ਬਾਘਾਪੁਰਾਣਾ- ਬਾਘਾਪੁਰਾਣਾ ਸ਼ਹਿਰ ਦੀ ਮੁੱਦਕੀ ਸੜਕ ‘ਤੇ ਸਥਿਤ ਗੰਦੇ ਨਾਲੇ ‘ਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਾਘਾਪੁਰਾਣਾ ਪੁਲਿਸ ਵਲੋਂ ਬਰਾਮਦ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ ਥਾਣਾ ਮੁਖੀ ਕੁਲਵਿੰਦਰ ਸਿੰਘ ਧਾਲੀਵਾਲ ਨੂੰ ਇਸ ਸੰਬੰਧੀ ਲੋਕਾਂ ਨੇ ਸੂਚਿਤ ਕੀਤਾ। ਇਸ ਤੋਂ ਬਾਅਦ ਥਾਣਾ ਮੁਖੀ ਕੁਲਵਿੰਦਰ ਸਿੰਘ ਧਾਲੀਵਾਲ ਅਤੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਨੇ ਲੋਕਾਂ ਦੀ ਮਦਦ ਨਾਲ ਲਾਸ਼ ਨੂੰ ਗੰਦੇ ਨਾਲੇ ‘ਚੋਂ ਬਾਹਰ ਕੱਢਿਆ। ਪੁਲਿਸ ਵਲੋਂ ਲਾਸ਼ ਦੀ ਪਹਿਚਾਣ ਅਤੇ ਉਸ ਦੇ ਵਾਰਸਾਂ ਦੀ ਬਾਰੇ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।