ਜਲੰਧਰ – ਪੰਜਾਬ ਵਿੱਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ 10 ਰੁਪਏ ਤੱਕ ਘਟਾਉਣ ਨੂੰ ਲੈ ਕੇ ਸ੍ਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕੀਤਾ।ਸਰਦਾਰ ਸੁਖਬੀਰ ਸਿੰਘ ਬਾਦਲ ਜੀ ਦੇ ਦਿਸ਼ਾ ਨਿਰਦੇਸ਼ ਹੇਠ ਜਲੰਧਰ ਤੋਂ ਯੂਥ ਅਕਾਲੀ ਦਲ ਦੇ ਪ੍ਰਧਾਨ ਸੁਖਮਿੰਦਰ ਸਿੰਘ ਰਾਜਪਾਲ 100 ਵਰਕਰਾਂ ਦੇ ਕਾਫਲੇ ਨਾਲ ਪ੍ਰਦਰਸ਼ਨ ਵਿਚ ਸ਼ਾਮਲ ਹੋਏ। ਪੰਜਾਬ ਸਰਕਾਰ ਵਿਰੁੱਧ ਪੰਜਾਬ ਦੇ ਲੋਕਾਂ ਦੀ ਆਵਾਜ਼ ਉਠਦਿਆ ਅਤੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਪੰਜਾਬ ਵਿੱਚ ਘੱਟ ਕਰਵਾਉਣ ਲਈ ਪ੍ਰਦਰਸ਼ਨ ਕਰਦੇ ਜਲੰਧਰ ਤੋਂ ਯੂਥ ਅਕਾਲੀ ਦਲ ਦੇ ਪ੍ਰਧਾਨ ਸੁਖਮਿੰਦਰ ਦੀ ਬਾਂਹ ਟੁੱਟ ਗਈ ਸੀ।ਅੱਜ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਨੇ ਸੁਖਮਿੰਦਰ ਰਾਜਪਾਲ ਦਾ ਹਸਪਤਾਲ ਪਹੁੰਚ ਕੇ ਹਾਲ ਜਾਣਿਆ ਅਤੇ ਐਕਸਰੇ ਚੈੱਕ ਕੀਤਾ। ਸ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਮਜੀਠੀਆ ਨੇ ਯੂਥ ਅਕਾਲੀ ਦਲ ਦੇ ਪ੍ਰਧਾਨ ਸੁਖਮਿੰਦਰ ਰਾਜਪਾਲ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਉਹਨਾਂ ਦੇ ਨਾਲ ਹੈ, ਯੂਥ ਅਕਾਲੀ ਦੇ ਵਰਕਰਾਂ ਦੀ ਬੁਲੰਦ ਆਵਾਜ਼ ਤੋਂ ਡਰੀ ਚੰਨੀ ਸਰਕਾਰ ਨੂੰ ਪੈਟਰੋਲ ਦੀਆਂ ਕੀਮਤਾਂ ਘਟਾਉਣ ਲਈ ਮਜਬੂਰ ਹੋਣਾ ਪਿਆ ਹੈ।ਯੂਥ ਅਕਾਲੀ ਦਲ ਦੇ ਪ੍ਰਧਾਨ ਸੁਖਮਿੰਦਰ ਰਾਜਪਾਲ ਨੇ ਦੱਸਿਆ ਕਿ ਅੱਜ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਸ ਸੁਖਬੀਰ ਸਿੰਘ ਬਾਦਲ ਅਤੇ ਸ ਬਿਕਰਮ ਸਿੰਘ ਮਜੀਠਿਆ ਨੇ ਮੇਰਾ ਹਾਲ ਜਾਣਿਆ ਹੈ ਅਤੇ ਮੈਨੂੰ ਇਸ ਦਿੱਤੇ ਆਸ਼ੀਰਵਾਦ ਨਾਲ ਪਾਰਟੀ ਲਈ ਹੋਰ ਉਤਸੁਕਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਹੈ। ਸ ਸੁਖਬੀਰ ਸਿੰਘ ਬਾਦਲ ਹੁਰਾਂ ਕਿਹਾ ਕਿ ਤੁਸੀਂ ਤਕੜੇ ਹੋ ਕੇ ਕੰਮ ਕਰੋ ਸ੍ਰੋਮਣੀ ਅਕਾਲੀ ਦਲ ਤੁਹਾਡੇ ਨਾਲ ਹੈ। ਇਸ ਸਮੇ ਗੁਰਪ੍ਰੀਤ ਸਿੰਘ ਸਚਦੇਵਾ ਅਤੇ ਅਜੇ ਦੁੱਗਲ ਹਾਜ਼ਰ ਸਨ।