ਪਟਿਆਲਾ : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪੰਜਾਬ ਭਰ ਵਿੱਚ ਕਰੋਨਾ ਵਾਇਰਸ ਤੋਂ ਬਚਣ ਦੇ ਲਈ ਆਮ ਲੋਕਾਂ ਦੇ ਲਈ ਹੱਥ ਧੋਣ ਦੇ ਲਈ ਪਾਣੀ ਦੇ ਟੈਂਕਰ ਟੂਟੀਆਂ ਸਮੇਤ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਦੀ ਸ਼ੁਰੂਆਤ ਅੱਜ ਪਟਿਆਲਾ ਤੋਂ ਕੀਤੀ ਗਈ ਜਿਥੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਸਾਹਮਣੇ ਬੱਸ ਸਟਾਪ ਵਿੱਚ ਇੱਕ ਪਾਣੀ ਦਾ ਟੈਂਕਰ ਸਥਾਪਤ ਕਰ ਦਿੱਤਾ ਗਿਆ ਜਿਸ ਨੂੰ ਲੋਕਾਂ ਦੇ ਲਈ ਪਟਿਆਲਾ ਦੇ ਐਸਐਸਪੀ ਮਨਦੀਪ ਸਿੰਘ ਸਿੱਧੂ ਨੇ ਸਮਰਪਿਤ ਕੀਤਾ ।ਮਨਦੀਪ ਸਿੰਘ ਸਿੱਧੂ ਨੇ ਇਸ ਮੌਕੇ ਤੇ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ ਐਸਪੀ ਸਿੰਘ ਓਬਰਾਏ ਹਮੇਸ਼ਾ ਹੀ ਸਮਾਜ ਸੇਵੀ ਕਾਰਵਾਈਆਂ ਚ ਅੱਗੇ ਰਹਿੰਦੇ ਹਨ ਅਤੇ ਕਰੋਨਾ ਵਾਇਰਸ ਤੋਂ ਬਚਣ ਦੇ ਲਈ ਲੋਕਾਂ ਵਿੱਚ ਚੇਤੰਨਤਾ ਪੈਦਾ ਕਰਨ ਦੇ ਲਈ ਇਹ ਬਹੁਤ ਵੱਡਾ ਉਪਰਾਲਾ ਹੈ । ਉਨ੍ਹਾਂ ਨੇ ਸੁਝਾਅ ਦਿੱਤਾ ਕਿ ਟੂਟੀਆਂ ਆਟੋਮੈਟਿਕ ਲੱਗ ਜਾਣ ਤਾਂ ਬਹੁਤ ਹੀ ਚੰਗਾ ਹੋਵੇਗਾ ।ਇਸ ਮੌਕੇ ਤੇ ਮੈਨੇਜਿੰਗ ਟਰੱਸਟੀ ਡਾ ਐੱਸਪੀ ਸਿੰਘ ਓਬਰਾਏ ਨੇ ਦੱਸਿਆ ਕਿ ਸਾਰੇ ਪੰਜਾਬ ਵਿੱਚ ਆਉਂਦੇ ਦਿਨਾਂ ਤੱਕ 100 ਦੇ ਕਰੀਬ ਟੈਂਕਰ ਸਥਾਪਤ ਕਰ ਦਿੱਤੇ ਜਾਣਗੇ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਟੈਂਕਰਾਂ ਉੱਤੇ ਸੈਂਸਰ ਯੁਕਤ ਟੂਟੀਆਂ ਲਾਉਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਪਾਣੀ ਵੀ ਬਚਾਇਆ ਜਾ ਸਕੇ। ਡਾਕਟਰ ਓਬਰਾਏ ਨੇ ਦੱਸਿਆ ਕਿ ਪਟਿਆਲਾ ਵਿੱਚ ਅੱਜ 4 ਥਾਵਾਂ ਤੇ ਟੈਂਕਰ ਖੜ੍ਹੇ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਗੁਰਦੁਆਰਾ ਦੁੱਖਨਿਵਾਰਨ ਸਾਹਿਬ ਤੋਂ ਇਲਾਵਾ ਰੇਲਵੇ ਸਟੇਸ਼ਨ ਮਾਤਾ ਕੁਸ਼ੱਲਿਆ ਹਸਪਤਾਲ ਅਤੇ ਮਿੰਨੀ ਸਕੱਤਰੇਤ ਵਿੱਚ ਵੀ ਇਹ ਸੁਵਿਧਾ ਦਿੱਤੀ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਰਾਸ਼ਟਰੀ ਪ੍ਰਧਾਨ ਸਰਦਾਰ ਜੱਸਾ ਸਿੰਘ ਸੰਧੂ ਰਾਸ਼ਟਰੀ ਸਕੱਤਰ ਗਗਨਦੀਪ ਸਿੰਘ ਆਹੂਜਾ ਹੈਲਥ ਸੇਵਾਵਾਂ ਦੇ ਸਲਾਹਕਾਰ ਡਾਕਟਰ ਡੀ ਐੱਸ ਗਿੱਲ ਅਤੇ ਡਾਕਟਰ ਅਟਵਾਲ ਵੀ ਹਾਜ਼ਰ ਸਨ ।