ਜਲੰਧਰ: : ਡਾ. ਗੁਰਿੰਦਰ ਕੌਰ ਚਾਵਲਾ ਸਿਵਲ ਸਰਜਨ ਜਲੰਧਰ ਦੀ ਪ੍ਰਧਨਗੀ ਹੇਠ ਦਫਤਰ ਸਿਵਲ
ਸਰਜਨ ਜਲੰਧਰ ਵਿਖੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਅਤੇ ਪ੍ਰੋਗਰਾਮ ਅਫਸਰਾਂ ਦੀ ਕਰੋਨਾ
ਵਾਇਰਸ ਸਬੰਧੀ ਮੀਟਿੰਗ ਅਯੋਜਿਤ ਕੀਤੀ ਗਈ। ਉਨਾ ਸਮੂਹ ਐਸ.ਐਮ.ਓਜ ਨੂੰ ਹਦਾਇਤ ਕੀਤੀ ਕਿ
ਕੋਰੋਨਾ ਵਾਇਰਸ ਸਬੰਧੀ ਆਪਣੀ ਸੰਸਥਾ ਵਿੱਚ ਪੂਰੇ ਪ੍ਰਬੰਧਾਂ ਦਾ ਜਾਇਜਾ ਲੈ ਕੇ ਅਤੇ ਉਨਾ
ਦੀ ਨਾਲ ਦੀ ਨਾਲ ਮੋਨੀਟ੍ਰਨਿੰਗ ਵੀ ਕੀਤੀ ਜਾਵੇ। ਸਿਹਤ ਵਿਭਾਗ ਦੀਆਂ ਸਮੇਂ -ਸਮੇਂ ਤੇ ਆ ਰਹੀਆਂ
ਗਾਈਡ ਲਾਈਨਾਂ ਨੂੰ ਪੂਰੀ ਤਰਾਂ ਅਮਲ ਵਿੱਚ ਲਿਆਦਾਂ ਜਾਵੇ। ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ ਨੂੰ
ਤੁਰੰਤ 108 ਐਬੂਲੈਂਸ ਰਾਂਹੀ ਸਿਵਲ ਹਸਪਤਾਲ ਵਿੱਚ ਸ਼ਿਫਟ ਕਰਵਾਇਆ ਜਾਵੇ ਅਤੇ ਸਿਵਲ ਹਸਪਤਾਲ ਦੇ
ਡਿਊਟੀ ਮੈਡੀਕਲ ਅਫਸਰ ਨੂੰ ਸ਼ੱਕੀ ਮਰੀਜ ਦੀ ਪੂਰੀ ਸੂਚਨਾ ਦੇ ਦਿੱਤੀ ਜਾਵੇ। ਲੋਕਾਂ ਨੂੰ ਸਿਹਤ
ਸਹੂਲਤਾਂ ਪ੍ਰਦਾਨ ਕਰਨ ਲਈ ਸਿਹਤ ਵਿਭਾਗ ਪੂਰੀ ਤਰਾਂ ਵਚਨਬੱਧ ਹੈ।ਸਮੂਹ ਸਟਾਫ ਆਪਣੀ ਡਿਊਟੀ
ਇਮਾਨਦਾਰੀ ਨਾਲ ਨਿਭਾਉਣ ਅਤੇ ਆਪਣਾ ਵਰਤਾਓ ਵੀ ਅੱਛਾ ਰੱਖਣ। ਮਰੀਜ ਦਾ ਮੁਕੰਮਲ ਰਿਕਾਰਡ
ਰੱਖਿਆ ਜਾਵੇ ।
ਇਸ ਮੌਕੇ ਡਾ. ਚਾਵਲਾ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਲੈ ਕੇ ਲੋਕਾਂ ਵਿੱਚ
ਭਾਵੇਂ ਡਰ ਦਾ ਮਾਹੌਲ ਬਣਿਆ ਹੋਇਆ ਹੈ ਪਰ ਇਸ ਵਾਇਰਸ ਨੂੰ ਲੈਕੇ ਜ਼ਿਆਦਾ ਡਰਨ ਦੀ ਲੋੜ
ਨਹੀਂ , ਭਾਵੇਂ ਇਸ ਦਾ ਅਜੇ ਕੋਈ ਇਲਾਜ ਨਹੀਂ ਹੈ ਫਿਰ ਵੀ ਜਾਗਰੂਕਤਾ ਹੋਣ ਨਾਲ ਇਸ ਤੋਂ ਬਚਿਆ
ਜਾ ਸਕਦਾ ਹੈ ।ਉਨ੍ਹਾਂ ਕਿਹਾ ਕਿ ਹੱਥਾਂ ਨੂੰ ਸਾਫ ਸੁਥਰਾ ਰੱਖਿਆ ਜਾਵੇ, ਥੋੜ੍ਹੇ ਸਮੇਂ
ਬਾਅਦ ਸਾਬੁਣ ਨਾਲ ਹੱਥਾਂ ਨੂੰ ਚੰਗੀ ਤਰ੍ਹਾ ਧੋਇਆ ਜਾਵੇ।ਵਾਇਰਸ ਤੋਂ ਪ੍ਰਭਾਵਿਤ ਵਿਅਕਤੀ
ਤੋਂ ਘੱਟ ਤੋਂ ਘੱਟ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖੀ ਜਾਵੇ।ਕੋਰੋਨਾ ਵਾਇਰਸ ਦੇ ਲੱਛਣਾਂ ਬਾਰੇ
ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਵਿੱਚ ਵਿਅਕਤੀ ਨੂੰ ਬੁਖਾਰ ਹੋਣਾ , ਜ਼ੁਕਾਮ ,ਨੱਕ
ਵਗਣਾ ਅਤੇ ਗਲੇ ਵਿੱਚ ਖਾਰਿਸ਼ ਹੁੰਦੀ ਹੈ ਅਤੇ ਵਿਅਕਤੀ ਸਾਹ ਲੈਣ ਵਿੱਚ ਤਕਲੀਫ ਮਹਿਸੂਸ ਕਰਦਾ ਹੈ
ਅਤੇ ਸ਼ੱਕੀ ਮਰੀਜ ਦੀ ਹਿਸਟਰੀ ਬਾਹਰਲੇ ਦੇਸ਼ ਤੋਂ ਆਉਣ ਦੀ ਹੋਵੇ ਅਜਿਹੇ ਚਿੰਨ੍ਹ ਪਾਏ ਜਾਣ ਦੀ ਸੂਰਤ
ਵਿੱਚ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ।ਉਨ੍ਹਾ ਕਿਹਾ ਕਿ ਜਦ ਮਰੀਜ਼ ਖਾਂਸੀ
ਕਰਦਾ ਹੈ ਜਾਂ ਛਿੱਕਦਾ ਹੈ ਤਾਂ ਵਾਇਰਸ ਆਸ ਪਾਸ ਮੌਜੂਦ ਵਿਅਕਤੀਆਂ ਤੱਕ ਫੈਲਦਾ ਹੈ ਅਤੇ ਇਸ
ਦੇ ਨਾਲ ਹੀ ਨਜ਼ਦੀਕ ਪਈਆਂ ਚੀਜ਼ਾਂ ਤੇ ਵੀ ਪੁੰਹਚ ਕਰ ਜਾਂਦਾ ਹੈ । ਇਸ ਲਈ ਇਹ ਅਤਿ ਜ਼ਰੂਰੀ ਹੋ ਜਾਂਦਾ
ਹੈ ਕਿ ਖਾਂਸੀ ਕਰਦੇ ਹੋਏ ਜਾਂ ਛਿੱਕਦੇ ਸਮੇਂ ਨੱਕ ਅਤੇ ਮੂੰਹ ਨੂੰ ਰੁਮਾਲ ਨਾਲ ਢੱਕ ਲਿਆ
ਜਾਵੇ। ਦਿਨ ਵਿੱਚ ਘੱਟੋ ਘੱਟ ਚਾਰ ਪੰਜ ਵਾਰੀ ਹੱਥ ਅਤੇ ਮੂੰਹ ਧੋਵੋ ਅਤੇ ਭੀੜ ਵਾਲੀਆਂ ਥਾਵਾਂ ਤੇ
ਜਾਣ ਤੋਂ ਗੁਰੇਜ ਕਰਨਾ ਚਾਹੀਦਾ ਹੈ।ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਦੇ ਛੱਕੀ ਮਰੀਜ਼ਾਂ
ਉੱਤੇ 28 ਦਿਨਾਂ ਤੱਕ ਨਜ਼ਰ ਰੱਖੀ ਜਾ ਰਹੀ ਹੈ। ਪਾਲਤੂ ਅਤੇ ਜੰਗਲੀ ਜਾਨਵਰਾਂ ਨਾਲ ਅਸੁਰੱਖਿਅਤ ਸੰਪਰਕ
ਨਾ ਰੱਖੋ , ਘਰੇਲੂ ਨੁਸਖਿਆਂ ਨਾਲ ਇਲਾਜ ਨਾ ਕਰੋ, ਸਗੋਂ ਮਾਹਿਰ ਡਾਕਟਰ ਦੀ ਸਲਾਹ ਨਾਲ ਦਵਾਈ ਲਓ।ਇਸ
ਮੌਕੇ ਹੱਥਾਂ ਹੀ ਸਫਾਈ ਦੀ ਤਕਨੀਕ ਬਾਰੇ ਵੀ ਵਿਸਥਾਰਪੂਰਵਕ ਦੱਸਿਆ ਗਿਆ। ਅਗਰ ਕੋਈ ਸੂਚਨਾ
ਲੈਣੀ ਹੋਵੇ ਤਾਂ ਫਰੀ ਡਾਇਲ 104 ਕਰੋ।ਇਸ ਮੌਕੇ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਪ੍ਰੋਗਰਾਮ
ਅਫਸਰ ਸ਼ਾਮਿਲ ਸਨ