ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਕੋਦਰ ਤੋਂ ਐਮ. ਐਲ. ਏ ਅਤੇ ੇ ਕਿਸਾਨ ਵਿੰਗ ਦੇ ਸਕੱਤਰ ਜਨਰਲ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਜਥੇਦਾਰ ਗੁਰਦਿਆਲ ਸਿੰਘ ਨਿੱਝਰ ਮਹਿਮਦਪੁਰ ਨੂੰ ਜ਼ਿਲ੍ਹਾ ਜਲੰਧਰ ਦੇ ਕਿਸਾਨ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਜਥੇਦਾਰ ਗੁਰਦਿਆਲ ਸਿੰਘ ਪਹਿਲਾਂ ਵੀ ਪਾਰਟੀ ਵੱਲੋਂ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨਿਭਾ ਚੁੱਕੇ ਹਨ। ਇਹ ਬਲਾਕ ਸੰਮਤੀ ਆਦਮਪੁਰ ਦੇ ਚੇਅਰਮੈਨ ਵੀ ਰਹੇ, ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਵੀ ਬਣੇ ਅਤੇ ਇਨ੍ਹਾਂ ਨੂੰ ਪੰਜਾਬ ਐਗਰੋ ਕਾਰਪੋਰੇਸ਼ਨ ਦਾ ਵਾਈਸ ਚੇਅਰਮੈਨ ਵੀ ਬਣਾਇਆ ਗਿਆ । ਇਨ੍ਹਾਂ ਸਾਰੇ ਅਹੁਦਿਆਂ ਤੇ ਸੇਵਾ ਕਰਨ ਨਾਲ ਜਥੇਦਾਰ ਨਿੱਝਰ ਨੂੰ ਸਿਆਸੀ, ਸਮਾਜਿਕ ਅਤੇ ਕਿਸਾਨੀ ਦੇ ਖੇਤਰ ਵਿੱਚ ਕਾਫ਼ੀ ਤਜਰਬਾ ਹਾਸਿਲ ਹੋਇਆ।ਪੰਜਾਬ ਦੀ ਖੇਤੀ ਬਾੜੀ ਨੂੰ ਮੌਜੂਦਾ ਸਮੇਂ ਵਿੱਚ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਈ ਵੱਡੀਆਂ ਚੁਣੌਤੀਆਂ ਵੀ ਕਿਸਾਨਾਂ ਦੇ ਸਾਹਮਣੇ ਖੜ੍ਹੀਆਂ ਹਨ। ਕਿਸਾਨੀ ਅੰਦੋਲਨ ਜੋਕਿ ਇੰਨੇ ਲੰਬੇ ਸਮੇਂ ਤੋਂ ਚੱਲ ਰਿਹਾ ਹੈ, ਕੇਂਦਰ ਸਰਕਾਰ ਨੂੰ ਇਸ ਪ੍ਰਤੀ ਬਹੁਤ ਜ਼ਿਆਦਾ ਗੰਭੀਰ ਹੋਣਾ ਚਾਹੀਦਾ ਹੈ। ਕਿਸਾਨਾਂ ਦੀਆਂ ਜੋ ਵੀ ਮੰਗਾਂ ਹਨ ਕੇਂਦਰ ਦੀ ਸਰਕਾਰ ਨੂੰ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਬਿਨਾਂ ਹੋਰ ਸਮਾਂ ਗਵਾਇਆ ਗੱਲਬਾਤ ਰਾਹੀਂ ਮੰਨਣੀਆਂ ਚਾਹੀਦੀਆਂ ਹਨ। ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਵੱਲੋਂ ਕਿਸਾਨੀ ਅੰਦੋਲਨ ਨੂੰ ਇੰਨਾ ਲੰਬਾ ਸਮਾਂ ਚਲਾ ਕੇ ਆਪਣੇ ਦੇਸ਼ ਅਤੇ ਦੁਨੀਆਂ ਦੀਆਂ ਸਰਕਾਰਾਂ ਨੂੰ ਦਿਖਾ ਦਿੱਤਾ ਹੈ ਕਿ ਕਿਸ ਤਰ੍ਹਾਂ ਲੋਕਤੰਤਰਿਕ ਅਤੇ ਸ਼ਾਂਤਮਈ ਢੰਗ ਨਾਲ ਆਪਣੇ ਹੱਕਾਂ ਵਾਸਤੇ ਲੜਾਈ ਲੜੀ ਜਾਂਦੀ ਹੈ।ਕਿਸਾਨੀ ਅੰਦੋਲਨ ਪੰਜਾਬ ਦੇ ਜਨ ਜੀਵਨ ਨਾਲ ਜੁੜਿਆ ਹੋਇਆ ਅਤੇ ਇਸ ਵਿੱਚੋ ਇਸ ਧਰਤੀ ਦੇ ਇਤਿਹਾਸਕ ਪਿਛੋਕੜ ਦੀ ਝਲਕ ਵੀ ਪੈਂਦੀ ਹੈ। ਪੰਜਾਬ ਦੇ ਕਿਸਾਨਾਂ ਅਤੇ ਦੁਨੀਆਂ ਵਿੱਚ ਵਸਦੇ ਪੰਜਾਬੀਆਂ ਵੱਲੋਂ ਕਰੋਨਾ ਦੀ ਆਫਤ ਸਮੇਂ ਆਪਣੇ ਦੇਸ਼ ਅਤੇ ਦੇਸ਼ ਦੀ ਜਨਤਾ ਪ੍ਰਤੀ ਬਹੁਤ ਵੱਡੀ ਵਫ਼ਾਦਾਰੀ ਨਿਭਾਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਵੀ ਸਿਆਸਤ ਨੂੰ ਪਰ੍ਹਾਂ ਰੱਖ ਕੇ, ਬਤੌਰ ਕਿਸਾਨਾਂ ਦੀ ਨੁਮਾਇੰਦਾ ਜਥੇਬੰਦੀ ਹੁੰਦੇ ਹੋਏ ਕੇਂਦਰ ਸਰਕਾਰ ਦੇ ਇਸ ਅੜੀਅਲ ਰਵੱਈਏ ਦੇ ਵਿਰੁੱਧ ਕਿਸਾਨਾਂ ਦੇ ਹਿੱਤਾਂ ਲਈ ਆਪਣਾ ਯੋਗਦਾਨ ਪਾਇਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਮੁੱਖ ਰੱਖ ਕੇ ਇਹ ਜ਼ਿੰਮੇਵਾਰੀ ਜਥੇਦਾਰ ਗੁਰਦਿਆਲ ਸਿੰਘ ਜੀ ਨੂੰ ਸੌਂਪੀ ਗਈ ਹੈ ਜਿਨ੍ਹਾਂ ਤੋਂ ਪੂਰਨ ਆਸ ਹੈ ਕਿ ਉਹ ਆਪਣੀ ਟੀਮ ਨਾਲ ਕਿਸਾਨਾਂ ਦੇ ਹਿੱਤਾਂ ਵਾਸਤੇ ਆਪਣਾ ਵੱਡਮੁੱਲਾ ਯੋਗਦਾਨ ਪਾਉਣਗੇ।