ਫਗਵਾੜਾ 16 ਜਨਵਰੀ (ਸ਼ਿਵ ਕੋੜਾ) ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਦੇ ਹੁਕਮਾਂ ਅਤੇ ਐਸ.ਡੀ.ਐਮ. ਫਗਵਾੜਾ ਅਮਿਤ ਸਰੀਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਪ੍ਰੇਰਿਤ ਕਰਨ ਲਈ ਚਲਾਈ ਮੁਹਿੰਮ ਤਹਿਤ ਮਨਦੀਪ ਕੌਰ ਤਹਿਸੀਲਦਾਰ ਫਗਵਾੜਾ ਨੇ ਸਰਬ ਨੌਜਵਾਨ ਸਭਾ (ਰਜਿ:) ਫਗਵਾੜਾ ਅਤੇ ਸੋਸਵਾ ਪੰਜਾਬ ਚੰਡੀਗੜ ਵਲੋਂ ਚਲਾਏ ਜਾ ਰਹੇ ਵੋਕੇਸ਼ਨਲ ਸੈਂਟਰ ਦੀਆਂ ਲੜਕੀਆਂ ਨਾਲ ਰੂਬਰੂ ਹੁੰਦਿਆਂ ਉਹਨਾਂ ਨੂੰ ਵੋਟ ਦੇ ਅਧਿਕਾਰ ਦਾ ਮਹੱਤਵ ਦਸਦਿਆਂ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਪ੍ਰੇਰਿਆ ਅਤੇ ਕਿਹਾ ਕਿ ਵੋਟ ਪਾਉਣਾ ਹਰ ਸ਼ਹਿਰੀ ਦਾ ਅਧਿਕਾਰ ਹੈ ਅਤੇ ਉਸਨੂੰ ਇਸ ਅਧਿਕਾਰ ਦੀ ਵਰਤੋਂ ਬਿਨਾ ਕਿਸੇ ਲਾਲਚ ਤੋਂ ਸੁਚੱਜੇ ਢੰਗ ਨਾਲ ਕਰਨੀ ਚਾਹੀਦੀ ਹੈ। ਉਹਨਾਂ ਸੈਂਟਰ ਦੀਆਂ ਲੜਕੀਆਂ ਨੂੰ ਵੋਟਾਂ ਪਾਉਣ ਲਈ ਪ੍ਰੇਰਣਾ ਹਿਤ ਲੋਕ ਬੋਲੀਆਂ ਤਿਆਰ ਕਰਨ ਲਈ ਕਿਹਾ। ਉਹਨਾਂ ਦੱਸਿਆ ਕਿ ਚੰਗੀਆਂ ਬੋਲੀਆਂ ਤਿਆਰ ਕਰਨ ਵਾਲੀਆਂ ਲੜਕੀਆਂ ਨੂੰ ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ਸਨਮਾਨਤ ਕੀਤਾ ਜਾਏਗਾ। ਇਸ ਮੌਕੇ ਸਾਬਕਾ ਕੌਂਸਲਰ ਹੁਸਨ ਲਾਲ ਜਨਰਲ ਮੈਨੇਜਰ ਜੇਸੀਟੀ ਮਿਲ ਨੇ ਕਿਹਾ ਕਿ ਔਰਤਾਂ ਅਤੇ ਲੜਕੀਆਂ ਨੂੰ ਵਿਸ਼ੇਸ਼ ਤੌਰ ’ਤੇ ਆਪਣੇ ਹੱਕਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਸਭਾ ਵਲੋਂ ਤਹਿਸੀਲਦਾਰ ਮਨਦੀਪ ਕੌਰ ਨੂੰ ਫਗਵਾੜਾ ਦਾ ਚਾਰਜ ਸੰਭਾਲਣ ਲਈ ਜੀ ਆਇਆਂ ਆਖਦੇ ਹੋਏ ਯਾਦਗਾਰੀ ਚਿੰਨ੍ਹ ਭੇਂਟ ਕੀਤਾ ਗਿਆ। ਅਖੀਰ ਵਿਚ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਸਮੂਹ ਹਾਜਰੀਨ ਦਾ ਪਹੁੰਚਣ ਲਈ ਧੰਨਵਾਦ ਕੀਤਾ। ਸਟੇਜ ਦੀ ਸੇਵਾ ਪੰਜਾਬੀ ਗਾਇਕ ਮਨਮੀਤ ਮੇਵੀ ਨੇ ਬਾਖੂਬੀ ਨਿਭਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਬੀਰ ਬਾਵਾ, ਉਂਕਾਰ ਜਗਦੇਵ, ਸੁਖਜੀਤ ਕੌਰ, ਨੀਤੂ ਗੁਡਿੰਗ, ਦਵਿੰਦਰ ਕੌਰ, ਜਗਜੀਤ ਸੇਠ, ਡਾ: ਨਰੇਸ਼ ਬਿੱਟੂ, ਚੇਤਨਾ ਰਾਜਪੂਤ, ਦੀਪਕ ਚੰਦੇਲ, ਸਰਬਜੀਤ ਕੌਰ, ਜੋਤੀ, ਸੁਖਵਿੰਦਰ ਕੌਰ, ਅੰਜੂ, ਮੰਜੂ, ਪਲਵੀ,ਨਿਸ਼ਾ, ਮਨੀਸ਼ਾ ਸੇਜਲ, ਦਵਿੰਦਰ, ਰਜਨੀ, ਅਮਨਪ੍ਰੀਤ ਆਦਿ ਹਾਜ਼ਰ ਸਨ।