ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਖੇਡਾਂ ਤੇ ਕਲਚਰਲ ਖੇਤਰ ਵਿੱਚ ਵੀ ਪ੍ਰਾਪਤੀਆਂ ਤੇ ਸੇਵਾਵਾਂ ਲਈ ਜਾਣਿਆ ਜਾਂਦਾ ਹੈ। ਇਸੇ ਤਹਿਤ ਭੰਗੜਾ ਪ੍ਰੇਮੀਆ ਨੂੰ ਇੱਕ ਪਲੈਟਫਾਰਮ ’ਤੇ ਲਿਆ ਕੇ ਭੰਗੜਾ ਸਿਖਲਾਈ ਦਾ ਵੱਡਾ ਉਪਰਾਲਾ ਕਰਦਿਆਂ ਕਾਲਜ ਵਿਖੇ 16 ਅਪ੍ਰੈਲ ਤੋਂ 25 ਅਪ੍ਰੈਲ ਤੱਕ ਸ਼ਾਮ 5 ਤੋਂ 7 ਵਜੇ ਤੱਕ ਭੰਗੜਾ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਕੋਵਿਡ-19 ਨੂੰ ਮੱਦੇਨਜ਼ਰ ਰੱਖਦੇ ਹੋਏ ਇਸ ਕੈਂਪ ਸੰਬੰਧੀ ਹਦਾਇਤਾਂ ਤੇ ਦਿਸ਼ਾ ਨਿਰਦੇਸ਼ ਦੇਣ ਹਿੱਤ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਦੀ ਪ੍ਰਧਾਨਗੀ ਵਿੱਚ ਵਿਸ਼ੇਸ਼ ਮੀਟਿੰਗ ਹੋਈ। ਕੈਂਪ ਪ੍ਰਬੰਧਕਾਂ ਦੀ ਟੀਮ ਨੂੰ ਸੰਬੋਧਨ ਕਰਦਿਆਂ ਡਾ. ਸਮਰਾ ਨੇ ਕਿਹਾ ਕਿ ਇਸ ਕੈਂਪ ਦਾ ਆਯੋਜਨ ਕਰਨ ਲਈ ਸਾਨੂੰ ਕੋਵਿਡ-19 ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵਜੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਕੋਵਿਡ-19 ਦੌਰਾਨ ਭੰਗੜਾ ਕੈਂਪ ਦਾ ਮਹੱਤਵ ਹੋਰ ਵੀ ਵਧ ਜਾਂਦਾ ਹੈ। ਕਿਉਂਕਿ ਭੰਗੜਾ ਸਰੀਰਕ ਫਿਟਨੈਂਸ ਅਤੇ ਮਾਨਸਿਕ ਤਾਜ਼ਗੀ ਪ੍ਰਦਾਨ ਕਰਨ ਦੇ ਨਾਲ-ਨਾਲ ਮਨ ਨੂੰ ਸ਼ਾਂਤੀ ਤੇ ਸਕੂਨ ਵੀ ਪ੍ਰਦਾਨ ਕਰਦਾ ਹੈ। ਇਸ ਲਈ ਇਸ ਕੈਂਪ ਵਿੱਚ ਭੰਗੜਾ ਪ੍ਰੇਮੀਆਂ ਨੂੰ ਵੱਧ ਤੋਂ ਵੱਧ ਭਾਗ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਮੁੱਖੀ ਪ੍ਰਬੰਧਕੀ ਟੀਮ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਕੋਵਿਡ ਸੰਬੰਧੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਸ ਮੌਕੇ ਕਿਹਾ ਕਿ ਭੰਗੜਾ ਸਾਡੀ ਸ਼ਾਨ ਹੈ। ਇਸ ਦਾ ਇੱਕ ਵੱਖਰਾ ਜਲੌਅ ਅਤੇ ਮਿਆਰ ਹੈ, ਜਿਸ ਨੂੰ ਸਾਨੂੰ ਬਰਕਰਾਰ ਰੱਖਣਾ ਚਾਹੀਦਾ ਹੈ। ਇਸ ਮੌਕੇ ਭੰਗੜਾ ਸਿਖਲਾਈ ਕੈਂਪ ਦੇ ਇੰਚਾਰਜ ਅਤੇ ਡਿਪਟੀ ਡੀਨ ਕਲਚਰਲ ਅਫੇਅਰਜ਼ ਪ੍ਰੋ. ਪਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਭੰਗੜਾ ਸਿਖਲਾਈ ਕੈਂਪ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ, ਜੋ ਕਿ ਯੂਟਿਊਬ ਚੈਨਲ ਲਕਚ ਛੁਲਟੁਰੳਲ ਅਡਡੳਰਿਸ ’ਤੇ ਜਾ ਕੇ ਕਰਵਾਈ ਜਾ ਸਕਦੀ ਹੈ। ਆਫਲਾਈਨ ਰਜਿਸਟ੍ਰੇਸ਼ਨ 14 ਅਪ੍ਰੈਲ ਤੋਂ ਕਾਲਜ ਦੇ ਓਪਨ ਏਅਰ ਥੀਏਟਰ ਵਿਖੇ ਕੀਤੀ ਜਾਵੇਗੀ। ਇਸ ਮੌਕੇ ਡਾ. ਹਰਜਿੰਦਰ ਸਿੰਘ ਸ਼ੇਖੋਂ, ਡਾ. ਅੰਮ੍ਰਿਤਪਾਲ ਸਿੰਘ, ਡਾ. ਗਗਨਦੀਪ ਸਿੰਘ, ਡਾ. ਅਜੀਤਪਾਲ ਸਿੰਘ, ਡਾ. ਦਿਨਕਰ ਸ਼ਰਮਾ, ਪ੍ਰੋ. ਸਤਪਾਲ ਸਿੰਘ, ਪ੍ਰੋ. ਉਂਕਾਰ ਸਿੰਘ, ਡਾ. ਹਰਜਿੰਦਰ ਕੌਰ, ਪ੍ਰੋ. ਹਰਬਿੰਦਰ ਕੌਰ, ਪ੍ਰੋ. ਸੁਪ੍ਰੀਤ ਕੌਰ, ਪ੍ਰੋ. ਸੋਨੂੰ ਗੁਪਤਾ, ਪ੍ਰੋ. ਪੂਜਾ ਸੋਨਿਕ, ਪ੍ਰੋ. ਸ਼ਿਲਪੀ, ਪ੍ਰੋ. ਜਸਪ੍ਰੀਤ ਕੌਰ, ਢੋਲੀ ਨਿਰਮਲ ਕੁਮਾਰ ਅਤੇ ਕਾਲਜ ਦੀਆਂ ਭੰਗੜਾ, ਗਿੱਧਾ, ਲੁੱਡੀ ਟੀਮਾਂ ਦੇ ਵਿਦਿਆਰਥੀ ਹਾਜ਼ਰ ਸਨ।