ਜਲੰਧਰ 23 ਜੂਨ 2020
ਜਲੰਧਰ ਵਾਸੀਆਂ ਲਈ ਸਭ ਤੋਂ ਵੱਡੀ ਰਾਹਤ ਦੀ ਗੱਲ ਹੈ ਕਿ ਚਾਰ ਕੋਰੋਨਾ ਪ੍ਰਭਾਵਿਤ ਮਰੀਜਾਂ ਵਲੋਂ ਇਸ ਮਹਾਂਮਾਰੀ ਨੂੰ ਹਰਾ ਕੇ ਸਹੀ ਸਲਾਮਤ ਅਪਣੇ ਘਰਾਂ ਨੂੰ ਵਾਪਿਸ ਪਰਤ ਗਏ ਹਨ।
ਮਰੀਜ਼ ਸ਼ਿਵਮ (24),ਸੋਨੂੰ (34), ਅਬਦੁੱਲ (28) ਅਤੇ ਮਮਤਾ (26) ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ‘ਤੇ ਜਿੱਤ ਦਰਜ ਕਰਵਾਈ ਗਈ ਜਿਨਾਂ ਨੂੰ ਕੋਵਿਡ ਕੇਅਰ ਸੈਂਟਰ ਸਰਕਾਰੀ ਮੈਰੀਟੋਰੀਅਸ ਸਕੂਲ ਕਪੂਰਥਲਾ ਰੋਡ ਤੋਂ ਅੱਜ ਛੁੱਟੀ ਦਿੱਤੀ ਗਈ। ਇਨ•ਾਂ ਚਾਰਾਂ ਵਲੋਂ ਕੋਰੋਨਾ ਵਾਇਰਸ ‘ਤੇ ਅਪਣੀ ਮਜ਼ਬੂਤ ਇੱਛਾ ਸ਼ਕਤੀ ਅਤੇ ਪੰਜਾਬ ਸਰਕਾਰ ਦੁਆਰਾ ਮੁਹੱਈਆ ਕਰਵਾਏ ਗਏ ਮਿਆਰੀ ਇਲਾਜ ਸਦਕਾ ਜਿੱਤ ਪ੍ਰਾਪਤ ਕੀਤੀ ਗਈ।
ਇਨ•ਾਂ ਮਰੀਜ਼ਾਂ ਨੂੰ ਕੋਵਿਡ ਕੇਅਰ ਸੈਂਟਰ ਵਿਖੇ ਕੋਰੋਨਾ ਵਾਇਰਸ ਪਾਜ਼ੀਟਿਵ ਪਾਏ ਜਾਣ ਉਪਰੰਤ ਦਾਖਿਲ ਕਰਵਾਇਆ ਗਿਆ ਸੀ ਜਿਥੇ ਸਿਵਲ ਹਸਪਤਾਲ ਦੇ ਸੀਨੀਅਰ ਮੇਡੀਕਲ ਅਫ਼ਸਰ ਡਾ.ਜਗਦੀਸ਼ ਕੁਮਾਰ ਦੀ ਅਗਵਾਈ ਵਿੱਚ ਡਾਕਟਰਾਂ ਅਤੇ ਪੈਰਾ ਮੈਡੀਕਲ ਵਲੋਂ ਇਨ•ਾਂ ਮਰੀਜਾਂ ਲਈ ਮਿਆਰੀ ਇਲਾਜ ਯਕੀਨੀ ਬਣਾਇਆ ਗਿਆ।
ਇਨ•ਾਂ ਮਰੀਜ਼ਾਂ ਵਲੋਂ ਕੋਵਿਡ ਕੇਅਰ ਸੈਂਟਰ ਵਿਖੇ ਮੁਹੱਈਆ ਕਰਵਾਏ ਗਏ ਵਧੀਆ ਇਲਾਜ ‘ਤੇ ਤਸ਼ੱਲੀ ਦਾ ਪ੍ਰਗਟਾਵਾ ਕੀਤਾ ਗਿਆ। ਉਨ•ਾਂ ਡਾਕਟਰਾਂ ਅਤੇ ਪੈਰਾ ਮੈਡੀਕਲ ਅਮਲੇ ਦਾ ਧੰਨਵਾਦ ਕੀਤਾ ਜਿਨਾਂ ਨੇ ਉਨਾਂ ਦਾ ਚੰਗੀ ਤਰ•ਾਂ ਖਿਆਲ ਰੱਖਿਆ। ਮਰੀਜਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਗਿਆ ਜਿਨਾਂ ਵਲੋਂ ਇਸ ਔਖੀ ਘੜੀ ਵਿੱਚ ਮਰੀਜਾਂ ਦੇ ਮਿਆਰੀ ਇਲਾਜ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਘਨਸ਼ਿਆਮ ਥੌਰੀ ਨੇ ਡਾਕਟਰਾਂ ਅਤੇ ਪੈਰਾ ਮੈਡੀਕਲ ਅਮਲੇ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨਾਂ ਵਲੋਂ ਇਨਾਂ ਮਰੀਜ਼ਾਂ ਨੂੰ ਮੁਹੱਈਆ ਕਰਵਾਏ ਗਏ ਮਿਆਰੀ ਇਲਾਜ ਸਦਕਾ ਇਹ ਕੋਰੋਨਾ ਵਾਇਰਸ ਉਤੇ ਜਿੱਤ ਪ੍ਰਾਪਤ ਕਰਨ ਦੇ ਕਾਬਿਲ ਬਣ ਸਕੇ। ਉਨ•ਾਂ ਕਿਹ ਕਿ ਉਹ ਦਿਨ ਦੂਰ ਨਹੀਂ ਜਦੋਂ ਜਲੰਧਰ ਪੂਰੀ ਤਰ•ਾਂ ਕੋਰੋਨਾ ਮੁਕਤ ਹੋ ਜਾਵੇਗਾ।
ਇਸ ਮੌਕੇ ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ ਨੇ ਦੱਸਿਆ ਕਿ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਰੀਜ਼ ਵਿੱਚ ਵਾਇਰਸ ਦੇ ਲੱਛਣ ਸ਼ੁਰੂ ਹੋਣ ਤੋਂ 10 ਦਿਨਾਂ ਬਾਅਦ ਉਸ ਨੂੰ ਆਕਸੀਜਨ ਦੀ ਲੋੜ ਨਹੀਂ ਪੈਂਦੀ ਅਤੇ ਉਸ ਨੂੰ ਪਿਛਲੇ ਤਿੰਨ ਦਿਨਾਂ ਤੋਂ ਬੁਖ਼ਾਰ ਵੀ ਨਹੀਂ ਹੋਇਆ ਛੁੱਟੀ ਦੇਣ ਦੇ ਯੋਗ ਹੈ।
ਉਨ•ਾਂ ਕਿਹਾ ਕਿ ਜਿਨਾਂ ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਰਹੀ ਹੈ ਉਨਾਂ ਦੇ ਘਰਾਂ ਵਿੱਚ ਸਵੈ ਇਕਾਂਤਵਾਸ ਲਈ ਸਾਫ਼ ਸੁਥਰਾ ਹਵਾਦਾਰ ਕਮਰਾ ਜਿਸ ਨਾਲ ਬਾਥਰੂਮ ਹੋਵੇ ਦੀ ਸਹੂਲਤ ਮੌਜੂਦ ਹੋਣੀ ਚਾਹੀਦੀ ਹੈ।