ਜਲੰਧਰ (30 ਜੁਲਾਈ 2021): ਬਰਸਾਤੀ ਮੌਸਮ ਦੇ ਚਲਦਿਆਂ ਡੇਂਗੂ, ਮਲੇਰੀਆ, ਡਾਈਰਿਆ, ਹੈਜਾ ਆਦਿ ਬੀਮਾਰੀਆਂ ਫੈਲਣ ਦਾ ਖਦਸ਼ਾ ਵੱਧ
ਜਾਂਦਾ ਹੈ। ਸਿਹਤ ਵਿਭਾਗ ਵਲੋਂ ਆਮ ਲੋਕਾਂ ਨੂੰ ਸਮੇਂ-ਸਮੇਂ ਤੇ ਇਨ੍ਹਾਂ ਬੀਮਾਰੀਆਂ ਤੋਂ ਬਚਾਓ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਸ਼ੁਕਰਵਾਰ ਨੂੰ
ਵੈਕਟਰ ਅਤੇ ਵਾਟਰ ਬੋਰਨ ਡਿਜੀਜ਼ ਕੰਟਰੋਲ ਪ੍ਰੋਗਰਾਮ ਦੇ ਤਹਿਤ ਸਿਵਲ ਸਰਜਨ ਡਾ. ਬਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ
ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਵਲੋਂ ਜਲੰਧਰ ਸ਼ਹਿਰ ਦੇ ਵੱਖ-ਵੱਖ ਖੇਤਰਾਂ ਜਿਵੇਂ ਸੁਰਾਜਗੰਜ, ਪੁਰਾਣੀ ਬਾਰਾਦਰੀ, ਅੰਬੇਦਕਰ ਨਗਰ, ਖੁਰਲਾ
ਕਿੰਗਰਾ, ਪਟੇਲ ਚੌਕ, ਇੰਪਰੂਵਮੈਂਟ ਟ੍ਰਸੱਟ ਦਫ਼ਤਰ ਅਤੇ ਲੋਕ ਸੰਪਰਕ ਵਿਭਾਗ ਦਾ ਦੌਰਾ ਕਰਦੇ ਹੋਏ ਇਨ੍ਹਾਂ ਬੀਮਾਰੀਆਂ ਦੇ ਲੱਛਣਾਂ, ਕਾਰਨਾਂ ਅਤੇ
ਬਚਾਓ ਦੇ ਤਰੀਕਿਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਗਿਆ। ਇਸ ਦੌਰਾਨ ਸਿਹਤ ਟੀਮਾਂ ਵਲੋਂ 174 ਘਰਾਂ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ
ਕੀਤੀ ਗਈ, ਜਿਸ ਦੌਰਾਨ 11 ਥਾਂਵਾਂ ਤੇ ਮੱਛਰਾਂ ਦਾ ਲਾਰਵਾ ਪਾਏ ਜਾਣ ਤੇ ਲਾਰਵਾ ਨਸ਼ਟ ਕਰਵਾਇਆ ਗਿਆ। ਇਸਦੇ ਨਾਲ ਹੀ ਵੱਖ-ਵੱਖ ਥਾਵਾਂ
ਤੇ ਮੱਛਰਾਂ ਦੀ ਰੋਕਥਾਮ ਲਈ ਸਪ੍ਰੇ ਵੀ ਕੀਤੀ ਗਈ।
ਐਂਟੀ ਲਾਰਵਾ ਟੀਮਾਂ ਵਲੋਂ ਲੋਕਾਂ ਨੂੰ ਡੇਂਗੂ ਬੁਖਾਰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਡੇਂਗੂ ਬੁਖਾਰ ਏਡੀਜ਼ ਮੱਛਰ ਕੱਟਣ ਨਾਲ ਹੁੰਦਾ ਹੈ ਅਤੇ
ਇਹ ਮੱਛਰ ਸਾਫ ਖੜੇ ਪਾਣੀ ਦੇ ਸੋਮੇਆਂ ਵਿੱਚ ਪੈਦਾ ਹੁੰਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ। ਤੇਜ ਬੁਖਾਰ, ਸਿਰਦਰਦ, ਮਾਸਪੇਸ਼ੀਆਂ ਵਿੱਚ
ਦਰਦ, ਚਮਰੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇਆਂ ਵਿੱਚ ਦਰਦ, ਮਸੂੜੇਆਂ ਤੇ ਨੱਕ ਵਿੱਚੋਂ ਖੂਨ ਵੱਗਣਾ ਡੇਂਗੂ ਬੁਖਾਰ ਦੇ ਮੁੱਖ ਲੱਛਣ ਹਨ। ਬੁਖਾਰ ਹੋਣ
ਦੀ ਸੂਰਤ ਵਿੱਚ ਸਿਰਫ ਪੈਰਾਸੇਟਾਮੋਲ ਲਵੋ ਅਤੇ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਡੇਂਗੂ ਰੋਕਥਾਮ ਸਬੰਧੀ ਹਰ ਸ਼ੁਕਰਵਾਰ ਡ੍ਰਾਈ-ਡੇ ਫ੍ਰਾਈ ਡੇ ਵਜੋਂ ਮਨਾਇਆ ਜਾਂਦਾ ਹੈ। ਡੇਂਗੂ ਦਾ ਹਫ਼ਤੇ ਵਿਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ, ਇਸ ਤੋਂ
ਬਚਾਓ ਲਈ ਕੂਲਰਾਂ, ਗਮਲਿਆਂ ਅਤੇ ਫ੍ਰਿਜਾਂ ਦੀਆਂ ਟ੍ਰੇਆਂ ਵਿੱਚ ਖੜੇ ਪਾਣੀ ਨੂੰ ਹਫ਼ਤੇ ਵਿੱਚ ਘਟੋ-ਘਟ ਇਕ ਵਾਰ ਜਰੂਰ ਸਾਫ ਕੀਤਾ ਜਾਣਾ ਚਾਹੀਦਾ
ਹੈ। ਛੱਤਾਂ ਤੇ ਰੱਖੀਆਂ ਪਾਣੀ ਦੀਆਂ ਟੰਕੀਆਂ ਤੇ ਢੱਕਣਾ ਨੂੰ ਚੰਗੀ ਤਰ੍ਹਾਂ ਬੰਦ ਕਰਨਾ ਚਾਹੀਦਾ ਹੈ ਤਾਂ ਜੋ ਡੇਂਗੂ ਦਾ ਲਾਰਵਾ ਪਨਪ ਨਾ ਸਕੇ।