ਡੈਮੋਕ੍ਰੇਟਿਕ ਪੈਨਸ਼ਨਰਜ਼ ਫਰੰਟ ਪੰਜਾਬ ਵਲੋਂ 29 ਜੁਲਾਈ ਨੂੰ ਪਟਿਆਲਾ ਵਿਖੇ ਹੱਲਾ ਬੋਲ ਰੈਲੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਇਹ ਐਲਾਨ ਅੱਜ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਬਲਵੀਰ ਸਿੰਘ ਖਾਨਪੁਰੀ ਸੇਵਾ ਮੁਕਤ ਬਲਾਕ ਸਿੱਖਿਆ ਅਫ਼ਸਰ ਦੀ ਪ੍ਰਧਾਨਗੀ ਹੇਠ ਹੋਈ ਫਰੰਟ ਦੀ ਪਲੇਠੀ ਮੀਟਿੰਗ ਵਿੱਚ ਕੀਤਾ। ਇਸ ਮੌਕੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਅਮਰਜੀਤ ਸ਼ਾਸਤਰੀ ਗੁਰਦਾਸਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 6ਵੇ ਤਨਖਾਹ ਕਮਿਸ਼ਨ ਦੀ ਰਿਪੋਰਟ ਅਨੁਸਾਰ ਪੰਜਾਬ ਦੇ ਸੇਵਾ ਮੁਕਤ ਮੁਲਾਜ਼ਮਾਂ ਦੇ ਪੱਲੇ ਕੱਖ ਨਹੀ ਪਾਇਆ ਹੈ। ਜਿਸ ਕਰਕੇ ਪੈਨਸ਼ਨਰਜ਼ ਮੁਲਾਜ਼ਮਾਂ ਵਿੱਚ ਭਾਰੀ ਰੋਸ਼ ਹੈ।ਮੀਟਿੰ ਗਵਿੱਚ ਸਰਬ ਸੰਮਤੀ ਨਾਲ ਬਲਵੀਰ ਸਿੰਘ ਖਾਨਪੁਰੀ ਨੂੰ ਡੈਮੋਕ੍ਰੇਟਿਕ ਪੈਨਸ਼ਨਰਜ਼ ਫਰੰਟ ਪੰਜਾਬ ਨੂੰ ਜਥੇਬੰਦ ਕਰਨ ਲਈ ਕਨਵੀਨਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਫਰੰਟ ਵੱਲੋਂ ਸਮੁੱਚੇ ਪੰਜਾਬ ਵਿੱਚ 30 ਅਗਸਤ ਤੱਕ ਜਿਲਾ ਪੱਧਰੀ ਕਨਵੈਨਸ਼ਨ ਕਰਕੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖਿਲਾਫ ਲਾਮਬੰਦ ਕੀਤਾ ਜਾਵੇਗਾ। ਮੀਟਿੰਗ ਵਿੱਚ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੁਰਾਣੀ ਪੈਨਸਨ ਨੂੰ ਬਹਾਲ ਕਰਕੇ 01-01-2004 ਤੋਂ ਬਾਅਦ ਭਰਤੀ ਹੋਏ ਨਵੇਂ ਮੁਲਾਜ਼ਮਾਂ ਨੂੰ ਪੈਨਸ਼ਨਾਂ ਦਾ ਹੱਕ ਦਿੱਤਾ ਜਾਵੇ। ਬੇਰੁਜ਼ਗਾਰ ਨੌਜਵਾਨਾਂ ਤੇ ਪੁਲਸੀਆ ਤਸ਼ੱਦਦ ਬੰਦ ਕਰਕੇ ਉਨ੍ਹਾਂ ਦੀ ਰੈਗੂਲਰ ਭਰਤੀ ਕੀਤੀ ਜਾਵੇ। ਇਸ ਮੌਕੇ ਪ੍ਰਿੰਸੀਪਲ ਅਮਰਜੀਤ ਸਿੰਘ ਮਨੀ ਗੁਰਦਾਸਪੁਰ ਨੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਲੰਮੇ ਤੇ ਤਿੱਖੇ ਸੰਘਰਸ਼ ਨਾਲ ਟਾਕਰਾ ਕਰਨ ਲਈ ਮਜਬੂਤ ਜਥੇਬੰਦੀ ਬਣਾਉਣ ਤੇ ਜ਼ੋਰ ਦਿੱਤਾ। ਇਸ ਮੌਕੇ ਗੁਰਦੇਵ ਸਿੰਘ ਸਮਰਾਏ ਜਲੰਧਰ ਅਮਰਜੀਤ ਸਿੰਘ ਚਾਹਲ ਹੁਸ਼ਿਆਰਪੁਰ ਹੰਸ ਰਾਜ ਗੜਸ਼ੰਕਰ ਅਤੇ ਜੋਗਿੰਦਰ ਸਿੰਘ ਕਪੂਰਥਲਾ ਨੇ ਡੈਮੋਕ੍ਰੇਟਿਕ ਪੈਨਸ਼ਨਰਜ਼ ਫਰੰਟ ਪੰਜਾਬ ਬਣਾਉਣ ਲਈ ਸਹਿਮਤੀ ਦਿੱਤੀ।