ਡਮਟਾਲ : ਪਠਾਨਕੋਟ ਜਲੰਧਰ ਨੈਸ਼ਨਲ ਹਾਈਵੇ ਨੇੜੇ ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ਨੂੰ ਟੱਕਰ ਮਾਰ ਦਿੱਤੀ ਜਿਸ ‘ਚ ਸਕੂਟਰੀ ਸਵਾਰ ਵਿਅਕਤੀ ਦੀ ਮੌਕੇ ‘ਤੇ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਓਂਕਾਰ ਸਿੰਘ ਵਜੋਂ ਹੋਈ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੋਨਾਂ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।