ਜਲੰਧਰ 19 ਦਸੰਬਰ 2020
ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ ਪਹਿਲੇ ਪੜ੍ਹਾਅ ਤਹਿਤ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਕੇ ਫੰਡਾਂ ਦੇ ਵਰਤੋਂ ਸਰਟੀਫਿਕੇਟ 31 ਦਸੰਬਰ 2020 ਤੱਕ ਜਮਾਂ ਕਰਵਾਏ ਜਾਣ।
Êਪ੍ਰੋਜੈਕਟ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਪਹਿਲੇ ਪੜ੍ਹਾਅ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿਸ਼ਚਿਤ ਸਮੇਂ ਅੰਦਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕੰਮ ਦੇ ਮੁਕੰਮਲ ਹੋਣ ਸਬੰਧੀ ਰਿਪੋਰਟ ਸੂਬਾ ਸਰਕਾਰ ਨੂੰ ਭੇਜੀ ਜਾ ਸਕੇ। ਉਨ੍ਹਾਂ ਨਗਰ ਨਿਗਮ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਬਣਾਏ ਜਾਣ।
ਥੋਰੀ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ ਦੂੂਜੇ ਪੜਾਅ ਅਧੀਨ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਜੇਕਰ ਕੋਈ ਕਾਗਜ਼ੀ (ਟੈਂਡਰ ਅਤੇ ਵਰਕ ਆਰਡਰ ) ਸਬੰਧੀ ਕਾਰਵਾਈ ਕਰਨ ਵਾਲੀ ਹੈ ਤਾਂ ਉਸ ਨੂੰ ਤੁਰੰਤ ਮੁਕੰਮਲ ਕਰ ਲਿਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਅਗਲੇ ਕੁਝ ਦਿਨਾਂ ਦੌਰਾਨ ਦੂਜੇ ਪੜ੍ਹਾਅ ਅਧੀਨ ਵਿਕਾਸ ਕਾਰਜ ਸ਼ੁਰੂ ਕਰਕੇ ਉਸ ਸਬੰਧੀ ਰਿਪੋਰਟ ਉਨਾਂ ਨੂੰ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਦੂਜੇ ਪੜ੍ਹਾਅ ਅਧੀਨ 126 ਕਰੋੜ ਰੁਪਏ ਦੇ ਵਿਕਾਸ ਕਾਰਜ ਜਿਨਾਂ ਵਿੱਚ 95 ਕਰੋੜ ਦੇ ਨਗਰ ਨਿਗਮ ਜਲੰਧਰ ਦੀ ਹਦੂਦ ਅੰਦਰ ਅਤੇ 31 ਕਰੋੜ ਰੁਪਏ ਦੇ ਵਿਕਾਸ ਕਾਰਜ ਜ਼ਿਲ੍ਹੇ ਦੀਆਂ ਮਿਊਂਸੀਪਲ ਕੌਂਸਲਾਂ ਅੰਦਰ ਕਰਵਾਏ ਜਾਣੇ ਹਨ।
ਥੋਰੀ ਨੇ ਕਿਹਾ ਕਿ ਇਹ ਫੰਡਾਂ ਨਾਲ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਮੁੱਖ ਮੰਤਵ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਦਾ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ।
ਇਕ ਹੋਰ ਮਹੱਤਵਪੂਰਨ ਵਿਕਾਸ ਵੱਲ ਕਦਮ ਵਧਾਉਂਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਪ੍ਰੋਪਾਰਾਇਟਰੀ ਐਕਟ ਨੂੰ ਪੂਰੀ ਕੁਸ਼ਲਤਾ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਝੁੱਗੀ-ਚੌਪੜੀਆਂ ਦੀ ਪਹਿਚਾਣ ਕਰਕੇ ਇਨਾਂ ਵਿੱਚ ਰਹਿਣ ਵਾਲੇ ਲੋਕਾਂ ਦੇ ਮੁੜ ਵਸੇਬੇ ਸਬੰਧੀ ਪ੍ਰੋਜੈਕਟ ਰਿਪੋਰਟ ਤਿਆਰ ਕੀਤੀ ਜਾਵੇ। ਇਸ ਮੌਕੇ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ ਸ੍ਰ.ਦਰਬਾਰਾ ਸਿੰਘ, ਜਾਇੰਟ ਕਮਿਸ਼ਨਰ ਨਗਰ ਨਿਗਮ ਸ਼ਾਇਰੀ ਮਲਹੋਤਰਾ ਅਤੇ ਹੋਰ ਵੀ ਹਾਜ਼ਰ ਸਨ।