ਚੰਡੀਗਡ਼੍ਹ : ਪੰਜਾਬ ‘ਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ‘ਚ ਹੁਣ ਕਰੀਬ 1 ਮਹੀਨਾ ਬਾਕੀ ਹੈ ਅਤੇ ਇਸ ਦੌਰਾਨ ਸਾਰੀਆਂ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਚੰਡੀਗੜ੍ਹ ਪਹੁੰਚ ਕੇ ਕਿਹਾ ਕਿ ਅਸੀਂ ਵਾਅਦਾ ਕਰਦੇ ਹਾਂ ਕਿ ਜੇਕਰ ਅਸੀਂ ਸੱਤਾ ‘ਚ ਆਉਂਦੇ ਹਾਂ ਤਾਂ ਪ੍ਰਧਾਨ ਮੰਤਰੀ ਤੱਕ ਆਮ ਆਦਮੀ ਦੀ ਸੁਰੱਖਿਆ ਯਕੀਨੀ ਬਣਾਵਾਂਗੇ।ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਇਸ ਐਲਾਨ ਦੇ ਨਾਲ ਹੀ ਬਾਦਲ ਪਰਿਵਾਰ ਅਤੇ ਕਾਂਗਰਸ ਦੀ ਲੁੱਟ ਦਾ ਦੌਰ ਖਤਮ ਹੋ ਜਾਵੇਗਾ। ਪੰਜਾਬ ਦੀ ਜਨਤਾ ਇਸ ਵਾਰ ਆਪ ਨੂੰ ਮੌਕਾ ਦੇਵੇਗੀ ਤੇ ਲੋਕਾਂ ਦੀ ਸਰਕਾਰ ਬਣੇਗੀ। ਹੁਣ ਪੰਜਾਬ ਵਿਚ ਚੰਗਾ ਸਮਾਂ ਆਉਣ ਵਾਲਾ ਹੈ। ਤੁਹਾਨੂੰ ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਅੱਜ (12 ਜਨਵਰੀ) ਦੁਪਹਿਰ 12 ਵਜੇ ਪ੍ਰੈੱਸ ਕਾਨਫਰੰਸ ਕਰਨਗੇ।

ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਹੋਈ ਕੁਤਾਹੀ ’ਤੇ ਬੋਲਦਿਆਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਦੌਰਾਨ ਲਾਅ ਐਂਡ ਆਰਡਰ ਦੀ ਸਥਿਤੀ ਕਾਫੀ ਗਡ਼ਬਡ਼ਾਈ ਹੋਈ ਹੈ। ਬੇਅਦਬੀ ਦੀਆਂ ਘਟਨਾਵਾਂ, ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਕੁਤਾਹੀ ਤੇ ਹੋਰ ਵਾਰਦਾਤਾਂ ਇਸ ਦਾ ਪੁਖਤਾ ਸਬੂਤ ਹਨ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਲਾਅ ਐਂਡ ਆਰਡਰ ਕਾਇਮ ਕਰਨ ਵਿਚ ਨਾਕਾਮ ਸਿੱਧ ਹੋਈ ਹੈ। ਉਨ੍ਹਾਂ ਪੰਜਾਬ ਦੀ ਜਨਤਾ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਜੇ ਉਨ੍ਹਾਂ ਦੇ ਸਹਿਯੋਗ ਨਾਲ ਪੰਜਾਬ ਵਿਚ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੀ ਆਉਂਦੀ ਹੈ ਤਾਂ ਉਹ ਹਰ ਵਿਅਕਤੀ ਨੂੰ ਸੁਰੱਖਿਆ ਪ੍ਰਦਾਨ ਕਰਨਗੇ। ਲਾਅ ਐਂਡ ਆਰਡਰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ। ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਮਿਲੇਗੀ