ਫਗਵਾੜਾ 28 ਜਨਵਰੀ (ਸ਼ਿਵ ਕੋੜਾ) ਜਿਲ੍ਹਾ ਕਪੂਰਥਲਾ ਯੂਥ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਸੌਰਵ ਖੁੱਲਰ ਨੇ ਗਣਤੰਤਰ ਦਿਵਸ ਮੌਕੇ ਭੁਲੱਥ ਵਿਖੇ ਆਯੋਜਿਤ ਸਰਕਾਰੀ ਸਮਾਗਮ ‘ਚ ਸ਼ਿਰਕਤ ਕੀਤੀ। ਇਸ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਭੁਲੱਥ ਦੇ ਐਸ.ਡੀ.ਐਮ. ਸ੍ਰ. ਬਲਬੀਰ ਰਾਜ ਸਿੰਘ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਸਮਾਗਮ ਦੌਰਾਨ ਤਹਿਸੀਲਦਾਰ ਭੁਲੱਥ ਸ੍ਰ. ਮਨਬੀਰ ਸਿੰਘ ਢਿੱਲੋਂ ਅਤੇ ਨਾਇਬ ਤਹਿਸੀਲਦਾਰ ਸ੍ਰ. ਲਵਦੀਪ ਸਿੰਘ ਵੀ ਉਚੇਰੇ ਤੌਰ ਤੇ ਸ਼ਾਮਲ ਰਹੇ।