ਜਲੰਧਰ 19 ਮਈ 2020
ਕੋਰੋਨਾ ਵਾਇਰਸ ਕਰਕੇ ਪੈਦਾ ਹੋਈ ਸਥਿਤੀ ਵਿਚੋਂ ਸਮਾਜ ਦੇ ਕਮਜ਼ੋਰ ਵਰਗਾਂ ਅਤੇ ਲੋੜਵੰਦ ਲੋਕਾਂ ਨੂੰ ਸਵੈ ਰੋਜ਼ਗਾਰ ਰਾਹੀਂ ਬਾਹਰ ਕੱਢਣ ਦੇ ਮੰਤਵ ਨਾਲ ਉਨਾਂ ਵੱਲ ਸਹਾਇਤਾ ਦਾ ਹੱਥ ਵਧਾਉਂਦਿਆਂ ਪੰਜਾਬ ਅਨੁਸੂਚਿਤ ਜਾਤੀ , ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਲੋਂ 1.40 ਕਰੋੜ ਰੁਪਏ ਦੀ ਸਬਸਿਡੀ ਰਾਸ਼ੀ ਨੂੰ ਜਾਰੀ ਕੀਤਾ ਗਿਆ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਅਨੁਸੂਚਿਤ ਜਾਤੀ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਐਮ.ਐਲ.ਸੂਦ ਨੇ ਦੱਸਿਆ ਕਿ ਕੋਰੋਨਾ ਵਾਇਰਸ ਮਹਾਂਮਾਰੀ ਨੇ ਵਿਸ਼ਵ ਦੀ ਆਰਥਿਕਤਾ ਨੂੰ ਬੁਰੀ ਤਰ•ਾਂ ਪ੍ਰਭਾਵਿਤ ਕੀਤਾ ਹੈ । ਉਨ•ਾਂ ਕਿਹਾ ਕਿ ਇਸ ਨਾਲ ਬਹੁ ਗਿਣਤੀ ਲੋਕਾਂ ਦਾ ਰੋਜ਼ਗਾਰ ਚਲਾ ਗਿਆ ਅਤੇ ਬਹੁਤ ਸਾਰੇ ਅਪਣੇ ਪਰਿਵਾਰਾਂ ਲਈ ਦੋ ਵਕਤ ਦੇ ਖਾਣੇ ਦਾ ਪ੍ਰਬੰਧ ਕਰਨ ਵਿੱਚ ਬਹੁਤ ਮੁਸ਼ਕਿਲ ਦਾ ਸਾਹਮਣਾ ਕਰ ਰਹੇ ਹਨ। ਉਨ•ਾਂ ਕਿਹਾ ਕਿ ਅਜਿਹੀ ਔਖੀ ਘੜੀ ਵਿੱਚ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਅੱਗੇ ਆ ਕੇ ਅਜਿਹੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਹੱਥ ਵਧਾਇਆ ਹੈ।
ਚੇਅਰਮੈਨ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਨੁਸੂਚਿਤ ਜਾਤੀ ਭਾਈਚਾਰੇ ਦੇ ਗ਼ਰੀਬ ਪਰਿਵਾਰਾਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ•ਾਂ ਕਿਹਾ ਕਿ ਇਸੇ ਪਹਿਲ ਸਦਕਾ ਅਨੁਸੂਚਿਤ ਜਾਤੀ ਦੇ ਯੋਗ 1404 ਲਾਭਪਾਤਰੀਆਂ ਨੂੰ ਸਵੈ ਰੋਜਗਾਰ ਸਕੀਮ ਅਧੀਨ ਬੈਂਕਾ ਦੇ ਸਹਿਯੋਗ ਨਾਲ 1.40 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ•ਾਂ ਕਿਹਾ ਕਿ ਜ਼ਿਲ•ਾ ਮੇਨੈਜਰਾਂਨੂੰ ਸਬੰਧਿਤ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਰਾਸ਼ੀ ਤਬਦੀਲ ਕਰਨ ਲਈ ਕਿਹਾ ਗਿਆ ਹੈ । ਉਨ•ਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੌਰਾਨ ਇਹ ਲਾਭਪਾਤਰੀ 9 ਕਰੋੜ ਰੁਪਏ ਦਾ ਕਰਜ਼ ਪ੍ਰਾਪਤ ਕਰ ਸਕਣਗੇ ਜੋ ਕਿ ਸੂਬਾ ਸਰਕਾਰ ਵਲੋਂ ਲੋੜਵੰਦ ਲੋਕਾਂ ਨੂੰ ਇਸ ਔਖੀ ਘੜੀ ਵਿੱਚ ਵੱਡੀ ਰਾਹਤ ਹੋਵੇਗੀ।
ਸ੍ਰੀ ਸੂਦ ਨੇ ਅੱਗੇ ਦੱਸਿਆ ਕਿ ਕਾਰਪੋਰੇਸ਼ਨ ਵਲੋਂ ਇਕ ਹੋਰ ਸਕੀਮਾਂ ਅਧੀਨ ਸਾਲ 2019-20 ਦੌਰਾਨ 12.35 ਕਰੋੜ ਰੁਪਏ ਦਾ ਕਰਜ਼ ਪ੍ਰਵਾਨ ਕੀਤਾ ਹੈ ਜਿਸ ਵਿਚੋਂ 9.11 ਕਰੋੜ ਰੁਪਏ ਲਾਭਪਾਤਰੀਆਂ ਨੂੰ ਵੰਡੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੀਆਂ ਨੂੰ ਇਹ ਜਲਦ ਵੰਡੇ ਜਾ ਰਹੇ ਹਨ। ਉਨ•ਾਂ ਕਿਹਾ ਕਿ ਕਾਰਪੋਰੇਸ਼ਨ ਦੇ ਸਮੁੱਚੇ ਅਮਲੇ ਵਲੋਂ ਮਹਾਂਮਾਰੀ ਦੌਰਾਨ ਜਿਥੇ ਪੂਰੀ ਮਿਹਨਤ ਨਾਲ ਕੰਮ ਕੀਤਾ ਗਿਆ ਉਥੇ ਹੀ ਮੁੱਖ ਮੰਤਰੀ ਰਾਹਤ ਫੰਡ ਵਿੱਚ ਇਕ ਦਿਨ ਦੀ ਤਨਖ਼ਾਹ ਵੀ ਦਿੱਤੀ ਗਈ।