ਕਰਤਾਰਪੁਰ (ਜਲੰਧਰ) 15 ਫਰਵਰੀ
ਕੋਰੋਨਾ ਵਾਇਰਸ ਮਹਾਂਮਾਰੀ ਕਰਕੇ ਬੰਦ ਪਈ ਇਤਿਹਾਸਿਕ ਜੰਗ-ਏ-ਅਜ਼ਾਦੀ ਯਾਦਗਾਰ ਨੂੰ ਅੱਜ 11 ਮਹੀਨਿਆਂ ਬਾਅਦ ਲੋਕਾਂ ਲਈ ਮੁੜ ਖੋਲ੍ਹ ਦਿੱਤਾ ਗਿਆ।ਜੰਗ-ਏ-ਅਜ਼ਾਦੀ ਯਾਦਗਾਰ ਨੂੰ ਦੁਬਾਰਾ ਖੋਲਣ ਦੀ ਰਸਮ ਵਧੀਕ ਮੁੱਖ ਸਕੱਤਰ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਸ੍ਰੀ ਸੰਜੈ ਕੁਮਾਰ ਵਲੋਂ ਮੁੱਖ ਸੰਪਾਦਕ ਅਜੀਤ ਗਰੁੱਪ ਡਾ.ਬਰਜਿੰਦਰ ਸਿੰਘ ਹਮਦਰਦ, ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਪਰਗਟ ਸਿੰਘ, ਸੁਸੀਲ ਕੁਮਾਰ ਰਿੰਕੂ, ਰਜਿੰਦਰ ਬੇਰੀ, ਚੌਧਰੀ ਸੁਰਿੰਦਰ ਸਿੰਘ, ਅਵਤਾਰ ਸਿੰਘ ਬਾਵਾ ਹੈਨਰੀ ਅਤੇ ਪਵਨ ਕੁਮਾਰ ਟੀਨੂੰ , ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਚੇਅਰਮੈਨ ਪਨਸਪ ਤੇਜਿੰਦਰ ਸਿੰਘ ਬਿੱਟੂ ਦੀ ਮੌਜੂਦਗੀ ਵਿੱਚ ਕੀਤੀ ਗਈ।
ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਜੰਗ-ਏ-ਅਜ਼ਾਦੀ ਯਾਦਗਾਰ ਪੰਜਾਬੀਆਂ ਵਲੋਂ ਰਾਸ਼ਟਰੀ ਅਜ਼ਾਦੀ ਸੰਘਰਸ ਵਿੱਚ ਪਾਏ ਗਏ ਵੱਡੇਮੁੱਲੇ ਯੋਗਦਾਨ ਨੂੰ ਸੰਜੋਈ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਈ ਰਹੀ ਹੈ। ਉਨ੍ਹਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਕਰਕੇ ਪਿਛਲੇ ਸਾਲ 18 ਮਾਰਚ ਨੁੰ ਯਾਦਗਾਰ ਬੰਦ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਹੁਣ ਕੋਵਿਡ ਲਹਿਰ ਦੇ ਕਮਜ਼ੋਰ ਪੈਣ ਉਪਰੰਤ ਯਾਦਗਾਰ ਨੂੰ ਆਮ ਜਨਤਾ ਲਈ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਦੇ ਹੋਏ ਦੁਬਾਰਾ ਖੋਲਿ੍ਹਆ ਗਿਆ ਹੈ।ਵਧੀਕ ਮੁੱਖ ਸਕੱਤਰ ਨੇ ਡਾ.ਬਰਜਿੰਦਰ ਸਿੰਘ ਹਮਦਰਦ ਦੀ ਅਗਵਾਈ ਵਾਲੀ ਯਾਦਗਾਰ ਦੀ ਕਾਰਜਕਾਰੀ ਕਮੇਟੀ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਕਮੇਟੀ ਵਲੋਂ ਸੂਬੇ ਦੇ ਲੋਕਾਂ ਦੀ ਬਹਿਤਰੀਨ ਢੰਗ ਨਾਲ ਸੇਵਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਇਤਿਹਾਸਿਕ ਯਾਦਗਾਰ ਦੇਸ਼ ਦੇ ਅਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਵਲੋਂ ਪਾਏ ਗਏ ਵੱਡਮੁੱਲੇ ਯੋਗਦਾਨ ਨੂੰ ਬਿਆਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਅਹਿਮ ਮਹੱਤਤਾ ਹੈ ਅਤੇ ਇਸ ਦੇ ਦੁਬਾਰਾ ਖੁੱਲ ਜਾਣ ਨਾਲ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਸੂਬੇ ਦੀ ਸ਼ਾਨਦਾਰ ਵਿਰਾਸਤ ਨਾਲ ਜੋੜੀ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਏਗੀ।ਵਧੀਕ ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਇਸ ਇਤਿਹਾਸਿਕ ਯਾਦਗਾਰ ਦੇ ਦੁਬਾਰਾ ਖੁੱਲ ਜਾਣ ਨਾਲ ਲੋਕ ਦੇਸ਼ ਦੇ ਅਜ਼ਾਦੀ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲੇ ਅਨੇਕਾਂ ਜਾਣੇ-ਅਣਜਾਣੇ ਦੇਸ਼ ਭਗਤਾਂ ਨੂੰ ਸ਼ਰਧਾ ਦੇ ਫੁੱਲ ਅਰਪਿਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਮਹਾਨ ਸ਼ਹੀਦਾਂ ਵਲੋਂ ਅਜ਼ਾਦੀ ਸੰਘਰਸ਼ ਵਿੱਚ ਪਾਏ ਗਏ ਯੋਗਦਾਨ ਨੂੰ ਇਸ ਯਾਦਗਾਰ ਵਿੱਚ ਬਹੁਤ ਹੀ ਸੁਚਾਰੂ ਢੰਗ ਨਾਲ ਸੰਜੋਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਦੇਸ਼ ਦੇ ਨੌਜਵਾਨ ਪੀੜ੍ਹੀ ਵਿੱਚ ਦੇਸ਼ ਪ੍ਰੇਮ ਅਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ, ਜਿਸ ਨਾਲ ਉਨਾ ਨੂੰ ਦੇਸ਼ ਦੇ ਸ਼ਾਨਦਾਰ ਇਤਿਹਾਸਿਕ ਵਿਰਾਸਤ ’ਤੇ ਮਾਣ ਮਹਿਸੂਸ ਹੋ ਰਿਹਾ ਹੈ।
ਇਸ ਤੋਂ ਪਹਿਲਾਂ ਵਧੀਕ ਮੁੱਖ ਸਕੱਤਰ ਦਾ ਸਵਾਗਤ ਕਰਦਿਆਂ ਡਾ.ਬਰਜਿੰਦਰ ਸਿੰਘ ਹਮਦਰਦ ਨੇ ਦੱਸਿਆ ਕਿ ਜੰਗ-ਏ-ਅਜ਼ਾਦੀ ਯਾਦਗਾਰ ਪ੍ਰੋਜੈਕਟ ਦੁਨੀਆਂ ਭਰ ਦੇ ਯਾਤਰੀਆਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਇਸ ਯਾਦਗਾਰ ਨੁੂੰ ਬੰਦ ਕਰਨ ਤੋਂ ਪਹਿਲਾਂ ਇਥੇ ਵੱਡੀ ਗਿਣਤੀ ਵਿੱਚ ਲੋਕ ਪੰਜਾਬੀਆਂ ਵਲੋਂ ਅਜ਼ਾਦੀ ਸੰਘਰਸ਼ ਵਿੱਚ ਪਾਏ ਗਏ ਯੋਗਦਾਨ ਬਾਰੇ ਜਾਣਕਾਰੀ ਹਾਸਿਲ ਕਰਨ ਲਈ ਆਉਂਦੇ ਸਨ। ਉਨ੍ਹਾਂ ਦੱਸਿਆ ਕਿ ਯਾਦਗਾਰ ਦੇ ਮੁੜ ਖੁੱਲ ਜਾਣ ਨਾਲ ਪੰਜਾਬੀਆਂ ਖਾਸ ਕਰਕੇ ਨੌਜਵਾਨਾਂ ਨੂੰ ਸ਼ਾਨਦਾਰ ਸਭਿਆਚਾਰਕ ਵਿਰਾਸਤ ਨਾਲ ਜੋੜਿਆ ਜਾ ਸਕੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ, ਵਿਧਾਇਕ ਪਰਗਟ ਸਿੰਘ, ਸੁਸ਼ੀਲ ਕੁਮਾਰ ਰਿੰਕੂ, ਰਜਿੰਦਰ ਬੇਰੀ, ਚੌਧਰੀ ਸੁਰਿੰਦਰ ਸਿੰਘ, ਅਵਤਾਰ ਸਿੰਘ ਬਾਵਾ ਹੈਨਰੀ ਅਤੇ ਪਵਨ ਕੁਮਾਰ ਟੀਨੂੰ, ਚੇਅਰਮੈਨ ਪਨਸਪ ਤੇਜਿੰਦਰ ਸਿੰਘ ਬਿੱਟੂ, ਮੇਅਰ ਜਲੰਧਰ ਨਗਰ ਨਿਗਮ ਜਗਦੀਸ਼ ਰਾਜ ਰਾਜਾ, ਸੰਪਾਦਕ ਉਤੱਮ ਹਿੰਦੂ ਇਰਵਿਨ ਖੰਨਾ, ਕਾਰਜਕਾਰੀ ਸੰਪਾਦਕ ਦੈਨਿਕ ਸਵੇਰਾ ਅਭਿਸ਼ੇਕ ਵਿੱਜ, ਸਾਬਕਾ ਰਾਜਪਾਲ ਪੁਡੂਚੇਰੀ ਇਕਬਾਲ ਸਿੰਘ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਆਈ.ਜੀ. ਆਰ.ਐਸ.ਖੱਟੜਾ, ਐਸ.ਐਸ.ਪੀ.ਜਲੰਧਰ ਸੰਦੀਪ ਗਰਗ, ਐਸ.ਐਸ.ਪੀ.ਕਪੂਰਥਲਾ ਕੰਵਰਦੀਪ ਕੌਰ, ਕਮਿਸ਼ਨਰ ਨਗਰ ਨਿਗਮ ਕਰਨੇਸ਼ ਸ਼ਰਮਾ, ਟਰੱਸਟੀ ਅਜੀਤ ਗੁਰਚਰਨ ਸਿੰਘ ਸਿਆਲ, ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ, ਸਕੱਤਰ ਆਰਟੀਏ ਬਰਜਿੰਦਰ ਸਿੰਘ, ਚੇਅਰਮੈਨ ਕਰਤਾਰਪੁਰ ਇੰਪਰੂਵਮੈਂਟ ਟਰੱਸਟ ਰਜਿੰਦਰਪਾਲ ਸਿੰਘ ਰਾਣਾ, ਪਰਮਵੀਰ ਸਿੰਘ ਅਤੇ ਹਰਪ੍ਰੀਤ ਸਿੰਘ, ਕਾਰਜ ਕਾਰੀ ਸੰਪਾਦਕ ਅਜੀਤ ਸਤਨਾਮ ਮਾਣਕ, ਸੀਨੀਅਰ ਪੱਤਰਕਾਰ ਲਖਵਿੰਦਰ ਜੋਹਲ, ਚੇਅਰਮੈਲ ਲਵਲੀ ਗਰੁੱਪ ਰਾਮੇਸ਼ ਮਿੱਤਲ ਅਤੇ ਨਰੇਸ਼ ਮਿੱਤਲ, ਚੇਅਰਮੈਨ ਸੀ.ਟੀ.ਗਰੁੱਪ ਚਰਨਜੀਤ ਸਿੰਘ ਚੰਨੀ, ਚੇਅਰਮੈਨ ਹਵੇਲੀ ਗਰੁੱਪ ਅਜੀਤ ਜੈਨ, ਚੇਅਰਮੈਨ ਸਿਟੀਜਨ ਅਰਬਨ ਕੋਆਪਰੇਟਿਵ ਬੈਂਕ ਕੇ.ਕੇ.ਸ਼ਰਮਾ, ਦੀਪਕ ਬਾਲੀ ਅਤੇ ਹੋਰਨਾਂ ਵਲੋਂ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਸਰਧਾਂਜ਼ਲੀ ਅਰਪਿਤ ਕੀਤੀ ਗਈ।