ਸੰਗਰੂਰ :- ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ ਅੱਜ ਫਿਰ 25 ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ। ਇਹ ਤਿੰਨ ਹਫ਼ਤਿਆਂ ‘ਚ ਤੀਜੀ ਵਾਰ ਕੀਤਾ ਵਾਧਾ ਹੈ। ਇਸ ਤੋਂ ਪਹਿਲਾਂ 4 ਫਰਵਰੀ ਨੂੰ 25 ਰੁਪਏ, 14 ਫਰਵਰੀ ਨੂੰ 50 ਰੁਪਏ ਦਾ ਵਾਧਾ ਹੋਇਆ ਸੀ। ਇਸ ਤਰ੍ਹਾਂ ਤਿੰਨ ਹਫ਼ਤਿਆਂ ‘ਚ 100 ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ। ਵਾਧੇ ਤੋਂ ਬਾਅਦ ਹੁਣ ਸਿਲੰਡਰ 815 ਰੁਪਏ ਦਾ ਮਿਲੇਗਾ, ਜਿਸ ‘ਤੇ ਨਾਂ-ਮਾਤਰ 15 ਰੁਪਏ ਸਬਸਿਡੀ ਮਿਲੇਗੀ। ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਇਸ ਨੂੰ ਕਾਰਪੋਰੇਟ ਘਰਾਣਿਆਂ ਦੇ ਢਿੱਡ ਭਰਨ ਵਾਲਾ ਫ਼ੈਸਲਾ ਦੱਸਿਆ ਹੈ।