ਜਲੰਧਰ, 30 ਸਤੰਬਰ
ਡਿਪਟੀ ਕਮਿਸ਼ਨਰ  ਘਨਸ਼ਿਆਮ ਥੋਰੀ ਨੇ ਦੱਸਿਆ ਹੈ ਕਿ ਭਾਰਤ ਸਰਕਾਰ ਵੱਲੋਂ ਚਾਲੂ ਸੀਜਨ ਦੌਰਾਨ ਝੋਨੇ ਦੀ ਸਰਕਾਰੀ ਖਰੀਦ ਪ੍ਰਸਤਾਵਿਤ 1 ਅਕਤੂਬਰ ਦੀ ਥਾਂ ਹੁਣ 11 ਅਕਤੂਬਰ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਪਿਛਲੇ ਦਿਨਾਂ ਦੌਰਾਨ ਹੋਈ ਭਾਰੀ ਬਾਰਿਸ਼ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਦੇ ਪੱਕਣ ਵਿੱਚ ਦੇਰੀ ਹੋਈ ਹੈ ਅਤੇ ਫਸਲ ਵਿੱਚ ਨਮੀ ਦੀ ਮਾਤਰਾ ਵਧੀ ਹੈ, ਜਿਸ ਕਾਰਨ ਹੁਣ ਸਰਕਾਰੀ ਖਰੀਦ 11 ਅਕਤੂਬਰ ਤੋਂ ਹੋਵੇਗੀ।