ਜਲੰਧਰ : ਖੇਡਾਂ ਦੇ ਖੇਤਰ ਵਿੱਚ ਇਤਿਹਾਸਕ ਪ੍ਰਾਪਤੀਆਂ ਕਰ ਰਹੇ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਖਿਡਾਰੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚਲ ਰਹੇ ਅੰਤਰ ਕਾਲਜ ਮੁਕਾਬਲਿਆਂ ਵਿਚੋਂ ਰਾਇਫਲ ਦੇ ਮੁਕਾਬਲੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਚੈਪੀਅਨਸ਼ਿਪ ਜਿੱਤੀ। ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਨ੍ਹਾਂ ਜੇਤੂ ਵਿਦਿਆਰਥੀਆਂ, ਕੋਚ ਅਤੇ ਸਟਾਫ ਨੂੰ ਵਧਾਈ ਦਿੰਦਿਆ ਕਿਹਾ ਕਿ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਪੜ੍ਹਾਈ ਦੇ ਨਾਲ-ਨਾਲ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਦੇ ਖਿਡਾਰੀ ਵੀ ਪੈਦਾ ਕਰ ਰਿਹਾ ਹੈ। ਇਸ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਟੀ ਦੀ ‘ਤੇਜਾ ਸਿੰਘ ਸੰਮੁਦਰੀ ਟਰਾਫੀ’ ਵੀ 24 ਵਾਰੀ ਹਾਸਲ ਕੀਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਾਲਜ ਦੇ ਖਿਡਾਰੀ ਮਨਪ੍ਰੀਤ ਬਸਰਾ ਨੇ ਚੰਗੀ ਖੇਡ ਦਾ ਪ੍ਰਦਰਸ਼ਨ ਕੀਤਾ ਜੋ ਕਿ ਬੈਸਟ ਸ਼ੂਟਰ ਐਲਾਨਿਆ ਗਿਆ। ਇਸ ਪ੍ਰਾਪਤੀ ਲਈ ਕਾਲਜ ਗਵਰਨਿੰਗ ਕੌਂਸਲ ਦੀ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਵੱਲੋਂ ਜੇਤੂ ਵਿਦਿਆਰਥੀਆਂ, ਡਾ. ਜਸਪਾਲ ਸਿੰਘ ਮੁਖੀ ਖੇਡ ਵਿਭਾਗ, ਡਾ. ਐਸ.ਐਸ. ਬੈਂਸ ਡੀਨ ਸਪੋਰਟਸ ਸਮੇਤ ਸਮੂਚੀ ਟੀਮ ਨੂੰ ਵੀ ਵਧਾਈਆਂ ਦਿੱਤੀਆਂ।