ਫ਼ਰੀਦਕੋਟ ਜ਼ਿਲ੍ਹੇ ਦੇ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ ਅਤੇ ਆਸ-ਪਾਸ ਦੇ ਖੇਤਰਾਂ ‘ਚ ਸਾਲ 2015 ‘ਚ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੀਆਂ ਘਟਨਾਵਾਂ ਦੇ ਦੋਸ਼ੀਆਂ ‘ਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਨਾਮਜ਼ਦ ਕਰ ਲਿਆ ਗਿਆ ਹੈ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਮਾਮਲੇ ‘ਚ ਹੋਈ ਐਫ.ਆਈ.ਆਰ ‘ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦਾ ਨਾਂਅ ਵੀ ਸ਼ਾਮਲ ਕੀਤਾ ਗਿਆ ਹੈ। ਇਸ ਪੂਰੇ ਮਾਮਲੇ ਬਾਰੇ ਐਸ.ਆਈ.ਟੀ ਮੁਖੀ ਰਣਬੀਰ ਸਿੰਘ ਖੱਟੜਾ ਜਲਦ ਹੀ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦੇ ਰਹੇ ਹਨ।