ਜਲੰਧਰ : ਪੰਜਾਬ ਸਰਕਾਰ ਵੱਲੋਂ ਪੁਲਸ ਅਧਿਕਾਰੀਆਂ ਦੇ ਲਗਾਤਾਰ ਕੀਤੇ ਜਾ ਰਹੇ ਤਬਾਦਲਿਆਂ ਦਾ ਸਿਲਸਿਲਾ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ’ਚ ਜਲੰਧਰ ਨੂੰ ਨਵਾਂ ਪੁਲਸ ਕਮਿਸ਼ਨਰ ਮਿਲਿਆ ਹੈ। ਗੁਰਸ਼ਰਨ ਸਿੰਘ ਸੰਧੂ ਨੂੰ ਜਲੰਧਰ ਦਾ ਨਵਾਂ ਕਮਿਸ਼ਨਰ ਪੁਲਸ ਨਿਯੁਕਤ ਕੀਤਾ ਗਿਆ ਹੈ। ਸ਼ਹਿਰ ਦੇ ਸਾਬਕਾ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਦੇ ਰਿਟਾਇਰ ਹੋਣ ਤੋਂ ਬਾਅਦ ਜਲੰਧਰ ਦੇ ਨਵੇਂ ਪੁਲਸ ਕਮਿਸ਼ਨਰ ਮਿਲੇ ਹਨ। ਆਈ. ਪੀ. ਐੱਸ. ਅਧਿਕਾਰੀ ਗੁਰਸ਼ਰਨ ਸਿੰਘ, ਗੁਰਪ੍ਰੀਤ ਸਿੰਘ ਤੂਰ ਦੀ ਥਾਂ ਲੈਣਗੇ