ਜਲੰਧਰ: ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਅੱਜ 7 ਮਾਰਚ ਨੂੰ ਕਰਵਾਈਆਂ ਜਾ ਰਹੀਆਂ ਐਨ.ਆਰ.ਆਈ.ਸਭਾ ਦੀਆਂ ਚੋਣਾਂ ਨੁੂੰ ਨਿਰਪੱਖ ਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਚੋਣਾਂ ਨੂੰ ਸ਼ਾਂਤਮਈ ਮਾਹੌਲ ਵਿੱਚ ਕਰਵਾਉਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਾਰੀਆਂ ਨਾਲ ਵਿਸਥਾਰ ਵਿੱਚ ਮੀਟਿੰਗ ਕੀਤੀ ਗਈ ਅਤੇ ਐਨ.ਆਰ.ਆਈ.ਚੋਣਾਂ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ। ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਐਨ.ਆਰ.ਆਈ.ਸਭਾ ਦੀਆਂ ਚੋਣਾਂ 7 ਮਾਰਚ ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਹੋਣਗੀਆਂ ਅਤੇ ਵੋਟਾਂ ਪੈਣ ਤੋਂ ਤੁਰੰਤ ਬਾਅਦ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਵੋਟਾਂ ਪਾਉਣ ਅਤੇ ਗਿਣਤੀ ਦੀ ਸਮੁੱਚੀ ਪ੍ਰਕਿਰਿਆ ਸੀ.ਸੀ.ਟੀ.ਵੀ.ਕੈਮਰਿਆਂ ਦੀ ਨਿਗਰਾਨੀ ਹੇਠ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਐਨ.ਆਰ.ਆਈ.ਸਭਾ ਦੇ ਦਫ਼ਤਰ ਵਿਖੇ ਸਥਾਪਿਤ ਕੀਤੇ ਗਏ 12 ਪੋÇਲੰਗ ਬੂਥਾਂ ’ਤੇ ਸਿਰਫ਼ ਵੋਟਰਾਂ ਨੂੰ ਹੀ ਅੰਦਰ ਜਾਣ ਦੀ ਆਗਿਆ ਹੋਵੇਗੀ ਅਤੇ ਇਸ ਤੋਂ ਇਲਾਵਾ ਕਿਸੇ ਵੀ ਵਿਅਕਤੀ ਨੂੰ ਅੰਦਰ ਜਾਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੀਡੀਆ, ਸਟਾਫ਼ ਅਤੇ ਵੋਟਰਾਂ ਲਈ ਵੋਟਾਂ ਵਾਲੇ ਦਿਨ ਵਾਹਨਾਂ ਦੀ ਪਾਰਕਿੰਗ ਲਈ ਵੱਖਰੇ ਵੱਖਰੇ ਇੰਤਜਾਮ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸੂਬੇ ਭਰ ਤੋਂ 22000 ਦੇ ਕਰੀਬ ਵੋਟਰਾਂ ਨੂੰ ਆਪਣੇ ਮੱਤ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਸੁਰੱÎਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵੋਟਾਂ ਵਾਲੇ ਦਿਨ ਮਹਿਲਾ ਪੁਲਿਸ ਕਰਮੀ, ਦੰਗਾ ਰੋਕੂ ਪੁਲਿਸ ਦੇ ਨਾਲ ਨਾਲ ਸਿਵਲ ਅਮਲੇ ਨੂੰ ਵੀ ਤਾਇਨਾਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੋਟ ‘ਵਨ ਪਰਸਨ-ਵਨ ਵੋਟ’ ਦੇ ਅਧਾਰ ’ਤੇ ਕਰਵਾਈ ਜਾਵੇਗੀ ਅਤੇ ਕਿਸੇ ਵੀ ਵੋਟਰ ਦੇ ਨੁਮਾਇੰਦੇ ਨੂੰ ਵੋਟ ਪਾਉਣ ਦੀ ਆਗਿਆ ਨਹੀਂ ਦਿੱਤੀ ਜਾਵੇ। ਇਸ ਮੌਕੇ ਦੋਵਾਂ ਅਧਿਕਾਰੀਆਂ ਵਲੋਂ ਐਨ.ਆਰ.ਆਈ.ਸਭਾ ਦੀਆਂ ਚੋਣਾਂ ਨੁੂੰ ਨਿਰਪੱਖ ਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਸਹਾਇਕ ਕਮਿਸ਼ਨਰ ਪੁਲਿਸ ਹਰਸਿਮਰਤ ਸਿੰਘ ਅਤੇ ਸਮਰ ਵਨੀਤ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।