ਜਲੰਧਰ 03 ਜੁਲਾਈ 2020
ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ•ੇ ਦੇ ਸੇਵਾ ਕੇਂਦਰਾਂ ਵਿੱਚ ਬਿਨੈਪੱਤਰਾਂ ਦਾ ਬਕਾਇਆ ਨਾ ਰਹਿਣ ਨੂੰ ਯਕੀਨੀ ਬਣਾਇਆ ਜਾਵੇ।
ਜ਼ਿਲ•ਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਥੋਰੀ ਨੇ ਕਿਹਾ ਕਿ ਸੇਵਾ ਕੇਂਦਰ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਖੋਲ•ੇ ਗਏ ਹਨ ਅਤੇ ਇਸ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ•ਾਂ ਦੱਸਿਆ ਕਿ ਜਲੰਧਰ ਵਿਖੇ ਹੁਣ ਤੱਕ 0.13 ਪ੍ਰਤੀਸ਼ਤ ਬਿਨੈਪੱਤਰ ਸੇਵਾ ਕੇਂਦਰਾਂ ਵਿੱਚ ਬਕਾਇਆ ਹਨ। ਉਨ•ਾਂ ਅਧਿਕਾਰੀਆਂ ਨੂੰ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਬਿਨੈਪੱਤਰਾਂ ਨੂੰ ਪ੍ਰਾਪਤ ਕਰਕੇ ਲੋਕਾਂ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਇਨਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਭਵਿੱਖ ਵਿੱਚ ਸੇਵਾ ਕੇਂਦਰਾਂ ਵਿੱਚ ਕੋਈ ਬਿਨੈਪੱਤਰ ਬਕਾਇਆ ਨਹੀਂ ਰਹਿਣਾ ਚਾਹੀਦਾ।
ਥੋਰੀ ਨੇ ਕਿਹਾ ਕਿ ਸੇਵਾ ਕੇਂਦਰਾਂ ਨੂੰ ਅਪਣੇ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਸਹੂਲਤਾਂ ਪਹੁੰਚਾਉਣ ਵਜੋਂ ਕੰਮ ਕਰਨਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਇਸ ਨੂੰ ਤਾਂ ਹੀ ਯਕੀਨੀ ਬਣਾਇਆ ਜਾ ਸਕਦਾ ਹੈ ਜਦੋਂ ਲੋਕਾਂ ਦੀਆਂ ਬਕਾਇਆ ਅਰਜ਼ੀਆਂ ਦਾ ਨਿਪਟਾਰਾ ਜਲਦ ਤੋਂ ਜਲਦ ਬਿਨਾਂ ਕਿਸੇ ਦੇਰੀ ਦੇ ਕੀਤਾ ਜਾਵੇ। ਉਨ•ਾਂ ਕਿਹਾ ਕਿ ਇਹ ਸੂਬਾ ਸਰਕਾਰ ਦੀ ਇੱਛਾ ਦੇ ਅਨੂਕੁਲ ਹੋਵੇਗਾ ਕਿ ਲੋਕਾਂ ਨੂੰ ਨਾਗਰਿਕ ਸੇਵਾਵਾਂ ਉਨਾਂ ਦੀਆਂ ਬਰੂਹਾਂ ‘ਤੇ ਪਹੁੰਚਾਈਆਂ ਜਾਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਲੋਂ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਜੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਗਿਆ ਹੈ ਅਤੇ ਸੇਵਾਵਾਂ ਵਿੱਚ ਦੇਰੀ ਲਈ ਸੇਵਾ ਕੇਂਦਰਾਂ ਦੀ ਦੇ ਪ੍ਰਬੰਧਕਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ•ਾਂ ਕਿਹਾ ਕਿ ਉਪ ਮੰਡਲ ਮੈਜਿਸਟਰੇਟਾਂ ਨੂੰ ਕਿਹਾ ਕਿ ਸੇਵਾ ਕੇਂਦਰਾਂ ਦੀ ਕਾਰਜਪ੍ਰਣਾਲੀ ‘ਤੇ ਬਾਰੀਕੀ ਨਾਲ ਨਿਗ•ਾ ਰੱਖੀ ਜਾ ਰਹੀ ਹੈ।
ਇਸ ਮੌਕੇ ਐਸ.ਪੀ.(ਹੈਡਕੁਆਰਟਰ) ਰਵੀ ਕੁਮਾਰ, ਡੀ.ਐਸ.ਪੀ. (ਐਚ.) ਜਸਪ੍ਰੀਤ ਸਿੰਘ, ਜ਼ਿਲ•ਾ ਈ-ਗਵਰਨੈਂਸ ਕੋਆਰਡੀਨੇਟਰ ਰਣਜੀਤ ਸਿੰਘ, ਸਥਾਨ ਰਜਿਸਟਰਾਰ ਨਗਰ ਨਿਗਮ ਜਲੰਧਰ ਮਧੂ ਭਾਰਦਵਾਜ ਅਤੇ ਹੋਰ ਵੀ ਹਾਜ਼ਰ ਸਨ।