
ਅੰਮ੍ਰਿਤਸਰ,8 ਮਾਰਚ ( )- ਸਮਾਜ ਸੇਵਾ ਦੇ ਵੱਖ-ਵੱਖ ਖੇਤਰਾਂ ‘ਚ ਅੱਗੇ ਹੋ ਕੇ ਮਸਾਲੀ ਸੇਵਾ ਕਾਰਜ ਨਿਭਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਅੱਜ ਸਥਾਨਕ ਮੈਡੀਕਲ ਕਾਲਜ ਦੇ ਪ੍ਰਬੰਧਕਾਂ ਦੀ ਮੰਗ ਤੇ ਕੋਰੋਨਾ ਵੈਕਸੀਨੇਸ਼ਨ ਦੇ ਸਥਾਪਿਤ ਹੋ ਰਹੇ ਦੂਸਰੇ ਯੂਨਿਟ ਲਈ ਲੋੜੀਂਦਾ ਸਾਮਾਨ ਮੁਹੱਈਆ ਕਰਵਾਇਆ।
ਇਸ ਦੌਰਾਨ ਬੋਲਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਕਿਹਾ ਕਿ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੁੰਦੀ ਹੈ ਕਿ ਜਦ ਵੀ ਕਿਸੇ ਥਾਂ ਤੋਂ ਮੈਡੀਕਲ ਨਾਲ ਸਬੰਧਤ ਕਿਸੇ ਸਾਮਾਨ ਆਦਿ ਦੀ ਡਿਮਾਂਡ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਪੂਰਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਮੈਡੀਕਲ ਕਾਲਜ ਦੇ ਪ੍ਰਬੰਧਕਾਂ ਦੀ ਮੰਗ ਨੂੰ ਤੁਰੰਤ ਪੂਰਿਆਂ ਕਰਦਿਆਂ ਉਹ ਬਹੁਤ ਹੀ ਜਲਦ ਮੈਡੀਕਲ ਕਾਲਜ ਅੰਦਰ 100 ਬਿਸਤਰੇ ਦਾ ਇੱਕ ਰੈਣ ਬਸੇਰਾ ਸਥਾਪਤ ਕਰਨਗੇ, ਜਿਸ ਸਦਕਾ ਇਸ ਹਸਪਤਾਲ ‘ਚ ਦਾਖਲ ਮਰੀਜ਼ਾਂ ਦੇ ਨਾਲ ਆਏ ਵਾਰਸਾਂ ਨੂੰ ਖਾਣੇ ਅਤੇ ਠਹਿਰਨ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪ੍ਰਬੰਧਕਾਂ ਵੱਲੋਂ ਦਿੱਤੇ ਗਏ ਸੁਝਾਵਾਂ ਮੁਤਾਬਕ ਬਾਕੀ ਕਾਰਜ ਵੀ ਜਲਦ ਹੀ ਪੂਰੇ ਕਰ ਦਿੱਤੇ ਜਾਣਗੇ।
ਇਸ ਦੌਰਾਨ ਸੀਨੀਅਰ ਯੂਥ ਆਗੂ ਵਿਕਾਸ ਸੋਨੀ,ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ.ਰਾਜੀਵ ਦੇਵਗਨ,ਵਾਈਸ ਪ੍ਰਿੰਸੀਪਲ ਡਾ.ਜੇ.ਐਸ. ਕੁਲਾਰ, ਮੈਡੀਕਲ ਸੁਪਰਡੈਂਟ ਡਾ.ਕੇ.ਡੀ.ਸਿੰਘ ਨੇ ਡਾ. ਓਬਰਾਏ ਦਾ ਇਸ ਓਬਰਾਏ ਦਾ ਇਸ ਉਪਰਾਲੇ ਲਈ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਡਾ ਓਬਰਾਏ ਵੱਲੋਂ ਹਰ ਔਖੀ ਘੜੀ ਵੇਲੇ ਨਿਭਾਈਆਂ ਜਾਂਦੀਆਂ ਨਿਰਸਵਾਰਥ ਸੇਵਾਵਾਂ ਤੇ ਅੰਮ੍ਰਿਤਸਰ ਮੈਡੀਕਲ ਕਾਲਜ ਸਮੇਤ ਸਮੁੱਚਾ ਸਿਹਤ ਵਿਭਾਗ ਵੱਡਾ ਮਾਣ ਮਹਿਸੂਸ ਕਰਦਾ ਹੈ।
ਇਸ ਦੌਰਾਨ ਟਰੱਸਟ ਦੇ ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਪ੍ਰਧਾਨ ਸੁਖਜਿੰਦਰ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ , ਖ਼ਜ਼ਾਨਚੀ ਨਵਜੀਤ ਘਈ ਆਦਿ ਵੀ ਮੌਜੂਦ ਸਨ।