ਜਲੰਧਰ: ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਗੁਰੂ ਗੋਬਿੰਦ ਸਿੰਘ
ਸਟੇਡੀਅਮ ਜਲੰਧਰ ਵਿਖੇ ਜ਼ਿਲ੍ਹਾ ਪੱਧਰ ’ਤੇ ਮਨਾਏ ਜਾ ਰਹੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ
ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ੍ਰੀ ਸ਼ਰਮਾ ਜਿਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੁਲਵੰਤ ਸਿੰਘ
ਵੀ ਮੌਜੂਦ ਸਨ ਨੇ ਕਿਹਾ ਕਿ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹਾਂ ਬਾਰੇ ਮੰਤਰੀ ਸ੍ਰ.ਸੁਖਜਿੰਦਰ
ਸਿੰਘ ਰੰਧਾਵਾ ਗਣਤੰਤਰ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕੌਮੀ ਝੰਡਾ
ਲਹਿਰਾਉਣਗੇ।

ਇਸ ਮੌਕੇ ਉਨ੍ਹਾਂ ਵਲੋਂ ਸਟੇਡੀਅਮ ਦਾ ਜਾਇਜ਼ਾ ਲਿਆ ਗਿਆ ਅਤੇ ਸਿਵਲ ਤੇ

ਪੁਲਿਸ ਪ੍ਰਸ਼ਾਸਨ ਨੂੰ ਗਣਤੰਤਰ ਦਿਵਸ ਸਬੰਧੀ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ ਗਏ।

ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਨੂੰ ਸੁਚਾਰੂ ਢੰਗ ਨਾਲ ਮਨਾਉਣ ਦੀ
ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ 2500 ਦੇ ਕਰੀਬ
ਵਿਦਿਆਰਥੀਆ ਵਲੋਂ ਪੀ.ਟੀ.ਸ਼ੋਅ, ਮਾਰਚ ਪਾਸਟ ਅਤੇ ਸੂਬੇ ਦੇ ਅਮੀਰ ਸਭਿਆਚਾਰ ਨੂੰ
ਦਰਸਾਉਂਦੀਆਂ ਹੋਰ ਗਤੀਵਿਧੀਆਂ ਵਿੱਚ ਹਿੱਸਾ ਲਿਆ ਜਾਵੇਗਾ । ਉਨ੍ਹਾ ਦੱਸਿਆ ਕਿ ਇਸ
ਤੋਂ ਇਲਾਵਾ ਟੈਂਟ ਪੈਗਿੰਗ ਟੀਮ ਵਲੋਂ ਦਿਖਾਏ ਜਾਣ ਵਾਲੇ ਜੌਹਰ ਵੀ ਵਿਸ਼ੇਸ਼ ਖਿੱਚ ਦਾ ਕੇਂਦਰ
ਹੋਣਗੇ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਗਣਤੰਤਰ ਦਿਵਸ ਸਬੰਧੀ ਸਾਰੀਆਂ ਤਿਆਰੀਆਂ
ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸਮਾਗਮ ਨੂੰ ਪੂਰੇ ਉਤਸ਼ਾਹ ਤੇ ਨਿਰਵਿਘਨ ਢੰਗ ਨਾਲ ਨੇਪਰੇ
ਚਾੜਨ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ 2000 ਦੇ ਕਰੀਬ ਅਧਿਕਾਰੀਆਂ ਤੇ ਕਰਮਚਾਰੀਆਂ
ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਵਲੋਂ ਗਣਤੰਤਰ ਦਿਵਸ ਮੌਕੇ ਸਭਿਆਚਾਰ
ਦੀਆਂ ਵੱਖ-ਵੱਖ ਵੰਨਗੀਆਂ ਪੇਸ਼ ਕਰਕੇ ਪੁਰਾਤਨ ਰਵਾਇਤ ਨੂੰ ਕਾਇਮ ਰੱਖਿਆ ਜਾਵੇਗਾ। ਉਨ੍ਹਾਂ
ਕਿਹਾ ਕਿ ਗਣਤੰਤਰ ਦਿਵਸ ਸਾਡੇ ਦੇਸ਼ ਦਾ ਸਭ ਤੋਂ ਮਹੱਤਵਪੂਰਨ ਤਿਉਹਾਰ ਹੈ ਇਸ ਲਈ ਇਸ ਨੂੰ
ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਗਣਤੰਤਰ
ਦਿਵਸ ਨੂੰ ਸੁਚਾਰੂ ਢੰਗ ਨਾਲ ਮਨਾਉਣ ਲਈ ਵਚਨਬੱਧ ਹੈ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ ਵਲੋਂ ਰਾਜ ਵਿੱਚ ਸਭ ਤੋਂ ਵਧੀਆ
ਗਣਤੰਤਰ ਦਿਵਸ ਮਨਾਉਣ ਦੀ ਰਵਾਇਤ ਹੈ ਅਤੇ ਇਸ ਸਾਲ ਵੀ ਇਸ ਰਵਾਇਤ ਨੂੰ ਕਾਇਮ ਰੱਖਿਆ
ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਪੁਲਿਸ ਅਰੁਣ ਸੈਣੀ, ਉਪ ਸਿੱਖਿਆ ਅਫ਼ਸਰ
ਗੁਰਪ੍ਰੀਤ ਕੌਰ, ਲੈਫ.ਕਰਨਲ(ਰਿਟਾ.) ਮਨਮੋਹਨ ਸਿੰਘ ਅਤੇ ਹੋਰ ਵੀ ਹਾਜ਼ਰ ਸਨ।