ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਬੀ.ਏ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥੀ ਮਾਨਵ ਕਰੀਰ ਨੇ 350 ਵਿਚੋਂ 273 ਅੰਕ ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਛੇਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਰਸ਼ਪਾਲ ਸਿੰਘ ਸੰਧੂ ਮੁਖੀ ਕਾਮਰਸ ਵਿਭਾਗ ਹਾਜ਼ਰ ਸਨ।