ਫਗਵਾੜਾ 21 ਦਸੰਬਰ (ਸ਼ਿਵ ਕੋੜਾ) ਫਗਵਾੜਾ ਬਲਾਕ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ ਯੂਨੀਅਨ ਦੀ ਇਕ ਹੰਗਾਮੀ ਮੀਟਿੰਗ ਜਿਲ੍ਹਾ ਪ੍ਰਧਾਨ ਜਸਵਿੰਦਰ ਪਾਲ ਉੱਗੀ ਦੀ ਅਗਵਾਈ ਹੇਠ ਹੋਈ। ਜਿਸ ਵਿਚ ਦਰਜਾ ਚਾਰ ਮੁਲਾਜਮਾ ਦੀਆਂ ਮੰਗਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜਸਵਿੰਦਰ ਪਾਲ ਉੱਗੀ ਅਤੇ ਬਲਾਕ ਪ੍ਰਧਾਨ ਸੁਰਿੰਦਰ ਆਦੀਵਾਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਲੰਬੇ ਸਮੇਂ ਤੋਂ ਮੁਲਾਜਮਾ ਦੀਆਂ ਮੰਗਾਂ ਵੱਲ ਧਿਆਨ ਨਹÄ ਦੇ ਰਹੀ। ਪੰਜਾਬ ਦੀ ਗੂੰਗੀ ਬੋਲੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਕੰਨਾਂ ਤੱਕ ਆਪਣੀ ਆਵਾਜ ਪਹੁੰਚਾਉਣ ਲਈ ਅੱਜ ਈ.ਐਸ.ਆਈ. ਹਸਪਤਾਲ ਵਿਖੇ ਮੀਟਿੰਗ ਕੀਤੀ ਗਈ। ਉਹਨਾਂ ਦੱਸਿਆ ਕਿ ਵੱਖ ਵੱਖ ਮਹਿਕਮਿਆਂ ਵਿਚ ਕੰਮ ਕਰਦੇ ਦਰਜਾ ਚਾਰ ਕਰਮਚਾਰੀਆਂ ਨੂੰ ਇਕਜੁੱਟ ਕਰਨ ਸਬੰਧੀ ਵੀ ਮੀਟਿੰਗ ਦੌਰਾਨ ਵਿਚਾਰਾਂ ਹੋਈਆਂ ਤਾਂ ਕਿ ਮਿਲਜੁਲ ਕੇ ਸੰਘਰਸ਼ ਦੀ ਰੂਪਰੇਖਾ ਤਿਆਰ ਕੀਤੀ ਜਾ ਸਕੇ। ਉਹਨਾਂ ਦੱਸਿਆ ਕਿ ਯੂਨੀਅਨ ਦੀਆਂ ਪ੍ਰਮੁੱਖ ਮੰਗਾਂ ਵਿਚ ਪੇ-ਕਮੀਸ਼ਨ ਲਾਗੂ ਕਰਨਾ, ਕੱਚੇ ਮੁਲਾਜਮਾ ਨੂੰ ਪੱਕਾ ਕਰਨਾ, 2016 ਐਕਟ ਲਾਗੂ ਕਰਨਾ, ਪੁਰਾਣੀ ਪੈਨਸ਼ਨ ਬਹਾਲ ਕਰਨਾ, ਦਰਜਾ ਚਾਰ ਮੁਲਾਜਮਾ ਨੂੰ ਬਿਨਾ ਸ਼ਰਤ ਪਦਉਂਨਤ ਕਰਨਾ ਆਦਿ ਸ਼ਾਮਲ ਹਨ। ਜੇਕਰ ਸੂਬਾ ਸਰਕਾਰ ਨੇ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਤੀਰਥ ਰਾਮ ਨਾਹਰ, ਜੋਗਿੰਦਰ ਸਿੰਘ, ਜਸਵੀਰ ਸਿੰਘ, ਹਰਪਾਲ ਸਿੰਘ, ਦਿਲਬਾਗ ਸਿੰਘ, ਦੀਪਾ ਪੱਤੜ, ਦਲਜੀਤ ਸਿੰਘ ਹੈਪੀ, ਕੁਲਦੀਸ਼ ਕੁਮਾਰ, ਨਰਿੰਦਰ ਕੁਮਾਰ, ਰਾਜਵਿੰਦਰ ਕੁਮਾਰ ਆਦਿ ਹਾਜਰ ਸਨ।