ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਰਾਜਾ ਵੜਿੰਗ ਦੀ ਅੱਜ ਤਾਜਪੋਸ਼ੀ ਹੋ ਗਈ ਹੈ। ਉਹਨ੍ਹਾਂ ਨੇ ਅੱਜ ਸਵੇਰੇ ਕਰੀਬ 8.30 ਵਜੇ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿੱਚ ਪ੍ਰਧਾਨਗੀ ਦਾ ਅਹੁਦਾ ਸੰਭਾਲਿਆਂ। ਉਨ੍ਹਾਂ ਨਾਲ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਵੀ ਚਾਰਜ ਸੰਭਾਲਣਗੇ। ਨਵੇਂ ਮੁਖੀ ਦੀ ਤਾਜਪੋਸ਼ੀ ਮੌਕੇ ਨਵਜੋਤ ਸਿੱਧੂ ਵੀ ਸ਼ਾਮਲ ਹੋਏ। ਚੋਣ ਹਾਰਨ ਕਾਰਨ ਇਸ ਪ੍ਰੋਗਰਾਮ ਵਿੱਚ ਵਰਕਰਾਂ ਦੀ ਭੀੜ ਦੀ ਥਾਂ ਸਿਰਫ਼ ਆਗੂਆਂ ਨੂੰ ਹੀ ਬੁਲਾਇਆ ਗਿਆ ਹੈ।
ਅੱਜ ਤੋਂ ਕਰੀਬ 5 ਮਹੀਨੇ ਪਹਿਲਾਂ ਕਾਂਗਰਸ ਨੇ ਅਚਾਨਕ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ। ਸਾਬਕਾ CM ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਤੋਂ ਬਾਅਦ ਸਿੱਧੂ ਮੁੱਖ ਮੰਤਰੀ ਬਣਨਾ ਚਾਹੁੰਦੇ ਸਨ। ਫਿਰ ਕਾਂਗਰਸ ਹਾਈਕਮਾਂਡ ਨੇ ਚਰਨਜੀਤ ਚੰਨੀ ਨੂੰ ਸੀਐੱਮ ਬਣਾ ਦਿੱਤਾ, ਇਸ ਤੋਂ ਬਾਅਦ ਸਿੱਧੂ ਨੇ ਜ਼ੋਰ ਦਿੱਤਾ ਕਿ ਉਨ੍ਹਾਂ ਨੂੰ ਸੀਐੱਮ ਚਿਹਰਾ ਬਣਾਇਆ ਜਾਵੇ ਪਰ ਕਾਂਗਰਸ ਨੇ ਚੰਨੀ ‘ਤੇ ਮੁੜ ਭਰੋਸਾ ਜਤਾਇਆ। ਜਿਸ ਤੋਂ ਬਾਅਦ ਸਿੱਧੂ ਨੇ ਪ੍ਰਚਾਰ ਤੋਂ ਦੂਰੀ ਬਣਾ ਲਈ। ਚੋਣਾਂ ਤੋਂ ਬਾਅਦ ਸੋਨੀਆ ਗਾਂਧੀ ਨੇ ਸਿੱਧੂ ਦਾ ਅਸਤੀਫਾ ਸਵੀਕਾਰ ਕਰ ਲਿਆ। ਸਿੱਧੂ ਮੁੜ ਪ੍ਰਧਾਨ ਬਣਨਾ ਚਾਹੁੰਦੇ ਸਨ ਪਰ ਕਾਂਗਰਸ ਨੇ ਰਾਜਾ ਵੜਿੰਗ ਬਣਾ ਦਿੱਤਾ।