ਜਲੰਧਰ, 04 ਸਤੰਬਰ 2020
ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਬਲਕਾਰ ਸਿੰਘ ਵਲੋਂ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ•ਾਵਾਂ ਆਦਿ ਦੇ ਮਾਲਕ/ਪ੍ਰਬੰਧਕ ਕਿਸੇ ਵੀ ਵਿਅਕਤੀ/ਯਾਤਰੀ ਨੂੰ ਉਸ ਦੀ ਸ਼ਨਾਖਤ ਕੀਤੇ ਬਗੈਰ ਨਹੀਂ ਠਹਿਰਾਉਣਗੇ। ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ•ਾਵਾਂ ਆਦਿ ਵਿਚ ਠਹਿਰਣ ਵਾਲੇ ਹਰੇਕ ਵਿਅਕਤੀ/ਯਾਤਰੀ ਦਾ ਫੋਟੋ ਸ਼ਨਾਖਤੀ ਕਾਰਡ, ਜੋ ਸਮਰੱਥ ਅਧਿਕਾਰੀ ਵੱਲੋਂ ਉਸ ਨੂੰ ਜਾਰੀ ਕੀਤਾ ਗਿਆ ਹੋਵੇ, ਦੀ ਉਸ ਵਿਅਕਤੀ/ਯਾਤਰੀ ਵੱਲੋਂ ਸਵੈ-ਤਸਦੀਕਸ਼ੁਦਾ ਫੋਟੋ ਕਾਪੀ ਬਤੌਰ ਰਿਕਾਰਡ ਰੱਖੇਗਾ ਅਤੇ ਵਿਅਕਤੀ/ਯਾਤਰੀ ਦਾ ਰਿਕਾਰਡ ਰਜਿਸਟਰ ‘ਤੇ ਮੇਨਟੇਨ ਕਰੇਗਾ। ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ•ਾਵਾਂ ਆਦਿ ਵਿਚ ਠਹਿਰੇ ਹੋਏ ਵਿਅਕਤੀਆਂ/ਯਾਤਰੀਆਂ ਸਬੰਧੀ ਜਾਣਕਾਰੀ ਤਿਆਰ ਕਰਕੇ ਰੋਜ਼ਾਨਾ ਸਵੇਰੇ 10 ਵਜੇ ਸਬੰਧਿਤ ਮੁੱਖ ਅਫ਼ਸਰ ਥਾਣਾ ਨੂੰ ਭੇਜਣਗੇ ਅਤੇ ਠਹਿਰੇ ਵਿਅਕਤੀਆਂ/ਯਾਤਰੀਆਂ ਸਬੰਧੀ ਰਜਿਸਟਰ ਵਿਚ ਦਰਜ ਰਿਕਾਰਡ ਨੂੰ ਹਰੇਕ ਸੋਮਵਾਰ ਨੂੰ ਸਬੰਧਿਤ ਮੁੱਖ ਅਫ਼ਸਰ ਥਾਣਾ ਪਾਸੋਂ ਤਸਦੀਕ ਕਰਵਾਉਣਗੇ ਅਤੇ ਲੋੜ ਪੈਣ ‘ਤੇ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਉਣਗੇ।
ਇਸ ਤੋਂ ਇਲਾਵਾ ਜਦੋਂ ਵੀ ਕੋਈ ਵਿਦੇਸ਼ੀ ਵਿਅਕਤੀ ਕਿਸੇ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ•ਾਵਾਂ ਵਿਚ ਠਹਿਰਦਾ ਹੈ ਤਾਂ ਇਸ ਸਬੰਧੀ ਇਤਲਾਹ ਇੰਚਾਰਜ ਫੌਰਨਰਸ ਰਜਿਸਟ੍ਰੇਸ਼ਨ ਆਫਿਸ, ਦਫ਼ਤਰ ਕਮਿਸ਼ਨਰ ਪੁਲਿਸ, ਜਲੰਧਰ ਨੂੰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ•ਾਂ ਦੇ ਕੋਰੀਡੋਰ, ਲਿਫ਼ਟ, ਰਿਸੈਪਸ਼ਨ ਕਾਊਂਟਰ ਅਤੇ ਮੁੱਖ ਪ੍ਰਵੇਸ਼ ਦਰਵਾਜ਼ੇ ‘ਤੇ ਸੀ. ਸੀ. ਟੀ. ਵੀ ਕੈਮਰੇ ਲਗਾਏ ਜਾਣਗੇ। ਜੇਕਰ ਕੋਈ ਸ਼ੱਕੀ ਵਿਅਕਤੀ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ•ਾਂ ਵਿਖੇ ਠਹਿਰਦਾ/ਆਉਂਦਾ ਹੈ, ਜੋ ਕਿਸੇ ਪੁਲਿਸ ਕੇਸ ਵਿਚ ਲੋੜੀਂਦਾ ਹੈ ਜਾਂ ਕਿਸੇ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ•ਾਂ ਵਿਚੋਂ ਠਹਿਰੇ/ਆਏ ਵਿਅਕਤੀ/ਯਾਤਰੀ ਨੂੰ ਕਿਸੇ ਹੋਰ ਰਾਜ/ਜ਼ਿਲ•ੇ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ•ਾਂ ਦਾ ਮਾਲਕ/ਪ੍ਰਬੰਧਕ ਤੁਰੰਤ ਇਸ ਦੀ ਸੂਚਨਾ ਸਬੰਧਤ ਥਾਣੇ/ਪੁਲਿਸ ਕੰਟਰੋਲ ਰੂਮ ਨੂੰ ਦੇਣ ਦੇ ਜ਼ਿੰਮੇਵਾਰ ਹੋਣਗੇ।ਡਿਪਟੀ ਕਮਿਸ਼ਨਰ ਪੁਲਿਸ ਨੇ ਇਕ ਹੋਰ ਹੁਕਮ ਜਾਰੀ ਕੀਤਾ , ਜਿਸ ਤਹਿਤ ਮਕਾਨ ਮਾਲਕ ਘਰਾਂ ਵਿੱਚ ਕਿਰਾਏਦਾਰ ਅਤੇ ਪੀ.ਜੀ. ਮਾਲਕ, ਪੀ.ਜੀ.ਅਤੇ ਇਸ ਤੋਂ ਇਲਾਵਾ ਆਮ ਲੋਕ ਘਰਾਂ ਵਿੱਚ ਨੌਕਰ ਅਤੇ ਹੋਰ ਕਾਮੇ ਆਪਣੇ ਨੇੜੇ ਦੇ ਪੰਜਾਬ ਪੁਲਿਸ ਦੇ ਸਾਂਝ ਕੇਂਦਰ ਵਿੱਚ ਜਾਣਕਾਰੀ ਦਿੱਤੇ ਬਿਨਾਂ ਨਹੀਂ ਰੱਖਣਗੇ।ਡਿਪਟੀ ਕਮਿਸ਼ਨਰ ਪੁਲਿਸ ਨੇ ਇਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਦੇ ਇਲਾਕੇ ਵਿੱਚ ਸਮੂਹ ਪਟਾਕਿਆਂ ਦੇ ਨਿਰਮਾਣਕਾਂ/ਡੀਲਰਾਂ ਨੂੰ ਹੁਕਮ ਜਾਰੀ ਕੀਤਾ ਹੈ ਕਿ ਪਟਾਖਿਆਂ ਦੇ ਪੈਕਟਾਂ ਉਪਰ ਆਵਾਜ਼ ਦਾ ਲੈਬਲ (ਡੈਸੀਬਲ ਵਿੱਚ) ਪ੍ਰਿੰਟ ਹੋਣਾ ਲਾਜ਼ਮੀ ਹੈ।ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਵਲੋਂ ਇਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਪੈਂਦੀਆਂ ਵਾਹਨ ਖੜ•ੀਆਂ ਕਰਨ ਦੀਆਂ ਥਾਵਾਂ ਜਿਵੇਂ ਰੇਲਵੇ ਸਟੇਸ਼ਨ, ਬੱਸ ਸਟੈਂਡ, ਧਾਰਮਿਕ ਥਾਵਾਂ,ਹਸਪਤਾਲ, ਭੀੜ ਵਾਲੇ ਬਜਾਰਾਂ ਅਤੇ ਹੋਰ ਵਾਹਨ ਪਾਰਕ ਕਰਨ ਲਈ ਬਣੀਆਂ ਥਾਵਾਂ ਆਦਿ ਦੇ ਮਾਲਕ/ਪ੍ਰਬੰਧਕ (ਕੰਪਲੈਕਸ ਦੇ ਅੰਦਰ ਜਾਂ ਬਾਹਰ ) ‘ਤੇ ਸੀ.ਸੀ.ਟੀ.ਵੀ.ਕੈਮਰੇ ਲਗਾਏ ਬਿਨਾਂ ਵਾਹਨ ਪਾਰਕਿੰਗ ਨਹੀਂ ਚਲਾਉਣਗੇ। ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸੀ.ਸੀ.ਟੀ.ਵੀ.ਕੈਮਰੇ ਇਸ ਤਰੀਕੇ ਨਾਲ ਲਗਾਏ ਜਾਣ ਕਿ ਜੋ ਵਾਹਨ ਪਾਰਕਿੰਗ ਦੇ ਅੰਦਰ/ਬਾਹਰ ਆਉਂਦਾ-ਜਾਂਦਾ ਹੈ ਉਸ ਦੀ ਵਾਹਨ ਦੀ ਨੰਬਰ ਪਲੇਟ ਅਤੇ ਵਾਹਨ ਚਲਾਉਣ ਵਾਲੇ ਵਿਅਕਤੀ ਦਾ ਚੇਹਰਾ ਸਾਫ਼ ਨਜ਼ਰ ਆਵੇ ਅਤੇ ਇਸ ਸਬੰਧੀ ਲਗਾਏ ਗਏ ਸੀ.ਸੀ.ਟੀ.ਵੀ.ਕੈਮਰੇ ਦੀ 45 ਦਿਨ ਦੀ ਰਿਕਾਰਡਿੰਗ ਦੀ ਸੀ.ਡੀ.ਤਿਆਰ ਕਰਨ ਉਪਰੰਤ ਹਰ 15 ਦਿਨ ਬਾਅਦ ਸਕਿਉਰਟੀ ਬ੍ਰਾਂਚ ਦਫ਼ਤਰ ਪੁਲਿਸ ਕਮਿਸ਼ਨਰ ਜਲੰਧਰ ਵਿੱਚ ਜਮ•ਾਂ ਕਰਵਾਈ ਜਾਵੇ ਅਤੇ ਵਾਹਨ ਪਾਰਕ ਕਰਨ ਵਾਲੇ ਵਾਹਨ ਮਾਲਕਾਂ ਦਾ ਰਿਕਾਰਡ ਜੇਕਰ ਵਾਹਨ ਇੱਕ ਦਿਨ ਲਈ ਖੜ•ਾ ਕਰਨਾ ਹੋਵੇ ਤਾਂ ਰਜਿਸਟਰ ਵਿੱਚ ਉਸ ਦਾ ਅੰਦਰਾਜ ਵਾਹਨ ਮਾਲਕ ਦਾ ਨਾਮ ,ਮੋਬਾਇਲ ਨੰਬਰ, ਵਾਹਨ ਦੀ ਕਿਸਮ, ਰਜਿਸਟਰੇਸ਼ਨ ਨੰਬਰ, ਚੈਸੀ ਨੰਬਰ,ਇੰਜਣ ਨੰਬਰ, ਵਾਹਨ ਪਾਰਕ ਕਰਨ ਦੀ ਮਿਤੀ ਅਤੇ ਵਾਹਨ ਵਾਪਿਸ ਲੈਣ ਦੀ ਮਿਤੀ ਦਰਜ ਕਰਨ ਤੋਂ ਇਲਾਵਾ ਵਾਹਨ ਮਾਲਕ ਦੇ ਰਜਿਸਟਰ ਉਪਰ ਦਸਤਖਤ ਕਰਵਾਏ ਜਾਣ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਵਾਹਨ ਇੱਕ ਦਿਨ ਤੋਂ ਵੱਧ ਸਮੇਂ ਲਈ ਖੜ•ਾ ਕਰਨਾ ਹੋਵੇ ਤਾਂ ਉਸ ਦਾ ਅੰਦਰਾਜ ਰਜਿਸਟਰ ਵਿੱਚ ਉਕਤ ਅਨੁਸਾਰ ਕਰਕੇ ਵਾਹਨ ਮਾਲਕ ਵਲੋਂ ਵਾਹਨ ਦੇ ਰਜਿਸਟਰੇਸ਼ਨ ਅਤੇ ਡਰਾਇਵਿੰਗ ਲਾਇਸੰਸ ਦੀ ਫੋਟੋ ਕਾਪੀ ਲੈ ਕੇ ਬਤੌਰ ਰਿਕਾਰਡ ਰੱਖਿਆ ਜਾਵੇ ਅਤੇ ਇਸ ਤੋਂ ਇਲਾਵਾ ਪਾਰਕਿੰਗ ਦੀਆਂ ਥਾਵਾਂ ‘ਤੇ ਕੰਮ ਕਰ ਰਹੇ ਵਿਅਕਤੀਆਂ ਦੀ ਪੁਲਿਸ ਵੈਰੀਫਿਕੇਸ਼ਨ ਸਬੰਧਿਤ ਥਾਣਾਂ ਤੋਂ ਕਰਵਾਈ ਜਾਵੇ।