ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੇ ਪੋਲੀਟੀਕਲ ਸਾਇੰਸ ਵਿਭਾਗ ਦੁਆਰਾ 36
ਜਲੰਧਰ, ਉਤਰੀ ਦੇ ਸਹਿਯੋਗ ਨਾਲ ਪੂਰੇ ਜੋਸ਼ ਅਤੇ ਉਤਸਾਹ ਨਾਲ ਭਾਰਤੀ ਸੰਵਿਧਾਨ ਦਿਵਸ ਮਨਾਇਆ ਗਿਆ । ਇਸ ਮੌਕੇ
ਭਾਰਤੀ ਸੰਵਿਧਾਨ ਦੀ ਵਰ੍ਹੇਗੰਡ ਸਮਾਗਮ ਆਯੋਜਿਤ ਕੀਤਾ ਗਿਆ। ਵਰਣਨਯੋਗ ਹੈ ਕਿ 26 ਨਵੰਬਰ 1949 ਨੂੰ ਸੰਵਿਧਾਨ
ਅਪਣਾਇਆ ਗਿਆ ਸੀ ਅਤੇ ਇਹ 26 ਜਨਵਰੀ 1950 ਨੂੰ ਲਾਗੂ ਹੋਇਆ ਸੀ । ਇਸ ਮੌਕੇ ਵਿਦਿਆਲਾ ਵਿਖੇ ਪੋਸਟਰ ਮੇਕਿੰਗ ਅਤੇ
ਸਲੋਗਨ ਲਿਖਣ ਦੇ ਮੁਕਾਬਲਿਆਂ ਦਾ ਵੀ ਆਯੋਜਨ ਕਰਵਾਇਆ ਗਿਆ। ਵਿਦਿਆਲਾ ਪ੍ਰਿੰਸੀਪਲ ਪ੍ਰੋ: ਅਤਿਮਾ ਸ਼ਰਮਾ ਦਿਵੇਦੀ ਨੇ
ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸੰਵਿਧਾਨ ਦੀ ਮਹੱਤਤਾ ਬਾਰੇ ਸਮਝਾਇਆ ਅਤੇ ਬੈਂਜਾਮਿਨ ਫਰੈਂਕਲਿਨ ਦਾ ਹਵਾਲਾ ਦਿੰਦੇ
ਹੋਏ ਵਿਦਿਆਰਥੀਆਂ ਨੂੰ ਯਾਦ ਦਿਵਾਇਆ ਕਿ ਸੰਵਿਧਾਨ ਸਿਰਫ ਲੋਕਾਂ ਨੂੰ ਪੈਰਵਾਈ ਕਰਨ ਦਾ ਅਧਿਕਾਰ ਦਿੰਦਾ ਹੈ ਪਰ ਆਪਣੇ
ਅਧਿਕਾਰ ਤੋਂ ਜਾਣੂ ਹੋ ਕੇ ਸਫਲ਼ ਕਦਮ ਚੁਕਣੇ ਨੇ ਤੇ ਆਪਣੇ ਆਪ ਲਈ ਖੜ੍ਹੇ ਹੋਣਾ ਪਵੇਗਾ | ਇਸ ਦੇ ਨਾਲ ਹੀ ਮੈਡਮ ਪ੍ਰਿੰਸੀਪਲ ਨੇ
ਸੰਵਿਧਾਨ ਦਿਵਸ ਦੇ ਇਸ ਸਮਾਗਮ ਦੇ ਸਫਲ ਆਯੋਜਨ ਦੇ ਲਈ ਡਾ. ਮਧੂਮੀਤ, ਸ੍ਰੀਮਤੀ ਆਸ਼ਿਮਾ ਸਾਹਨੀ, ਡਾ. ਇਕਬਾਲ ਸਿੰਘ
ਅਤੇ ਸ੍ਰੀਮਤੀ ਜ਼ੀਨਤ ਅਤੇ ਸਮੂਹ ਅਧਿਆਪਕਾਂ ਦੁਆਰਾ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ।