ਜਲੰਧਰ 14 ਅਪ੍ਰੈਲ 2020
ਫ਼ਲ ਅਤੇ ਸਬਜ਼ੀ ਮੰਡੀ ਮਕਸੂਦਾਂ ਵਿੱਚ ਵਿਕਰੇਤਾਵਾਂ ਵਲੋਂ ਸਮਾਜਿਕ ਦੂਰੀ ਅਤੇ ਹੋਰ ਵਰਤੀਆਂ ਜਾਣ ਵਾਲੀਆਂ ਜਰੂਰੀ ਸਾਵਧਾਨੀਆਂ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕ ਕੋਰੋਨਾ ਵਾਇਰਸ ਕਰਕੇ ਲਗਾਏ ਗਏ ਕਰਫ਼ਿਊ ਦੌਰਾਨ ਰੋਜ਼ਾਨਾ ਸਮਾਜਿਕ ਦੂਰੀ ਨੂੰ ਬਣਾਈ ਰੱਖਣ, ਮਾਸਕ ਅਤੇ ਦਸਤਾਨੇ ਪਾਉਣ ਅਤੇ ਹੱਥਾਂ ਨੂੰ ਧੋਣ ਸਬੰਧੀ ਅਨਾਊਂਸਮੈਂਟ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਫ਼ਲ ਤੇ ਸਬਜ਼ੀ ਮੰਡੀ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੌਰਾਨ ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਡੀ ਸੁਧਰਵਿਜ਼ੀ ਅਤੇ ਜ਼ਿਲ•ਾ ਮੰਡੀ ਅਫ਼ਸਰ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ ਗਈ।
ਉਨ•ਾਂ ਕਿਹਾ ਕਿ ਮੰਡੀ ਵਿੱਚ ਸਮਾਜਿਕ ਦੂਰੀ ਬਰਕਰਾਰ ਰੱਖਣ ਲਈ ਜ਼ਿਆਦਾ ਪੁਲਿਸ ਅਤੇ ਸਿਵਲ ਅਮਲਾ ਤਾਇਨਾਤ ਕਰਨ ਤੋਂ ਇਲਾਵਾ ਫਲ ਤੇ ਸਬਜ਼ੀ ਵਿਕਰੇਤਾਵਾਂ ਨੂੰ ਸਮਾਜਿਕ ਦੂਰੀ ਬਣਾਈ ਰੱਖਣ, ਮਾਸਕ ਅਤੇ ਦਸਤਾਨੇ ਪਹਿਨਣ ਅਤੇ ਨਿਯਮਤ ਤੌਰ ‘ਤੇ ਹੱਥਾਂ ਨੂੰ ਧੌਣ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਅਨਾਊਂਮੈਂਟ ਨੂੰ ਯਕੀਨੀ ਬਣਾਇਆ ਜਾਵੇ।
ਉਨ•ਾਂ ਵਲੋਂ ਮੰਡੀ ਦੇ ਗੇਟ ਉਤੇ ਫ਼ਲ ਤੇ ਸਬਜ਼ੀ ਵਿਕਰੇਤਾਵਾਂ ਦੀ ਡਾਕਟਰੀ ਜਾਂਚ ਸਬੰਧੀ ਵੀ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਡਾਕਟਰਾਂ ਦੀ ਟੀਮ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।
ਉਨ•ਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਜ਼ਿਲ•ਾ ਵਾਸੀਆਂ ਦੀ ਸੇਵਾ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ•ਾਂ ਕਿਹਾ ਕਿ ਕੋਰੋਨਾ ਵਾਇਰਸ ਖਿਲਾਫ਼ ਜੰਗ ਨੂੰ ਜਿੱਤਣ ਲਈ ਹਰ ਸੰਭਵ ਉਪਰਾਲੇ ਨੂੰ ਯਕੀਨੀ ਬਣਾਇਆ ਗਿਆ ਹੈ। ਉਨ•ਾਂ ਇਹ ਵੀ ਕਿਹਾ ਕਿ ਜ਼ਿਲ•ਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਪਹਿਲਾਂ ਹੀ ਲੋਕਾਂ ਦੀ ਮਿਸ਼ਨਰੀ ਭਾਵਨਾ ਨਾਲ ਸੇਵਾ ਕਰਨ ਲਈ ਤਤਪਰ ਹੈ। ਉਨ•ਾਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ•ਾਂ ਦੀ ਕੋਈ ਚਿੰਤਾ ਨਹੀਂ ਕਰਨੀ ਚਾਹੀਦੀ ਕਿਉਂਕਿ ਸਮੁੱਚਾ ਜ਼ਿਲ•ਾ ਪ੍ਰਸ਼ਾਸਨ ਉਨ•ਾਂ ਦੀ ਭਲਾਈ ਲਈ ਵਚਨਬੱਧ ਹੈ।
ਇਸ ਉਪਰੰਤ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵਲੋਂ ਫਲੈਗ ਮਾਰਚ ਜੋ ਕਿ ਕੋਰਟ ਕੰਪਲੈਕਸ ਚੌਕ, ਹੋਟਲ ਕਮਲ ਪੇਲੈਸ ਚੌਕ, ਲਾਲ ਬਹਾਦਰ ਸ਼ਾਸ਼ਤਰੀ ਮਾਰਕਿਟ ਚੌਕ, ਫਗਵਾੜਾ ਗੇਟ, ਸ਼ਹੀਦ ਭਗਤ ਸਿੰਘ ਚੌਕ, ਅੱਡਾ ਹੁਸ਼ਿਆਰਪੁਰ ਚੌਕ, ਮਾਈ ਹੀਰਾ ਗੇਟ, ਟਾਂਡਾ ਰੋਡ, ਦੁਆਬਾ ਚੌਕ, ਸੋਢਲ ਚੌਕ, ਚੰਦਨ ਨਗਰ, ਵਰਕਸ਼ਾਪ ਚੌਕ, ਕਪੂਰਥਲਾ ਚੌਕ, ਡਾ.ਬੀ.ਆਰ.ਅੰਬਦੇਕਰ ਚੌਕ, ਗੁਰੂ ਨਾਨਕ ਮਿਸ਼ਨ ਚੌਕ ਅਤੇ ਹੋਰਨਾਂ ਖੇਤਰਾਂ ਵਿੱਚ ਲੱਘਿਆ ਦੀ ਅਗਵਾਈ ਕੀਤੀ ਗਈ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਵਿਸਵਾਸ਼ ਦੁਆਇਆ ਕਿ ਜ਼ਿਲ•ੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਹਰ ਤਰ•ਾਂ ਦੇ ਕਦਮ ਉਠਾਏ ਜਾਣਗੇ। ਉਨ•ਾਂ ਕਿਹਾ ਕਿ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿ ਕੇ ਕੋਰੋਲਾ ਵਾਇਰਸ ਨੂੰ ਦੂਰ ਰੱਖਣ ਲਈ ਜ਼ਿਲ•ਾ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ।
——————