ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਵਿਖੇ 2 ਪੀ. ਬੀ. (ਜੀ.) ਬੀ.ਐੱਨ.
ਐੱਨ.ਸੀ.ਸੀ., ਜਲੰਧਰ ਦਾ 10 ਰੋਜ਼ਾ ਸਾਲਾਨਾ ਟ੍ਰੇਨਿੰਗ ਕੈਂਪ ਸਫਲਤਾਪੂਰਵਕ ਸੰਪੰਨ ਹੋਇਆ।23 ਸਕੂਲਾਂ ਅਤੇ ਕਾਲਜਾਂ ਤੋਂ 450 ਤੋਂ
ਵੀ ਵੱਧ ਕੈਡਿਟਸ ਦੀ ਸ਼ਮੂਲੀਅਤ ਵਾਲੇ ਇਸ ਕੈਂਪ ਵਿਚ ਕੰਨਿਆ ਮਹਾਂ ਵਿਦਿਆਲਾ ਦੇ ਕੈਡਿਟਸ ਨੇ ਦੂਸਰਾ ਸਥਾਨ ਹਾਸਿਲ ਕਰਕੇ
ਵਿਦਿਆਲਾ ਦਾ ਮਾਣ ਵਧਾਇਆ। ਇਸ ਤੋਂ ਇਲਾਵਾ ਉਨ੍ਹਾਂ ਨੂੰ ਟਰਾਫੀ ਅਤੇ ਮੈਡਲ ਵੀ ਪ੍ਰਦਾਨ ਕੀਤੇ ਗਏ। ਵਰਨਣਯੋਗ ਹੈ ਕਿ ਇਸ
ਟ੍ਰੇਨਿੰਗ ਕੈਂਪ ਦੌਰਾਨ ਕੈਡਿਟਸ ਨੇ ਸਾਕਾਰਾਤਮਕਤਾ ਦਾ ਮਹੱਤਵ ਸਿੱਖਣ ਦੇ ਨਾਲ-ਨਾਲ ਦੇਸ਼ ਪ੍ਰੇਮ, ਅਨੁਸ਼ਾਸਨ, ਆਤਮ-ਵਿਸ਼ਵਾਸ
ਆਦਿ ਦਾ ਪਾਠ ਪੜ੍ਹਨ ਤੋਂ ਇਲਾਵਾ ਟ੍ਰੈਫਿਕ ਨਿਯਮ, ਵੋਟ ਦੇ ਮਹੱਤਵ ਆਦਿ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਹਾਸਿਲ ਕੀਤੀ।
ਕੈਂਪ ਦੇ ਸਮਾਪਤੀ ਸਮਾਰੋਹ ਦੌਰਾਨ ਕਰਨਲ ਨਰਿੰਦਰ ਤੂਰ ਨੇ ਵਿਦਿਆਲਾ ਦੁਆਰਾ ਇਸ ਆਯੋਜਨ ਦੀ ਸਫਲਤਾ ਲਈ ਦਿੱਤੇ ਗਏ
ਮਹੱਤਵਪੂਰਨ ਯੋਗਦਾਨ ਦੇ ਲਈ ਧੰਨਵਾਦ ਵਿਅਕਤ ਕੀਤਾ। ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਇਸ ਮੌਕੇ
ਸਮੁੱਚੀ ਯੂਨਿਟ ਟੀਮ ਦੁਆਰਾ ਨੌਜਵਾਨ ਕੈਡਿਟਸ ਨੂੰ ਇਸ ਕੈਂਪ ਰਾਹੀਂ ਮਹੱਤਵਪੂਰਨ ਜਾਣਕਾਰੀ ਅਤੇ ਟ੍ਰੇਨਿੰਗ ਮੁਹੱਈਆ
ਕਰਵਾਉਣ ਦੀ ਭਰਪੂਰ ਸ਼ਲਾਘਾ ਕੀਤੀ।