ਅੰਮ੍ਰਿਤਸਰ 1 ਫ਼ਰਵਰੀ ( )- ਸਮਾਜ ਸੇਵਾ ਦੇ ਖੇਤਰ ‘ਚ ਨਿੱਤ ਨਵੇਂ ਮੀਲ੍ਹ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ.ਐਸ.ਪੀ.ਸਿੰਘ ਓਬਰਾਏ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਰੇਲਵੇ ਸਟੇਸ਼ਨ ਅੰਮ੍ਰਿਤਸਰ ਨੂੰ ਵਿਸ਼ੇਸ਼ ਜ਼ਰੂਰਤਾਂ ਵਾਲੇ ਤੇ ਬਜ਼ੁਰਗ ਯਾਤਰੀਆਂ ਦੀ ਸਹੂਲਤ ਲਈ 10 ਵੀਲ੍ਹ ਚੇਅਰ ਭੇਟ ਕੀਤੀਆਂ ਗਈਆਂ।ਇਸ ਦੌਰਾਨ ਰੈੱਡ ਕਰਾਸ ਦਫ਼ਤਰ ਵਿਖੇ ਉੱਚੇਚੇ ਤੌਰ ਤੇ ਪਹੁੰਚੇ ਟਰੱਸਟ ਦੇ ਮੁਖੀ ਡਾ.ਐੱਸ. ਪੀ.ਸਿੰਘ ਓਬਰਾਏ ਦਾ ਏ.ਡੀ.ਸੀ. ਹਿਮਾਂਸ਼ੂ ਅਗਰਵਾਲ ਅਤੇ ਰੇਲਵੇ ਦੇ ਅਧਿਕਾਰੀ ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਨੇ ਇਸ ਉਪਰਾਲੇ ਲਈ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਡਾ.ਓਬਰਾਏ ਵੱਲੋਂ ਹਰ ਮੁਸ਼ਕਿਲ ਘੜੀ ‘ਚ ਸਭ ਤੋਂ ਪਹਿਲਾਂ ਅੱਗੇ ਆ ਕੇ ਲੋੜਵੰਦ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਦੀ ਕੀਤੀ ਜਾਂਦੀ ਨਿਰਸਵਾਰਥ ਵੱਡੀ ਮਦਦ ਨੇ ਇੱਕ ਨਿਵੇਕਲੀ ਮਿਸਾਲ ਪੇਸ਼ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਡਾ.ਓਬਰਾਏ ਦੀ ਸਰਪ੍ਰਸਤੀ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕੋਰੋਨਾ ਦੇ ਸਮੇਂ ਦੌਰਾਨ ਸਿਵਲ,ਸਿਹਤ,ਰੇਲਵੇ, ਪੁਲਿਸ ਪ੍ਰਸ਼ਾਸਨ ਅਤੇ ਬੇਰੁਜ਼ਗਾਰ ਹੋਏ ਲੋੜਵੰਦ ਪਰਿਵਾਰਾਂ ਨੂੰ ਜੋ ਸਹਿਯੋਗ ਦਿੱਤਾ ਹੈ, ਉਸ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।ਇਸ ਦੌਰਾਨ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਜਨਰਲ ਸਕੱਤਰ ਮਨਪ੍ਰੀਤ ਸੰਧੂ,ਵਿੱਤ ਸਕੱਤਰ ਨਵਜੀਤ ਘਈ ਤੋਂ ਇਲਾਵਾ ਰਣਧੀਰ ਸਿੰਘ ਸੈਕਟਰੀ ਰੈੱਡ ਕਰਾਸ,ਸ਼ਿਸ਼ਪਾਲ ਸਿੰਘ, ਮੁਕਲ ਸ਼ਰਮਾਂ, ਚਰਨਜੀਤ ਸਿੰਘ ਸੰਧੂ ਤੇ ਗੁਰਬਿੰਦਰ ਸਿੰਘ ਢਿੱਲੋਂ ਵੀ ਮੌਜੂਦ ਸਨ।ਕੈਪਸ਼ਨ : ਰੇਲਵੇ ਸਟੇਸ਼ਨ ਅੰਮ੍ਰਿਤਸਰ ਨੂੰ ਵੀਲ੍ਹ ਚੇਅਰਾਂ ਭੇਟ ਕਰਨ ਮੌਕੇ ਡਾ. ਐੱਸ.ਪੀ.ਸਿੰਘ ਓਬਰਾਏ,ਏ. ਡੀ.ਸੀ.ਹਿਮਾਂਸ਼ੂ ਅਗਰਵਾਲ,ਬਲਵਿੰਦਰ ਸ਼ੰਮੀ,ਸੁਖਜਿੰਦਰ ਹੇਰ, ਮਨਪ੍ਰੀਤ ਸੰਧੂ,ਨਵਜੀਤ ਘਈ ਤੇ ਹੋਰ।