ਗੜਸ਼ੰਕਰ 10 ਨਵੰਬਰ ,()ਕੌਮੀ ਕੈਂਸਰ ਜਾਗਰੂਕਤਾ ਦਿਵਸ ਮੌਕੇ ਪੋਸੀ ਦੇ ਸਾਰੇ 32 ਸਬ ਸੈਂਟਰਾਂ ਤੇ ਸੈਮਿਨਾਰਾ ਦਾ ਆਯੋਜਨ ਕੀਤਾ ਗਿਆ।
ਇਸ ਸੰਬੰਧੀ ਡਾ. ਰਘਬੀਰ ਸਿੰਘ ਸੀਨੀਅਰ ਮੈਡੀਕਲ ਅਫਸਰ ਪੋਸੀ ਨੇ ਦੱਸਿਆ ਕਿ ਕੈਂਸਰ ਇੱਕ ਖਤਰਨਾਕ ਬਿਮਾਰੀ ਹੈ, ਇਸਦਾ ਸਮੇਂ ਸਿਰ ਇਲਾਜ ਹੋਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਬਿਮਾਰੀ ਪ੍ਰਤੀ ਸਾਨੂੰ ਜਾਗਰੂਕ ਰਹਿਣਾ ਚਾਹੀਦਾ ਹੈ । ਉਨ੍ਹਾਂ ਦੱਸਿਆ ਕਿ ਕੈਂਸਰ ਇੱਕ ਖਤਰਨਾਕ ਬਿਮਾਰੀ ਹੈ, ਇਸਦਾ ਸਮੇਂ ਸਿਰ ਇਲਾਜ ਹੋਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਬਿਮਾਰੀ ਪ੍ਰਤੀ ਸਾਨੂੰ ਜਾਗਰੂਕ ਰਹਿਣਾ ਚਾਹੀਦਾ ਹੈ। ਕੈਂਸਰ ਦਿਵਸ ਮਨਾਉਣ ਦਾ ਮਕਸਦ ਲੋਕਾਂ ਨੂੰ ਕੈਂਸਰ ਦੇ ਕਾਰਣਾਂ, ਲੱਛਣਾਂ ਤੇ ਇਲਾਜ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਸੰਤੁਲਤ ਖੁਰਾਕ ਲੈਣ, ਆਪਣੀ ਰੋਜ਼ਮਰਾ ਦੀ ਜ਼ਿੰਦਗੀ ਵਿਚ ਸੁਧਾਰ ਕਰਨ, ਸ਼ਰਾਬ, ਸਿਗਰਟ ਅਤੇ ਸਿਗਰਟਨੋਸ਼ੀ ਤੰਬਾਕੂ ਸਮੇਤ ਤੰਬਾਕੂ ਦੀ ਵਰਤੋਂ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਹਰ ਇਕ ਵਿਅਕਤੀ ਨੂੰ ਸਮੇਂ¸ਸਮੇਂ ਸਿਰ ਆਪਣੀ ਸਿਹਤ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਤੋਂ ਪਹਿਲਾਂ ਹੀ ਬਚਿਆ ਜਾ ਸਕੇ। ਉਨ੍ਹਾਂ ਅਪੀਲ ਕੀਤੀ ਕਿ ਸਰੀਰ ਵਿਚ ਕਿਸੇ ਵੀ ਤਰ੍ਹਾਂ ਦਾ ਬਦਲਾਅ ਜਾਂ ਲੱਛਣ ਦਿੱਖਣ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿੱਚ ਜਾਂਚ ਕਰਵਾਈ ਜਾਵੇ।