ਤਰਨਤਾਰਨ: ਪੰਜਾਬ ‘ਚ ਲੁਟੇਰਿਆਂ ਹੌਂਸਲੇ ਦਿਨ ਬ ਦਿਨ ਬੁਲੰਦ ਹੁੰਦੇ ਜਾ ਰਹੇ ਹਨ, ਜੋ ਵੱਡੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ, ਜਿਥੇ ਬੀਤੀ ਰਾਤ ਤਿੰਨ ਹਥਿਆਰਬੰਦ ਅਣਪਛਾਤਿਆਂ ਨੇ ਵੱਡੀ ਲੁੱਟ ਨੂੰ ਅੰਜ਼ਾਮ ਦਿੱਤਾ ਹੈ।ਮਿਲੀ ਜਾਣਕਾਰੀ ਮੁਤਾਬਕ ਕਾਰ ਸੇਵਾ ਤਰਨਤਾਰਨ ਵਾਲੇ ਬਾਬਾ ਜਗਤਾਰ ਸਿੰਘ ਦੇ ਡੇਰੇ ਵਿੱਚ ਦਾਖਲ ਹੋ ਕੇ ਤਿੰਨ ਹਥਿਆਰਬੰਦ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਕਰੋੜ ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ।ਇਸ ਵਾਰਦਾਤ ਦੌਰਾਨ ਲੁਟੇਰਿਆਂ ਨੇ ਖਜ਼ਾਨਚੀ ਬਾਬਾ ਮਹਿੰਦਰ ਸਿੰਘ ‘ਤੇ ਹੋਰਾਂ ‘ਤੇ ਹਮਲਾ ਕੀਤਾ। ਬਾਬਾ ਮਹਿੰਦਰ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।ਬਾਬਾ ਮਹਿੰਦਰ ਸਿੰਘ ਨੇ ਦੱਸਿਆ ਕਿ ਤਿੰਨ ਵਿਅਕਤੀ ਬਾਹਨੇ ਨਾਲ ਡੇਰੇ ਵਿੱਚ ਹਸਪਤਾਲ ਵਿੱਚ ਮਰੀਜ਼ ਭਰਤੀ ਕਰਵਾਉਣ ਦਾ ਆਖ ਕੇ ਦਾਖਲ ਹੋਏੇ ਅਤੇ ਇਹੀ ਬੋਲ ਕੇ ਉਨ੍ਹਾਂ ਦੇ ਕਮਰੇ ਦਾ ਦਰਵਾਜਾ ਵੀ ਖੁਲਵਾਇਆ ਗਿਆ, ਦਰਵਾਜਾ ਖੋਲਦਿਆ ਹੀ ਉਹਨਾਂ ਨੇ ਮੇਰੇ ਨਾਲ ਕੁੱਟਮਾਰ ਕਰਦਿਆਂ ਉਨ੍ਹਾਂ ਨੂੰ ਅਧਮੋਇਆ ਕਰ ਪੈਸੇ ਲੁੱਟ ਕੇ ਫ਼ਰਾਰ ਹੋ ਗਏਇਸ ਲੁੱਟ ਦੀ ਵਾਰਦਾਤ ਡੇਰੇ ‘ਚ ਲੱਗੇ ਸੀਸੀਟੀਵੀ ‘ਚ ਕੈਦ ਹੋ ਗਈ ਹੈ, ਜਿਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਤੁਸੀਂ ਵਾਰਦਾਤ ਨੂੰ ਸਾਫ ਦੇਖ ਸਕਦੇ ਹੋ।ਉਧਰ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਸੀਸੀਟੀਵੀ ਫੁਟੇਜ਼ ਦੇ ਅਧਾਰ ‘ਤੇ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।