ਜਲੰਧਰ : ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਜ਼ਿਲ• ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਹੇਠ ਪੱਧਰ ਤੱਕ ਸਥਿਤੀ ਦਾ ਜਾਇਜ਼ਾ ਲੈਣ ਲਈ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਫਲੈਗ ਮਾਰਚ ਕੱਢਿਆ ਗਿਆ।
ਡਿਪਟੀ ਕਮਿਸ਼ਨਰ ਜਲੰਧਰ ਅਤੇ ਪੁਲਿਸ ਕਮਿਸ਼ਨਰ ਵਲੋਂ ਇਹ ਫਲੈਗ ਮਾਰਗ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਬੀ.ਐਮ.ਸੀ.ਚੌਕ ਤੋਂ ਸ਼ੁਰੂ ਕੀਤਾ ਗਿਆ ਜੋ ਨਾਮਦੇਵ ਚੌਕ, ਪ੍ਰੈਸ ਕਲੱਬ ਚੌਕ, ਸ੍ਰੀ ਰਾਮ (ਨਹਿਰੂ ਗਾਰਡਨ) ਚੌਕ, ਭਗਵਾਨ ਵਾਲਮਿਕੀ (ਜੋਤੀ) ਚੌਕ, ਬਸਤੀ ਅੱਡਾ ਚੌਕ, ਜੇਲ• ਚੌਕ, ਪਟੇਲ ਚੌਕ, ਵਰਕਸ਼ਾਪ ਚੌਕ, ਕਪੂਰਥਲਾ ਚੌਕ, ਫੁੱਟਬਾਲ ਚੌਕ, ਡਾ.ਬੀ.ਆਰ.ਅੰਬੇਦਕਰ ਚੌਕ, ਗੁਰੂ ਨਾਨਕ ਮਿਸ਼ਨ ਚੌਕ, ਗੁਰੂ ਅਮਰਦਾਸ ਚੌਕ, ਮਾਡਲ ਟਾਊਨ ਮਾਰਕਿਟ,ਚੁਨ ਮੁੰਨ ਚੌਕ, ਨਿਊ ਜਵਾਹਰ ਨਗਰ ਅਤੇ ਹੋਰਨਾਂ ਖੇਤਰਾਂ ਵਿਚੋਂ ਗੁਜਰਿਆ। ਫਲੈਗ ਮਾਰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਕਰਫ਼ਿਊ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ।
ਉਨ ਦੱਸਿਆ ਕਿ ਜ਼ਿਲ ਵਿੱਚ ਕਰਫ਼ਿਊ ਲੋਕਾਂ ਦੀ ਸੁਰੱਖਿਆ ਲਈ ਲਗਾਇਆ ਗਿਆ ਹੈ। ਉਨ ਕਿਹਾ ਕਿ ਕਰਫ਼ਿਊ ਦੌਰਾਨ ਲੋਕਾਂ ਨੂੰ ਅਪਣੇ ਘਰਾਂ ਵਿੱਚ ਰਹਿਣਾ ਚਾਹੀਦਾ ਹੈ। ਉਨ ਇਹ ਵੀ ਕਿਹਾ ਕਿ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ ਕਿਹਾ ਕਿ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਕਰਫ਼ਿਊ ਨੂੰ ਸਹੀ ਢੰਗ ਨਾਲ ਲਾਗੂ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ, ਨਰੇਸ਼ ਡੋਗਰਾ ਅਤੇ ਅਰੁਣ ਸੈਣੀ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ ਅਤੇ ਡਾ.ਜੈ ਇੰਦਰ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।