ਅੰਮ੍ਰਿਤਸਰ,1ਦਸੰਬਰ ( )- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਤੇ 551 ਸਾਲਾ ਪ੍ਰਕਾਸ਼ ਪੁਰਬ ਮੌਕੇ ਕਾਂਗਰਸ ਦੇ ਸੀਨੀਅਰ ਬੁਲਾਰੇ ਅਤੇ ਇੰਪਰੂਵਮੈਂਟ ਟਰੱਸਟ ਲੁਧਿਆਣਾ ਦੇ ਚੇਅਰਮੈਨ ਰਮਨਬਾਲਾ ਸੁਬਰਾਮਨੀਅਮ ਨੇ ਆਪਣੇ ਪਰਿਵਾਰ ਸਮੇਤ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਚੇਅਰਮੈਨ ਸੁਬਰਾਮਨੀਅਮ ਹਰਿਮੰਦਰ ਸਾਹਿਬ ਵਿਖੇ ਨਤਮਸਤਕਇਸ ਦੌਰਾਨ ਗੱਲਬਾਤ ਕਰਦਿਆਂ ਸੁਬਰਾਮਨੀਅਮ ਨੇ ਕਿਹਾ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮਾਜ ‘ਚ ਧਰਮ,ਜਾਤ,ਨਸਲ ਤੇ ਰੰਗ ਦੇ ਅਧਾਰ ਤੇ ਪਏ ਵਖਰੇਵਿਆਂ ਨੂੰ ਦੂਰ ਕਰਦਿਆਂ ਸੱਚੀ-ਸੁੱਚੀ ਕਿਰਤ ਕਰਨ ਦਾ ਸੁਨੇਹਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਚੱਲ ਕੇ ਹੀ ਅਸੀਂ ਆਪਣਾ ਜੀਵਨ ਸਫ਼ਲ ਕਰ ਸਕਦੇ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਹਾਨ ਪੁਰਬ ਤੇ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਦੇ ਮਨ ਨੂੰ ਅਥਾਹ ਖ਼ੁਸ਼ੀ ਤੇ ਸ਼ਾਂਤੀ ਮਿਲੀ ਹੈ। ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।