ਫਗਵਾੜਾ 14 ਅਪ੍ਰੈਲ (ਸ਼਼ਿਵ ਕੋੋੜਾ) ਗਜਟਿਡ ਐਂਡ ਨਾਨ ਗਜਟਿਡ ਐਸ.ਸੀ.ਬੀ.ਸੀ. ਇੰਪਲਾਇਜ ਵੈਲਫੇਅਰ ਫੈਡਰੇਸ਼ਨ ਕਪੂਰਥਲਾ ਇਕਾਈ ਵਲੋਂ ਅੱਜ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ 130ਵੇਂ ਜਨਮ ਦਿਵਸ ਮੌਕੇ ਉਹਨਾਂ ਦੇ ਬੁੱਤ ਨੂੰ ਤਸਵੀਰ ਮਾਲਾਵਾਂ ਭੇਂਟ ਕਰਕੇ ਨਿੱਘੀ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਜਿਲ੍ਹਾ ਕਪੂਰਥਲਾ ਇਕਾਈ ਦੇ ਪ੍ਰਧਾਨ ਸਤਵੰਤ ਟੂਰਾ ਤੋਂ ਇਲਾਵਾ ਚੇਅਰਮੈਨ ਹਰਮੇਸ਼ ਘੇੜਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਪੁਰਜੋਰ ਮੰਗ ਕੀਤੀ ਕਿ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਵਜੋਂ ਉਹਨਾਂ ਦੇ ਜਨਮ ਦਿਵਸ ਨੂੰ ਸਮਰਪਿਤ ਕਰਕੇ 1.1.2004 ਤੋਂ ਪਹਿਲਾਂ ਦੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕੀਤਾ ਜਾਵੇ। ਉਹਨਾਂ ਕਿਹਾ ਕਿ ਪਰਸੋਨਲ ਵਿਭਾਗ ਵਲੋਂ 10.10.14 ਨੂੰ ਜਾਰੀ ਕੀਤਾ ਪੱਤਰ ਦਲਿਤ ਮੁਲਾਜਮ ਵਿਰੋਧੀ ਹੈ ਜਿਸਨੂੰ ਵੀ ਰੱਦ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਉਹਨਾਂ ਦੇ ਨਾਲ ਬਲਵਿੰਦਰ ਲੀਰ, ਮਨਜੀਤ ਗਾਟ, ਵਿਜੇ ਜੱਸੀ, ਗਿਆਨ ਚੰਦ ਵਾਹਦ, ਵਿਜੇ ਕੁਮਾਰ, ਸੀਤਲ ਕੁਮਾਰ, ਇੰਜੀ. ਪਲਵਿੰਦਰ ਸੀਂਹਮਾਰ, ਅਸ਼ੋਕ ਵਾਹਦ, ਲਖਵੀਰ ਚੰਦ, ਵਿਨੋਦ ਕੁਮਾਰ, ਰਾਮਪਾਲ, ਗਿਆਨ ਸਿੰਘ ਆਦਿ ਨੇ ਵੀ ਭਾਰਤ ਰਤਨ ਬਾਬਾ ਸਾਹਿਬ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।