ਅਬੋਹਰ/ਜਲਾਲਾਬਾਦ :  ਇੱਥੋਂ ਦੀ ਜੰਮੂ ਬਸਤੀ ਇਲਾਕੇ ‘ਚ ਬੀਤੀ ਦੇਰ ਰਾਤ ਮੀਂਹ ਪੈਣ ਕਾਰਨ ਇੱਕ ਘਰ ਦੀ ਛੱਤ ਡਿੱਗਣ ਕਾਰਨ ਭੈਣ-ਭਰਾ ਦੀ ਮੌਤ ਹੋ ਗਈ, ਜਦੋਂ ਕਿ ਉਨ੍ਹਾਂ ਦੇ ਮਾਤਾ-ਪਿਤਾ ਤੇ ਇੱਕ ਬੱਚਾ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ‘ਤੇ ਆਲੇ-ਦੁਆਲੇ ਦੇ ਲੋਕ ਮੌਕੇ ‘ਤੇ ਪੁੱਜੇ ਅਤੇ ਉਨ੍ਹਾਂ ਨੇ ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ‘ਚ ਦਾਖ਼ਲ ਕਰਾਇਆ। ਮ੍ਰਿਤਕ ਬੱਚਿਆਂ ਦੀ ਪਹਿਚਾਣ ਅਮਨ ਅਤੇ ਨਿਸ਼ਾ ਦੇ ਤੌਰ ‘ਤੇ ਹੋਈ ਹੈ। ਇਸ ਘਟਨਾ ਤੋਂ ਬਾਅਦ ਮਹੱਲਾ ਵਾਸੀਆਂ ਨੇ ਪੀੜਤ ਧਿਰ ਲਈ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਨਾਲ ਹੀ ਵੱਖ-ਵੱਖ ਸਿਆਸੀ ਅਹੁਦੇਦਾਰਾਂ ਨੇ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟਾਇਆ ਹੈ।