ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਨੂੰ ਅਪੀਲ ਕਰਦੇ ਹਨ ਕਿ ਉਹ ਧਾਰਮਿਕ ਸਥਾਨਾਂ ਦਾ ਦੌਰਾ ਦੌਰਾਨ ਸੋਸ਼ਲ ਡਿਸਟੈਂਸਿੰਗ ਅਤੇ ਖ਼ਾਸ ਕਰ ਕੇ ਮਾਸਕ ਲਗਾਉਣ ਨੂੰ ਯਕੀਨੀ ਬਣਾਉਣ। ਇਸ ਦੇ ਨਾਲ ਹੀ ਉਨ੍ਹਾਂ ਇਹ ਅਪੀਲ ਕਰਦਿਆ ਕਿਹਾ ਕਿ ਇਸ ਸੰਬੰਧ ਵਿਚ ਬਾਕਾਇਦਾ ਜਨਤਕ ਐਲਾਨ ਵੀ ਕੀਤਾ ਜਾਵੇ।