ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸ.ਸੀ. ਕੈਮਿਸਟਰੀ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਰੋਸ਼ਨੀ ਨੇ 450 ਵਿਚੋਂ 392 ਅੰਕ ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸੇ ਕਲਾਸ ਦੀ ਚਰਨਪ੍ਰੀਤ ਕੌਰ ਨੇ 372 ਅਤੇ ਬੰਧਨਾ ਨੋਟਿਆਲ ਨੇ 366 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਕ੍ਰਮਵਾਰ ਪੰਜਵਾਂ ਅਤੇ ਛੇਵਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਪ੍ਰੋ. ਅਰੁਣਜੀਤ ਕੌਰ ਮੁਖੀ ਕੈਮਿਸਟਰੀ ਵਿਭਾਗ, ਡਾ. ਗੀਤਾਂਜਲੀ ਮੋਦਗਿੱਲ, ਡਾ. ਵਿਕਾਸ ਕੁਮਾਰ, ਡਾ. ਹਰਸ਼ਵੀਰ ਅਰੋੜਾ ਅਤੇ ਡਾ. ਹਰਜਿੰਦਰ ਕੋਰ ਵੀ ਹਾਜ਼ਰ ਸਨ