ਜਲੰਧਰ : ਪੰਜਾਬ ਮੀਡਿਅਮ ਇੰਡਸਟਰੀਜ਼ ਡਿਵੈੱਲਪਮੈਂਟ ਬੋਰਡ ਦੇ ਡਾਇਰੈਕਟਰ ਮਲਵਿੰਦਰ ਸਿੰਘ ਲੱਕੀ ਨੇ ਦਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ਅਨੁਸਾਰ ਟੈਕਸ ਜਮ੍ਹਾਂ ਕਰਵਾਉਣ ਦੀ ਮਿਤੀ 1 ਸਤੰਬਰ ਤੱਕ ਵਧਾ ਦਿੱਤੀ ਗਈ ਹੈ। ਕੈਬਨਿਟ ਮੰਤਰੀ ਸੰਦਰ ਸ਼ਾਮ ਅਰੌੜਾ, ਚੇਅਰਮੈਨ ਅਮਰਜੀਤ ਸਿੰਘ ਟਿੱਕਾ ਅਤੇ ਡਾਇਰੈਕਟਰ ਮਲਵਿੰਦਰ ਸਿੰਘ ਲੱਕੀ ਦੇ ਯਤਨਾਂ ਸਦਕਾ ਪੰਜਾਬ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਰਾਹਤ ਦੇ ਦਿੱਤੀ ਗਈ ਹੈ। ਲੱਕੀ ਨੇ ਦਸਿਆ ਕਿ ਟੈਕਸੇਸ਼ਨ ਦੇ ਅਧਿਕਾਰੀਆਂ ਦੇ ਨਾਲ ਵੀ ਜਲਦ ਵਿਚਾਰ ਵਟਾਂਦਰਾ ਕਰਕੇ ਉਦਯੋਗਾਂ ਨੂੰ ਹੋਰ ਰਾਹਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਦਯੋਗਾਂ ਨੂੰ ਹਰ ਹਾਲ ਵਿਚ ਰਾਹਤ ਦਿੱਤੀ ਜਾਵੇਗੀ।