ਜਲੰਧਰ: ਜ਼ਿਲ੍ਹਾ ਜਲੰਧਰ ਦੇ ਡੀਐੱਸਪੀ ਸਬ ਡਿਵੀਜ਼ਨ ਕਰਤਾਰਪੁਰ ਪਰਮਿੰਦਰ ਸਿੰਘ ਅਤੇ ਥਾਣਾ ਕਰਤਾਰਪੁਰ ਦੇ ਛੋਟੇ ਮੁਨਸ਼ੀ ਅਵਿਨਾਸ਼ ਸਮੇਤ ਨੌਂ ਵਿਅਕਤੀ ਕਰੋਨਾ ਪਾਜ਼ੇਟਿਵ ਆਏ ਹਨ। ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਕਰਤਾਰਪੁਰ ਦੇ ਸ਼ਹਿਰੀ ਖੇਤਰ ਦੇ ਸੱਤ ਅਤੇ ਦਿਹਾਤੀ ਖੇਤਰ ’ਚ ਦੋ ਵਿਅਕਤੀ ਪਾਜ਼ੇਟਿਵ ਆਏ ਹਨ। ਇਨ੍ਹਾਂ ਵਿੱਚੋਂ ਇੱਕ ਵਿਅਕਤੀ ਕਪੂਰਥਲਾ ਦੀ ਪ੍ਰਾਈਵੇਟ ਬੈਂਕ ਵਿੱਚ ਨੌਕਰੀ ਕਰਦਾ ਹੈ। ਜ਼ਿਲ੍ਹਾ ਜਲੰਧਰ ਦੇ ਪਿੰਡ ਦਾਦੂਵਾਲ ਦੀ ਇੱਕ ਨਿੱਜੀ ਬੈਂਕ ਦੇ ਮੈਨੇਜਰ ਅਤੇ ਸੁਰੱਖਿਆ ਗਾਰਡ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਮੁੱਢਲਾ ਸਿਹਤ ਕੇਂਦਰ ਜੰਡਿਆਲਾ ਦੇ ਐੱਸ. ਐੱਮ. ਓ. ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਲਏ ਗਏ ਸੈਂਪਲਾਂ ਦੀਆਂ ਰਿਪੋਰਟਾਂ ਅੱਜ ਆਈਆਂ ਹਨ, ਜਿਨ੍ਹਾਂ ‘ਚ ਜੰਡਿਆਲਾ ਦੀ ਇੱਕ ਲੜਕੀ. ਜੋ ਕਿ ਪਹਿਲਾਂ ਪਾਜ਼ੀਟਿਵ ਆਈ ਸੀ, ਦੇ ਸੰਪਰਕ ‘ਚ ਰਹੀ ਛੋਟੀ ਬੱਚੀ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਕੋਰੋਨਾ ਨੇ ਪੂਰੀ ਦੁਨੀਆ ‘ਚ ਕੋਹਰਾਮ ਮਚਾਇਆ ਹੋਇਆ ਹੈ ਤੇ ਇਸ ਤੋਂ ਬਚਣ ਦੀ ਕੋਈ ਵੈਕਸੀਨ ਵੀ ਅਜੇ ਤਕ ਨਹੀਂ ਨਿਕਲੀ ਹੈ ਜਿਸ ਕਾਰਨ ਰੋਜ਼ਾਨਾ ਵੱਡੀ ਗਿਣਤੀ ਵਿਚ ਕੇਸ ਸਾਹਮਣੇ ਆ ਰਹੇ ਹਨ ਅਤੇ ਵੱਡੀ ਗਿਣਤੀ ਵਿਚ ਕੋਰੋਨਾ ਮਰੀਜ਼ ਮੌਤ ਦੇ ਮੂੰਹ ‘ਚ ਜਾ ਰਹੇ ਹਨ। ਅੱਜ ਜਿਲ੍ਹਾ ਜਲੰਧਰ ਵਿਖੇ 2 ਹੋਰ ਕੋਰੋਨਾ ਮਰੀਜ਼ਾਂ ਨੇ ਦਮ ਤੋੜ ਦਿੱਤਾ ਤੇ ਇਸ ਦੇ ਨਾਲ ਹੀ ਵੱਡੀ ਗਿਣਤੀ ਵਿਚ ਪਾਜੀਟਿਵ ਕੇਸ ਵੀ ਦੇਖਣ ਨੂੰ ਮਿਲੇ।ਮ੍ਰਿਤਕਾਂ ਦੀ ਪਛਾਣ ਪੰਜਾਬੀ ਬਾਗ ਦੇ ਪ੍ਰਮੋਦ ਕੁਮਾਰ (58) ਅਤੇ ਨੀਲਾ ਮਹਿਲ ਦੀ ਹਰਬੰਸ ਕੌਰ (60) ਵਜੋਂ ਹੋਈ ਹੈ। ਇਸ ਤੋਂ ਇਲਾਵਾ ਜਲੰਧਰ ਵਿਖੇ ਅੱਜ 70 ਲੋਕਾਂ ਦੀ ਰਿਪੋਰਟ ਕੋਰੋਨਾ ਪਾਜੀਟਿਵ ਪਾਈ ਗਈ। ਸੂਬੇ ‘ਚ ਇਸ ਖਤਰਨਾਕ ਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ 1 ਹਜ਼ਾਰ ਤੋਂ ਵੀ ਪਾਰ ਹੋ ਚੁੱਕਾ ਹੈ ਤੇ ਇਕੱਲੇ ਜਲੰਧਰ ‘ਚ 137 ਵਿਅਕਤੀ ਮੌਤ ਦੇ ਮੂੰਹ ‘ਚ ਜਾ ਚੁੱਕੇ ਹਨ। ਹੁਣ ਤਕ ਕੋਰੋਨਾ ਪੀੜਤਾਂ ਦੀ ਗਿਣਤੀ ਜਲੰਧਰ ‘ਚ 5319 ਤਕ ਪੁੱਜ ਗਈ ਹੈ।
20 ਪੁਲਿਸ ਮੁਲਾਜ਼ਮਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਲਾਲ ਪੁਲਿਸ ਮਹਿਕਮੇ ਅੰਦਰ ਹੜਕੰਪ ਮਚ ਗਿਆ
ਡੇਰਾ ਬਾਬਾ ਨਾਨਕ ਥਾਣੇ ਨਾਲ ਸੰਬੰਧਿਤ 20 ਪੁਲਿਸ ਮੁਲਾਜ਼ਮਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਲਾਲ ਪੁਲਿਸ ਮਹਿਕਮੇ ਅੰਦਰ ਹੜਕੰਪ ਮਚ ਗਿਆ ਹੈ। ਸਿਹਤ ਵਿਭਾਗ ਵਲੋਂ ਅੱਜ 50 ਦੇ ਕਰੀਬ ਮੁਲਾਜ਼ਮਾਂ ਦੇ ਸੈਂਪਲ ਲਏ ਗਏ ਸਨ, ਜਿਨ੍ਹਾਂ ‘ਚੋਂ 20 ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ, ਜਦਕਿ ਬਾਕੀ ਮੁਲਾਜ਼ਮਾਂ ਦੀ ਸੈਂਪਲਿੰਗ ਕੱਲ੍ਹ ਹੋਵੇਗੀ। ਵਧੇਰੇ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਦਲਜੀਤ ਸਿੰਘ ਪੱਡਾ ਨੇ ਦੱਸਿਆ ਕਿ ਪਾਜ਼ਟਿਵ ਆਏ ਪੁਲਿਸ ਮੁਲਾਜ਼ਮਾਂ ਨੂੰ 14 ਦਿਨਾਂ ਲਈ ਉਨ੍ਹਾਂ ਦੇ ਘਰਾਂ ਅੰਦਰ ਹੀ ਇਕਾਂਤਵਾਸ ਕੀਤਾ ਗਿਆ ਹੈ।