ਫਗਵਾੜਾ 2 ਅਪ੍ਰੈਲ (ਸ਼਼ਿਵ ਕੋੋੜਾ) ਜਿਲ੍ਹਾ ਕਪੂਰਥਲਾ ਯੂਥ ਕਾਂਗਰਸ ਪ੍ਰਧਾਨ ਸੌਰਵ ਖੁੱਲਰ ਨੇ ਹਲਕਾ ਵਿਧਾਨਸਭਾ ਭੁਲੱਥ ਦੇ ਪਿੰਡ ਮਿਆਣੀ ਭੱਗੂਪੁਰੀਆਂ ਦਾ ਦੌਰਾ ਕਰਕੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਹਨਾਂ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਸੂਬੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ। ਪਿੰਡ ਦੇ ਵਿਕਾਸ ਲਈ ਲੋੜੀਂਦੀ ਗ੍ਰਾਂਟ ਦਾ ਪ੍ਰਬੰਧ ਕਰਾਉਣ ਦਾ ਭਰੋਸਾ ਦਿੰਦਿਆਂ ਸੌਰਵ ਖੁੱਲਰ ਨੇ ਕਿਹਾ ਕਿ ਜੋ ਵੀ ਵਿਕਾਸ ਦੇ ਕੰਮ ਅਧੂਰੇ ਹਨ ਉਹਨਾਂ ਨੂੰ ਜਲਦੀ ਪੂਰਾ ਕਰਵਾਉਣ ਦਾ ਹਰ ਸੰਭਵ ਯਤਨ ਕੀਤਾ ਜਾਵੇਗਾ। ਉਹਨਾਂ ਪਿੰਡ ਵਾਸੀਆਂ ਨੂੰ ਕੋਵਿਡ-19 ਕੋਰੋਨਾ ਮਹਾਮਾਰੀ ਦੇ ਜਿਲ੍ਹੇ ਵਿਚ ਵੱਧਦੇ ਕੇਸਾਂ ਨੂੰ ਦੇਖਦੇ ਹੋਏ ਆਪਣਾ ਖਿਆਲ ਰੱਖਣ, 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਕੋਰੋਨਾ ਵੈਕਸੀਨ ਜਰੂਰ ਲਗਵਾਉਣ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਸੁਰਿੰਦਰ ਸਿੰਘ ਬਿੱਟੂ ਪ੍ਰਧਾਨ ਲੁਬਾਣਾ ਬਿਰਾਦਰੀ, ਜਗੀਰ ਸਿੰਘ ਪ੍ਰਧਾਨ ਸਹਿਕਾਰੀ ਸਭਾ, ਮੈਂਬਰ ਤਰਨਜੀਤ ਸਿੰਘ, ਨੰਬਰਦਾਰ ਬਲਵੀਰ ਸਿੰਘ, ਸੂਬੇਦਾਰ ਜਸਵੰਤ ਸਿੰਘ ਜੀ.ਓ.ਜੀ. ਤੋਂ ਇਲਾਵਾ ਗੁਲਜਾਰ ਸਿੰਘ, ਜੋਗਾ ਸਿੰਘ, ਮਹਿੰਦਰ ਸਿੰਘ, ਮਾਸਟਰ ਹਰਭਜਨ ਸਿੰਘ, ਬਲਵੰਤ ਸਿੰਘ, ਜਰਨੈਲ ਸਿੰਘ, ਦਲਜੀਤ ਸਿੰਘ ਤੇ ਬਲਵਿੰਦਰ ਆਦਿ ਹਾਜਰ ਸਨ।