
ਫਗਵਾੜਾ 16 ਅਕਤੂਬਰ (ਸ਼ਿਵ ਕੋੜਾ) ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਲੋਂ 141ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਦਾ ਆਯੋਜਨ ਕੋਰੋਨਾ ਮਹਾਮਾਰੀ ਨੂੰ ਦੇਖਦੇ ਹੋਏ ਸੰਖੇਪ ਰੂਪ ਵਿਚ ਕੀਤਾ ਗਿਆ। ਇਸ ਮੌਕੇ ਬਤੌਰ ਮੁੱਖ ਮਹਿਮਾਨ ਐਸ.ਡੀ.ਐਮ. ਸ੍ਰ. ਪਵਿੱਤਰ ਸਿੰਘ ਨੇ ਸ਼ਿਰਕਤ ਕੀਤੀ ਉਹਨਾਂ 65 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕਰਨ ਉਪਰੰਤ ਆਪਣੇ ਸੰਬੋਧਨ ਵਿਚ ਕਿਹਾ ਕਿ ਬਲੱਡ ਬੈਂਕ ਵਲੋਂ ਕੋਵਿਡ-19 ਕੋਰੋਨਾ ਮਹਾਮਾਰੀ ਦੌਰਾਨ ਵੱਡੀ ਪੱਧਰ ਤੇ ਲੋੜਵੰਦਾਂ ਨੂੰ ਰਾਸ਼ਨ ਦੇਣਾ ਖੂਨ ਦਾਨ ਵਰਗਾ ਹੀ ਪੁੰਨ ਦਾ ਕੰਮ ਹੈ। ਉਹਨਾਂ ਬਲੱਡ ਬੈਂਕ ਦੀ ਕਾਰਜਸ਼ੈਲੀ ਦਾ ਨਿਰੀਖਣ ਕੀਤਾ ਅਤੇ ਇੱਥੇ ਆਯੋਜਿਤ ਹੋਣ ਵਾਲੇ ਸਮਾਜ ਸੇਵੀ ਪ੍ਰੋਜੈਕਟਾਂ ਦੀ ਜਾਣਕਾਰੀ ਹਾਸਲ ਕਰਦਿਆਂ ਸਮਾਜ ਸੇਵਾ ਵਿਚ ਪਾਏ ਜਾ ਰਹੇ ਵਢਮੁੱਲੇ ਯੋਗਦਾਨ ਦੀ ਖੁੱਲੇ ਦਿਲ ਨਾਲ ਸ਼ਲਾਘਾ ਕੀਤੀ। ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਪਿਛਲੇ ਕਰੀਬ ਬਾਰਾਂ ਸਾਲ ਤੋਂ ਇਹ ਉਪਰਾਲਾ ਲਗਾਤਾਰ ਜਾਰੀ ਹੈ। ਉਹਨਾਂ ਰਾਸ਼ਨ ਵੰਡ ਸਮਾਗਮ ਵਿਚ ਸ਼ਾਮਲ ਹੋਣ ਲਈ ਐਸ.ਡੀ.ਐਮ. ਪਵਿੱਤਰ ਸਿੰਘ ਅਤੇ ਇਸ ਪ੍ਰੋਜੈਕਟ ਨੂੰ ਨੇਪਰੇ ਚਾੜਨ ਵਿਚ ਆਰਥਕ ਸਹਿਯੋਗ ਲਈ ਸਮਾਜ ਸੇਵਕ ਰਮੇਸ਼ ਗਾਬਾ, ਰਮੇਸ਼ ਦੁੱਗਲ, ਵਿਨੋਦ ਮੜੀਆ, ਮਨੀਸ਼ ਬੱਤਰਾ, ਤਾਰਾ ਚੰਦ ਚੁੰਬਰ, ਦਲਜੀਤ ਚਾਨਾ, ਅਵਤਾਰ ਸਿੰਘ ਕੋਛੜ, ਰਜਿੰਦਰ ਸਿੰਘ ਕੋਛੜ, ਡਾ.ਆਸ਼ੂਦੀਪ, ਸੋਨੀ ਦੁੱਗਲ, ਰਮੇਸ਼ ਦੁੱਗਲ, ਡਾ.ਪੀ.ਕੇ. ਓਹਰੀ, ਤਾਰਾ ਚੰਦ ਚੁੰਬਰ, ਵਿਸ਼ਵਾ ਮਿੱਤਰ ਸ਼ਰਮਾ ਅਤੇ ਐਨ.ਆਰ.ਆਈ. ਸਤਪਾਲ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਏ.ਪੀ.ਐਸ. ਕੋਛੜ ਅਤੇ ਮੋਹਨ ਲਾਲ ਤਨੇਜਾ ਸਮੇਤ ਹੋਰ ਪਤਵੰਤੇ ਹਾਜਰ ਸਨ।