ਪੰਜਾਬ ਤਰਨ ਤਾਰਨ ‘ਚ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ ਦਿਨ ਵੱਧ ਦਾ ਜਾ ਰਿਹਾ ਹੈ। ਅੰਮ੍ਰਿਤਸਰ ਦੇ ਮੈਡੀਕਲ ਕਾਲਜ ਤੋਂ ਆਈ ਰਿਪੋਰਟ ਮੁਤਾਬਿਕ 334 ਵਿਅਕਤੀਆਂ ਵਿਚੋਂ 57 ਵਿਅਕਤੀ ਕੋਵਿਡ-19 ਤੋਂ ਪੀੜਤ ਹਨ ਤੇ 277 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਹੈ। ਇਸ ਤਰ੍ਹਾਂ ਜ਼ਿਲ੍ਹੇ ਵਿਚ 144 ਕੋਰੋਨਾ ਕੇਸ ਹੋ ਗਏ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਨੇ ਜਾਣਕਾਰੀ ਦਿੱਤੀ।