ਜਲੰਧਰ 02 ਜੂਨ 2020
ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਸ੍ਰੀ ਨਵਜੋਤ ਸਿੰਘ ਮਾਹਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚੋਂ ਕੋਵਿਡ-19 ਨੂੰ ਪੂਰੀ ਤਰ•ਾਂ ਖ਼ਤਮ ਕਰਨ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਨੂੰ ਸਫ਼ਲ ਬਣਾਉਣ ਲਈ ਪੂਰਨ ਸਹਿਯੋਗ ਦੇਣ ਦਾ ਸੱਦਾ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਜਿਨ•ਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਾਰੀ ਕੀਤੀ ਗਈ ਇਸ ਵਿਸ਼ੇਸ਼ ਮੁਹਿੰਮ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਇਸ ਦਾ ਮੁੱਢਲਾ ਮੰਤਵ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਵੱਧ ਤੋਂ ਵੱਧ ਜਾਣੂੰ ਕਰਵਾਉਣਾ ਹੈ। ਉਨ•ਾਂ ਕਿਹਾ ਕਿ ਜ਼ਿਲ•ਾ ਪ੍ਰਸ਼ਾਸਨ ਲੋਕਾਂ ਅਤੇ ਸੂਬਾ ਸਰਕਾਰ ਵਿੱਚ ਬਿਹਤਰ ਤਾਲਮੇਲ ਬਣਾ ਕੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਚੌਕਸ ਅਤੇ ਸੁਰੱਖਿਅਤ ਰਹਿਣ ਲਈ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਜਾਵੇਗੀ। ਉਨ•ਾਂ ਕਿਹਾ ਕਿ ਮਿਸ਼ਨ ਫਤਿਹ ਕੋਵਿਡ-19 ਖਿਲਾਫ਼ ਜੰਗ ਨੂੰ ਅੱਗੇ ਵਧਾਉਂਦਿਆਂ ਇਸ ਨੂੰ ਇਕ ਜਨ ਲਹਿਰ ਵਿੱਚ ਤਬਦੀਲ ਕਰੇਗਾ।
ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਕਿਹਾ ਕਿ ਮੁਹਿੰਮ ਦੌਰਾਨ ਵਾਇਰਸ ਦੇ ਖ਼ਤਰੇ ਨੂੰ ਪਹਿਚਾਣਨ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇਗੀ ਜੋ ਲੋਕਾਂ ਦੀ ਲਈ ਲਗਾਤਾਰ ਵੱਡਾ ਖ਼ਤਰਾ ਬਣਿਆ ਹੋਇਆ ਹੈ। ਉਨ•ਾਂ ਕਿਹਾ ਕਿ ਲੋਕਾਂ ਨੂੰ ਉਦਾਹਰਣਾਂ ਦੇ ਕੇ ਉਤਸ਼ਾਹਿਤ ਕਰਨ ਤੋਂ ਇਲਾਵਾ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਉਨ•ਾਂ ਦੇ ਧਿਆਨ ਵਿੱਚ ਆਉਣ ਵਾਲੀਆਂ ਉਲੰਘਣਾਵਾਂ ਬਾਰੇ ਦੱਸਿਆ ਜਾਵੇਗਾ। ਉਨ•ਾਂ ਕਿਹਾ ਕਿ ‘ਮਿਸ਼ਨ ਫਤਿਹ’ ਪੰਜਾਬੀਆਂ ਦੀ ਚੜ•ਦੀ ਕਲਾ ਦਾ ਪ੍ਰਤੀਕ ਹੈ ਜਿਸ ਨੇ ਹਰ ਤਰ•ਾਂ ਦੀਆਂ ਔਖੀਆਂ ਘੜੀਆਂ ਨੂੰ ਜਿੱਤ ਵਿੱਚ ਬਦਲ ਸਕਦਾ ਹੈ।
ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਦੱਸਿਆ ਕਿ ਇਸ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਨਤੀਜਾ ਦਾਇਕ ਬਣਾਉਣ ਲਈ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਲੋਂ ਮਾਸਕ ਪਹਿਨਣ, ਹੱਥ ਧੋਣ, ਸਮਾਜਿਕ ਦੂਰੀ ਬਰਕਰਾਰ ਰੱਖਣ, ਬਜ਼ੁਰਗਾਂ ਦਾ ਧਿਆਨ ਰੱਖਣ, ਬਾਹਰੀ ਲੋਕਾਂ ਦਾ ਉਨਾਂ ਦੇ ਖੇਤਰ ਵਿੱਚ ਆਉਣ ‘ਤੇ ਚੌਕਸ ਰਹਿਣ, ਕੋਵਿਡ ਪ੍ਰਭਾਵਿਤ ਮਰੀਜ਼ ਦਾ ਪਤਾ ਲਗਾਉਣ ਲਈ ਕੋਵਾ ਐਪ ਦੀ ਵਰਤੋਂ ਕਰਨ ਅਤੇ ਉਸ ਤੋਂ ਸੁਰੱਖਿਅਤ ਦੂਰੀ ਬਣਾ ਕੇ ਰੱਖਣ ਸਬੰਧੀ ਜਾਗਰੂਕਤਾ ਫੈਲਾਉਣ ਲਈ ਵਿਆਪਕ ਯੋਜਨਾ ਬਣਾਈ ਗਈ ਹੈ।
ਉਨ•ਾਂ ਦੱਸਿਆ ਕਿ ਹੋਰ ਧਿਆਨ ਦੇਣ ਯੋਗ ਜਿਵੇਂ ਹੋਮ ਕੁਆਰੰਟੀਨ ਦੀ ਮਹੱਤਤਾ, ਫਲੂ ਦੇ ਲੱਛਣ ਦਿਸਣ ਤੋਂ ਬਾਅਦ ਕੀਤੇ ਜਾਣ ਵਾਲੇ ਕੰਮਾਂ, ਲਾਕਡਾਊਨ 5.0 ਦੀਆਂ ਪਾਬੰਦੀਆਂ ਅਤੇ ਉਲੰਘਣਾ ਕਰਨ ‘ਤੇ ਜੁਰਮਾਨੇ, ਇਕੱਠੇ ਹੋ ਕੇ ਮਹਾਂਮਾਰੀ ਖਿਲਾਫ਼ ਜੰਗ ਲੜਨ ਸਬੰਧੀ ਵੀ ਜਾਗਰੂਕਤਾ ਪੈਦਾ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਸਾਰੇ ਸਰਕਾਰੀ ਵਿਭਾਗਾਂ ਨੂੰ ਇਕੱਤਰ ਹੋ ਕੇ ਸੂਬੇ ਵਿੱਚ ਸਾਜ਼ਗਾਰ ਮਾਹੌਲ ਬਣਾਉਣ ਲਈ ਕੰਮ ਕਰਨ ਦੇ ਨਾਲ ਮਿਸ਼ਨ ਫਤਿਹ ਨੂੰ ਸਫ਼ਲ ਬਣਾਉਣ ਲਈ ਲੋਕਾਂ ਨੂੰ ਅਗੇ ਲਿਆਉਣਾ ਚਾਹੀਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਡੀ.ਐਸ.ਪੀ.ਸਰਬਜਜੀਤ ਰਾਏ, ਸਿਵਲ ਸਰਜਨ ਡਾ.ਗੁਰਿੰਦਰ ਚਾਵਲਾ, ਮੈਡੀਕਲ ਸੁਪਰਡੰਟ ਡਾ.ਹਰਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।