ਐਲੀਮੈਂਟਰੀ ਟੀਚਰਜ ਯੂਨੀਅਨ ਯੂਨੀਅਨ ਅੰਮ੍ਰਿਤਸਰ (ਰਜਿ) ਵਲੋਂ ਹੈੱਡਟੀਚਰ /ਸੈੰਟਰ ਹੈੱਡਟੀਚਰ ਪ੍ਰਮੋਸ਼ਨਾ ਨਾ ਹੋਣ ਦੇ ਰੋਸ ਵਜੋਂ ਜਿਲ੍ਹਾ ਸਿੱਖਿਆ ਦਫਤਰ ਐਲੀਮੈਂਟਰੀ ਅੰਮ੍ਰਿਤਸਰ ਵਿਖੇ ਲੜੀਵਾਰ ਚੱਲ ਰਹੀ ਭੁੱਖ ਹੜਤਾਲ ਚ ਅੱਜ ਤੇਜਇੰਦਰਪਾਲ ਸਿੰਘ ਮਾਨ, ਯਾਦਮਨਿੰਦਰ ਸਿੰਘ ਧਾਰੀਵਾਲ ਅਤੇ ਬਲਾਕ ਪ੍ਰਧਾਨ ਰੁਪਿੰਦਰ ਸਿੰਘ ਰਵੀ ਦੀ ਅਗਵਾਈ ਵਿਚ ਬਲਜੀਤ ਸਿੰਘ ਮੱਲ੍ਹੀ ਬਲਬੀਰ ਕੁਮਾਰ ਮਲਕੀਤ ਸਿੰਘ ਸੁਖਬੀਰ ਸਿੰਘ ਰਿਆੜ ਮੇਜਰ ਸਿੰਘ ਜਾਫਰਕੋਟ ਜਸਬੀਰ ਸਿੰਘ ਕੁਲਦੀਪ ਅਰੋੜਾ ਸ਼ਰਨਜੀਤ ਸਿੰਘ ਸਮੇਤ ਚੋਗਾਵਾਂ-2 ਦੇ ਈ ਟੀ ਯੂ ਆਗੂਆਂ ਨੇ ਸ਼ਾਮਿਲ ਹੋ ਕੇ ਜਿਲ੍ਹਾ ਸਿੱਖਿਆ ਦਫਤਰ ਐਲੀਮੈਂਟਰੀ ਦੇ ਖਿਲਾਫ ਕੀਤੀ ਭਾਰੀ ਨਾਅਰੇਬਾਜ਼ੀ ਕੀਤੀ ।ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂੰ ਜਿਲ੍ਹਾ ਪ੍ਰਧਾਨ ਸਤਬੀਰ ਸਿੰਘ ਬੋਪਾਰਾਏ ਗੁਰਿੰਦਰ ਸਿੰਘ ਘੁੱਕੇਵਾਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਮੋਸ਼ਨਾ ਵਿੱਚ ਹੋ ਰਹੀ ਦੇਰੀ ਕਾਰਨ ਅਧਿਆਪਕਾਂ ਦੇ ਮਨਾਂ ਵਿੱਚ ਰੋਸ ਵੱਧਦਾ ਜਾ ਰਿਹਾ ਹੈ। 200 ਤੋਂ ਵੱਧ ਖਾਲੀ ਪਈਆਂ ਪੋਸਟਾਂ ਤੇ ਹੈੱਡਟੀਚਰ / ਸੈੰਟਰ ਹੈੱਡਟੀਚਰ ਪ੍ਰਮੋਸ਼ਨਾ ਨਾ ਕਰਕੇ ਬੱਚਿਆਂ ਦੀ ਸਿੱਖਿਆ, ਸਕੂਲ ਪ੍ਰਬੰਧਾਂ ਅਤੇ ਐਲੀਮੈਂਟਰੀ ਅਧਿਆਪਕਾਂ ਦਾ ਵੱਡਾ ਆਰਥਿਕ ਨੁਕਸਾਨ ਕੀਤਾ ਜਾ ਰਿਹਾ ਹੈ ਜਿਸ ਦੇ ਰੋਸ ਵਜੋਂ 5 ਸਤੰਬਰ ਨੂੰ ਅਧਿਆਪਕ ਦਿਵਸ ਵਾਲੇ ਦਿਨ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅੰਮ੍ਰਿਤਸਰ ਦੇ ਘਰ ਸਾਹਮਣੇ ਹੋਣ ਵਾਲੇ ਰੋਸ ਮਾਰਚ ਵਿਚ ਐਲੀਮੈਂਟਰੀ ਟੀਚਰਜ ਯੂਨੀਅਨ ਅੰਮ੍ਰਿਤਸਰ ( ਰਜਿ) ਵਲੋਂ ਜਿਲ੍ਹੇ ਭਰ ਦੇ ਵੱਖ ਵੱਖ ਬਲਾਕਾਂ ਵਿੱਚੋਂ ਵੱਡੀ ਗਿਣਤੀ ਵਿੱਚ ਐਲੀਮੈਂਟਰੀ ਅਧਿਆਪਕ ਸ਼ਾਮਿਲ ਹੋਣਗੇ। ਜਿਸ ਦੀਆਂ ਤਿਆਰੀਆਂ ਸਬੰਧੀ ਅੱਜ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।