ਜਲੰਧਰ:ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐੱਮ.ਏ. ਭੂਗੌਲ ਤੀਜਾ ਸਮੈਸਟਰ
ਦੇ ਨਤੀਜੇ ’ਚ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ। ਰਘੂ
ਮਿਨਾਸ਼ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚੋਂ 400 ਵਿਚੋਂ 347 ਅੰਕ ਪ੍ਰਾਪਤ ਕਰਕੇ
ਯੂਨੀਵਰਸਿਟੀ ਮੈਰਿਟ ਵਿਚ ਪਹਿਲਾ ਸਥਾਨ ਹਾਸਲ ਕੀਤਾ। ਇਸੇ ਕਲਾਸ ਦੀ ਵਿਦਿਆਰਥਣ ਪ੍ਰਿਆ
ਕਟਾਰੀਆ ਨੇ 330 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਖਿਆਤੀ ਸ਼ਰਮਾਂ ਨੇ ਵੀ 328 ਅੰਕ
ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ
ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਸ਼ੇਸ਼ ਤੌਰ ’ਤੇ ਵਿਦਿਆਰਥੀਆਂ, ਵਿਭਾਗ
ਦੇ ਮੁਖੀ ਪ੍ਰੋ. ਜਸਬੀਰ ਸਿੰਘ ਰਾਣਾ, ਵਿਭਾਗ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ
ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ
ਚੰਗੇ ਭਵਿੱਖ ਦੀ ਕਾਮਨਾ ਕੀਤੀ। ਵਿਦਿਆਰਥੀਆਂ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ
ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ।