
ਜਲੰਧਰ 17 ਜੁਲਾਈ 2020
ਨੌਜਵਾਨਾਂ ਨੂੰ ਆਤਮ ਨਿਰਭਰ ਬਣਾ ਕੇ ਸਵੈ ਮਾਨ ਨਾਲ ਜੀਵਨ ਜਿਊਣ ਦੇ ਯੋਗ ਬਣਾਉਣ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਣਸ਼ਿਆਮ ਥੋਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ•ੇ ਵੱਚ ਘਰ-ਘਰ ਰੋਜ਼ਗਾਰ ਸਕੀਮ ਅਧੀਨ ਰਜਿਸਟਰਡ ਹੋਏ 1600 ਨੌਜਵਾਨਾਂ ਨੂੰ ਜਲਦ ਕਰਜ਼ ਦੀ ਪ੍ਰਵਾਨਗੀ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ।
ਜ਼ਿਲ•ਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਜਿਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਵਿਸ਼ੇਸ਼ ਸਾਰੰਗਲ ਵੀ ਮੌਜੂਦ ਸਨ ਨੇ ਕਿਹਾ ਕਿ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਤੋਂ ਇਲਾਵਾ ਜ਼ਿਲ•ਾ ਰੋਜ਼ਕਾਰ ਤੇ ਕਾਰੋਬਾਰ ਬਿਊਰੋ ਵਲੋਂ ਨੌਜਵਾਨਾਂ ਨੂੰ ਅਪਣਾ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਕਰਜ਼ ਪ੍ਰਾਪਤੀ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ ਤਾਂ ਜੋ ਉਹ ਸਵੈ ਮਾਨ ਨਾਲ ਜੀਵਨ ਜੀ ਸਕਣ।
ਸ੍ਰੀ ਥੋਰੀ ਨੇ ਕਿਹਾ ਕਿ ਜ਼ਿਲ•ਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਕੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਨੌਜਵਾਨ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਜਿਵੇਂ ਮੁਦਰਾ ਲੋਨ, ਰਾਸ਼ਟਰੀ ਸ਼ਹਿਰੀ ਰੋਜ਼ੀ-ਰੋਟੀ ਮਿਸ਼ਨ, ਡੀ.ਆਰ.ਆਈ.ਕਰਜ਼, ਖਾਦੀ ਬੋਰਡ, ਮੱਛੀ ਪਾਲਣ, ਪਸ਼ੂ ਪਾਲਣ, ਖੇਤੀਬਾੜੀ, ਡੇਅਰੀ ਅਤੇ ਹੋਰ ਸਕੀਮਾਂ ਦਾ ਲਾਭ ਉਠਾ ਸਕਣ ਜੋ ਨੌਜਵਾਨਾਂ ਨੂੰ ਆਤਮ ਨਿਰਭਰ ਬਣਨ ਵਿੱਚ ਸਹਾਈ ਹੋ ਸਕਦੀਆਂ ਹਨ।
ਸ੍ਰੀ ਥੋਰੀ ਨੇ ਕਿਹਾ ਕਿ ਨੌਜਵਾਨ ਸਵੈ ਮਾਣ ਨਾਲ ਅਪਣਾ ਜੀਵਨ ਨਿਰਬਾਹ ਕਰ ਸਕਣ ਇਸ ਨੂੰ ਯਕੀਨੀ ਬਣਾਉਣ ਲਈ ਇਹ ਸਭ ਤੋਂ ਵੱਡਾ ਕਦਮ ਹੈ। ਉਨ•ਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਯਤਨ ਹੋਰ ਕੀਤੇ ਜਾਣ ਕਿ ਤਾਂ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਕਰਜ਼ ਮੁਹੱਈਆ ਕਰਵਾਕੇ ਉਨ•ਾਂ ਦੇ ਕਾਰੋਬਾਰ ਹੁਨਰ ਨੂੰ ਹੋਰ ਵਧਾਇਆ ਜਾ ਸਕੇ।
ਸ੍ਰੀ ਥੋਰੀ ਨੇ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਰਾਹੀਂ ਨੌਜਵਾਨ ਆਪਣਾ ਸਵੈ ਰੋਜ਼ਗਾਰ ਸ਼ੁਰੂ ਕਰਕੇ ਸੂਬੇ ਦੀ ਆਰਥਿਕ ਤੇ ਸਮਾਜਿਕ ਪ੍ਰਗਤੀ ਵਿੱਚ ਸਰਗਰਮ ਭਾਗੀਦਾਰ ਬਣ ਸਕਣਗੇ। ਉਨ•ਾਂ ਦੱਸਿਆ ਕਿ ਇਸ ਦਾ ਮੁੱਖ ਮੰਤਵ ਇਹ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਨੌਜਵਾਨ ਸਵੈ ਨਿਰਭਰ ਬਣ ਸਕਣ।